Breaking News
Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान Jamshedpur : सोनारी के मैदान से स्थानीयों को बेदखली पर सरयू राय सख्त, बोले – मामले का समाधान कराएंगे
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

America South Newyork : ਪੰਨੂ ਕਤਲ ਸਾਜ਼ਿਸ਼ ਕੇਸ: ਭਾਰਤ ‘ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ

SHARE:

ਮਨਪ੍ਰੀਤ ਸਿੰਘ ਖਾਲਸਾ.

ਅਮਰੀਕਾ ਦੀ ਦੱਖਣੀ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਨਿਖਿਲ ਗੁਪਤਾ ਮਾਮਲੇ ਵਿੱਚ ਅਮਰੀਕੀ ਸਰਕਾਰ ਨੇ 25 ਸਤੰਬਰ 2026 ਨੂੰ ਹੋਣ ਵਾਲੀ ਸਜ਼ਾ ਸੁਣਾਉਣ ਦੀ ਕਾਰਵਾਈ ਮੁਲਤਵੀ ਕਰਨ ਲਈ ਅਦਾਲਤ ਕੋਲ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਵਿੱਚ ਦਾਇਰ ਸਰਕਾਰੀ ਪੱਤਰ ਅਨੁਸਾਰ, ਕਤਲ ਦੀ ਸਾਜ਼ਿਸ਼ ਦਾ ਨਿਸ਼ਾਨਾ ਬਣੇ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਸਜ਼ਾ ਸੁਣਾਉਣ ਦੀ ਕਾਰਵਾਈ ਦੌਰਾਨ ਖੁਦ ਅਦਾਲਤ ਵਿੱਚ ਹਾਜ਼ਰ ਹੋ ਕੇ ਆਪਣਾ ਬਿਆਨ ਦੇਣ ਦੀ ਇੱਛਾ ਜਤਾਈ ਹੈ। ਕਿਉਂਕਿ ਉਹ 25 ਸਤੰਬਰ ਨੂੰ ਅਮਰੀਕਾ ਤੋਂ ਬਾਹਰ ਹੋਣਗੇ, ਇਸ ਲਈ ਅਮਰੀਕੀ ਸਰਕਾਰ ਨੇ ਸੁਣਵਾਈ ਨੂੰ 6 ਜਾਂ 20 ਨਵੰਬਰ 2026 ਤੱਕ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ।

ਸਰਕਾਰੀ ਪੱਤਰ ਵਿੱਚ ਇਹ ਵੀ ਦਰਜ ਹੈ ਕਿ ਬਚਾਅ ਪੱਖ ਨੂੰ ਵੀ ਇਸ ਮੁਲਤਵੀ ‘ਤੇ ਕੋਈ ਇਤਰਾਜ਼ ਨਹੀਂ ਹੈ। ਦਸਣਯੋਗ ਹੈ ਕਿ ਨਿਖਿਲ ਗੁਪਤਾ ਉਹ ਭਾਰਤੀ ਨਾਗਰਿਕ ਹੈ ਜਿਸ ਨੇ ਅਮਰੀਕੀ ਅਦਾਲਤ ਵਿੱਚ ਉਸ ਸਾਜ਼ਿਸ਼ ਨਾਲ ਸਬੰਧਤ ਦੋਸ਼ਾਂ ਨੂੰ ਕਬੂਲ ਕੀਤਾ ਹੈ, ਜਿਸ ਵਿੱਚ ਅਮਰੀਕਾ ਵਿੱਚ ਰਹਿੰਦੇ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਯੋਜਨਾ ਬਣਾਉਣ ਦਾ ਦੋਸ਼ ਹੈ। ਅਮਰੀਕੀ ਜਾਂਚ ਏਜੰਸੀਆਂ ਦੇ ਦੋਸ਼ਾਂ ਅਨੁਸਾਰ, ਇਹ ਕਥਿਤ ਸਾਜ਼ਿਸ਼ ਭਾਰਤ ਦੀ ਖੁਫ਼ੀਆ ਏਜੰਸੀ ਨਾਲ ਜੁੜੇ ਇੱਕ ਅਧਿਕਾਰੀ ਦੇ ਨਿਰਦੇਸ਼ਾਂ ਹੇਠ ਰਚੀ ਗਈ ਸੀ। ਇਸ ਮਾਮਲੇ ਨੇ ਇੱਕ ਵਾਰ ਫਿਰ ਉਹਨਾਂ ਗੰਭੀਰ ਦੋਸ਼ਾਂ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ ਕਿ ਭਾਰਤ ਦੀ ਧਰਤੀ ਤੋਂ ਬਾਹਰ ਰਹਿ ਰਹੇ ਆਜ਼ਾਦਪਸੰਦ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਕਥਿਤ ਯੋਜਨਾਵਾਂ ਬਣਾਈਆਂ ਗਈਆਂ।

Gambhir Car Associate Gambhir Car Associate Motion Ads Motion Ads

ਅਮਰੀਕਾ ਨੇ ਪੰਨੂਂ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਸਾਜ਼ਿਸ਼ ਸਬੰਧੀ ਅਪਰਾਧਿਕ ਕੇਸ ਚਲਾਇਆ ਹੈ, ਜਦਕਿ ਕੈਨੇਡਾ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਦੌਰਾਨ ਵੀ ਭਾਰਤੀ ਏਜੰਟਾਂ ਦੀ ਸੰਭਾਵਿਤ ਭੂਮਿਕਾ ਬਾਰੇ ਜਨਤਕ ਦੋਸ਼ ਲਗਾਏ ਸਨ। ਭਾਰਤ ਸਰਕਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ, ਜਦਕਿ ਸੰਬੰਧਿਤ ਅਦਾਲਤੀ ਅਤੇ ਜਾਂਚ ਪ੍ਰਕਿਰਿਆਵਾਂ ਅਜੇ ਵੀ ਜਾਰੀ ਹਨ। ਹੁਣ ਅਮਰੀਕੀ ਅਦਾਲਤ ਵਿੱਚ ਗੁਰਪਤਵੰਤ ਸਿੰਘ ਪੰਨੂ ਦਾ ਸੰਭਾਵਿਤ ਬਿਆਨ ਇਸ ਮਾਮਲੇ ਦਾ ਸਭ ਤੋਂ ਮਹੱਤਵਪੂਰਨ ਪੜਾਅ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਹੀ ਅਦਾਲਤ ਨਿਖਿਲ ਗੁਪਤਾ ਨੂੰ ਸਜ਼ਾ ਸੁਣਾਉਣ ਬਾਰੇ ਆਪਣਾ ਅੰਤਿਮ ਫ਼ੈਸਲਾ ਦੇਵੇਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर