Breaking News
Britain : ਜੱਗੀ ਜੋਹਲ ਨੂੰ ਡਿਪਲੋਮੈਟਿਕ ਪ੍ਰੋਟੈਕਸ਼ਨ ਦੇ ਕੇ ਭਾਰਤ ਤੋਂ ਵਾਪਸੀ ਯਕੀਨੀ ਬਣਾਏ ਬ੍ਰਿਟੇਨ, ਸਰਕਾਰ ’ਤੇ ਵਧਿਆ ਦਬਾਅ : ਦਬਿੰਦਰਜੀਤ ਸਿੰਘ Delhi : ਨਸ਼ਿਆਂ ਤੇ ਪਤਿਤਪੁਣੇ ਦੀ ਲਪੇਟ ’ਚ ਆ ਰਹੀ ਨੌਜੁਆਨੀ ਨੂੰ ਬਚਾਉਣ ਲਈ ਗੁਰਮਤਿ ਦੀ ਰੌਸ਼ਨੀ ਜ਼ਰੂਰੀ : ਪਰਮਜੀਤ ਸਿੰਘ ਵੀਰਜੀ America : ਜੱਗੀ ਜੌਹਲ ਦੀ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ Panthic gathering in the UK : ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਵੱਲੋਂ ਪੰਥਕ ਮਸਲਿਆਂ, ਮੌਜੂਦਾ ਹਾਲਾਤ ਤੇ ਭਵਿੱਖੀ ਰਣਨੀਤੀ ’ਤੇ 4 ਅਕਤੂਬਰ ਨੂੰ ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ Jamshedpur : रामगढ़िया सभा में 4 अक्टूबर को रक्तदान शिविर, अधिक से अधिक लोगों से रक्तदान की अपील Jamshedpur : दुर्गा पूजा को लेकर पुलिस-पूजा समितियों की बैठक, सुरक्षा और ट्रैफिक व्यवस्था पर जोर
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

America : ਜੱਗੀ ਜੌਹਲ ਦੀ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ

SHARE:

ਮਨਪ੍ਰੀਤ ਸਿੰਘ ਖਾਲਸਾ।

ਅਮਰੀਕਾ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਬਰਤਾਨਵੀ ਨਾਗਰਿਕ ਅਤੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਲਗਭਗ ਨੌਂ ਸਾਲਾਂ ਦੀ ਹਿਰਾਸਤ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਈ ਦਾ ਸਵਾਗਤ ਕਰਦਿਆਂ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਜਥੇਬੰਦੀਆਂ ਨੇ ਕਿਹਾ ਕਿ 4 ਨਵੰਬਰ 2017 ਨੂੰ ਗ੍ਰਿਫ਼ਤਾਰੀ ਤੋਂ ਬਾਅਦ ਲੰਮੀ ਹਿਰਾਸਤ ਦਾ ਸਾਹਮਣਾ ਕਰ ਰਹੇ ਜੌਹਲ ਨੂੰ ਮਾਰਚ 2025 ਵਿੱਚ ਮੋਗਾ ਦੀ ਅਦਾਲਤ ਵੱਲੋਂ ਇੱਕ ਕੇਸ ਵਿੱਚ ਬਰੀ ਕੀਤਾ ਗਿਆ ਸੀ ਅਤੇ 18 ਸਤੰਬਰ 2026 ਨੂੰ ਦਿੱਲੀ ਹਾਈ ਕੋਰਟ ਵੱਲੋਂ ਬਾਕੀ ਸੱਤ ਕੌਮੀ ਜਾਂਚ ਏਜੰਸੀ ਦੇ ਮਾਮਲਿਆਂ ਵਿੱਚ ਜ਼ਮਾਨਤ ਮਿਲਣ ਉਪਰੰਤ ਕਾਨੂੰਨੀ ਕਾਰਵਾਈ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ।

ਜਥੇਬੰਦੀਆਂ ਨੇ ਰਿਹਾਈ ਨੂੰ ਵੱਡੀ ਰਾਹਤ ਦੱਸਦਿਆਂ ਕਿਹਾ ਕਿ ਬਾਕੀ ਮਾਮਲਿਆਂ ਦਾ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਆਪਣੇ ਪਰਿਵਾਰ ਕੋਲ ਸਕਾਟਲੈਂਡ ਵਾਪਸ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਜਥੇਬੰਦੀਆਂ ਨੇ ਜੌਹਲ ਦੇ ਮਾਤਾ-ਪਿਤਾ, ਪਤਨੀ, ਭਰਾ ਗੁਰਪ੍ਰੀਤ ਸਿੰਘ ਜੌਹਲ, ਕਾਨੂੰਨੀ ਟੀਮ ਅਤੇ ਉਨ੍ਹਾਂ ਦੀ ਰਿਹਾਈ ਲਈ ਆਵਾਜ਼ ਉਠਾਉਣ ਵਾਲੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲੰਮੀ ਕੈਦ ਦਾ ਸਾਹਮਣਾ ਕਰ ਰਹੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਉਂਦਿਆਂ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਦੀ ਨਾਜ਼ੁਕ ਸਿਹਤ ਦਾ ਹਵਾਲਾ ਦਿੱਤਾ। ਜਥੇਬੰਦੀਆਂ ਨੇ ਹਵਾਰਾ ਨੂੰ ਮਾਤਾ ਜੀ ਨਾਲ ਮਿਲਣ ਲਈ ਲੰਮੀ ਜਾਂ ਨਿਯਮਤ ਪੈਰੋਲ ਦੇਣ ਦੀ ਮੰਗ ਕੀਤੀ।

Gambhir Car Associate Gambhir Car Associate Motion Ads Motion Ads

ਉਨ੍ਹਾਂ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਮਿਲੀ ਅਸਥਾਈ ਰਿਹਾਈ ਦਾ ਹਵਾਲਾ ਦਿੰਦਿਆਂ ਸਜ਼ਾ ਅਤੇ ਪੈਰੋਲ ਪ੍ਰਣਾਲੀ ਵਿੱਚ ਇਕਸਾਰਤਾ ਅਤੇ ਬਰਾਬਰੀ ਬਾਰੇ ਸਵਾਲ ਉਠਾਏ। ਨਾਲ ਹੀ ਕਿਸ਼ੋਰੀ ਲਾਲ, ਬਿਲਕੀਸ ਬਾਨੋ ਮਾਮਲੇ ਦੇ ਦੋਸ਼ੀਆਂ ਅਤੇ ਰਾਜੀਵ ਗਾਂਧੀ ਹੱਤਿਆ ਕੇਸ ਦੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਮਾਮਲਿਆਂ ਦਾ ਹਵਾਲਾ ਦੇ ਕੇ ਕਿਹਾ ਕਿ ਕਾਨੂੰਨੀ ਅਤੇ ਮਨੁੱਖੀ ਅਧਾਰ ਵਾਲੇ ਸਿਧਾਂਤ ਸਾਰੇ ਕੈਦੀਆਂ ’ਤੇ ਇਕਸਾਰ ਲਾਗੂ ਹੋਣੇ ਚਾਹੀਦੇ ਹਨ। ਅਮਰੀਕੀ ਪੰਥਕ ਜਥੇਬੰਦੀਆਂ ਨੇ ਜੱਗੀ ਜੌਹਲ ਦੀ ਰਿਹਾਈ ਨੂੰ ਲੰਮੇ ਸੰਘਰਸ਼ ਦੀ ਇੱਕ ਅਹਿਮ ਪ੍ਰਾਪਤੀ ਦੱਸਦਿਆਂ ਸਮੂਹ ਬੰਦੀ ਸਿੰਘਾਂ ਅਤੇ ਲੰਮੀ ਕੈਦ ਜਾਂ ਨਜ਼ਰਬੰਦੀ ਦਾ ਸਾਹਮਣਾ ਕਰ ਰਹੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕਾਨੂੰਨੀ, ਜਮਹੂਰੀ ਅਤੇ ਸ਼ਾਂਤੀਪੂਰਨ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

ਉਨ੍ਹਾਂ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਜਥੇਦਾਰ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਹਰਦੀਪ ਸਿੰਘ ਸ਼ੇਰਾ, ਭਾਈ ਰਮਨਦੀਪ ਸਿੰਘ ਬੱਗਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਅਤੇ ਯਤਨ ਜਾਰੀ ਰੱਖਣ ਦੀ ਗੱਲ ਕਹੀ। ਜਥੇਬੰਦੀਆਂ ਨੇ ਕਿਹਾ ਕਿ ਜੌਹਲ ਦੀ ਰਿਹਾਈ ਤੋਂ ਬਾਅਦ ਵੀ ਉਨ੍ਹਾਂ ਦੀ ਕਾਨੂੰਨੀ ਲੜਾਈ ਸਮਾਪਤ ਨਹੀਂ ਹੋਈ ਅਤੇ ਸਮੂਹ ਬੰਦੀ ਸਿੰਘਾਂ ਲਈ ਇਨਸਾਫ਼ ਦੀ ਮੰਗ ਜਾਰੀ ਰਹੇਗੀ।

ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਅਮਰੀਕਾ), ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਮਰੀਕਾ, ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਸਿੱਖ ਸੋਸਾਇਟੀ, ਸਿੱਖ ਯੂਥ ਆਫ ਅਮਰੀਕਾ, ਸਿੱਖਸ ਫਾਰ ਜਸਟਿਸ (ਐਸਐਫਜੇ), ਸਿੱਖ ਫੈਡਰੇਸ਼ਨ ਅਮਰੀਕਾ, ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਨਿਊਯਾਰਕ, ਪੰਥਕ ਸਿੱਖ ਸੋਸਾਇਟੀ ਨਿਊਯਾਰਕ ਅਤੇ ਸੰਤ ਪ੍ਰੇਮ ਸਿੰਘ ਸੋਸਾਇਟੀ ਨਿਊਯਾਰਕ ਵੱਲੋਂ ਉਪਰੋਕਤ ਸਾਂਝਾ ਬਿਆਨ ਮੀਡੀਆ ਨੂੰ ਜਾਰੀ ਕੀਤਾ ਗਿਆ। ਸ. ਹਿੰਮਤ ਸਿੰਘ (ਕੋਆਰਡੀਨੇਟਰ ਐਸਸੀਸੀਈਸੀ), ਸ. ਹਰਜਿੰਦਰ ਸਿੰਘ (ਮੀਡੀਆ ਸਪੋਕਸਮੈਨ ਐਸਸੀਸੀਈਸੀ) ਅਤੇ ਡਾ. ਪ੍ਰਿਤਪਾਲ ਸਿੰਘ (ਕੋਆਰਡੀਨੇਟਰ ਏਜੀਪੀਸੀ) ਨੇ ਇਸ ਸਬੰਧੀ ਜਾਣਕਾਰੀ ਦਿੱਤੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर