Breaking News
Good News : जमशेदपुर को हार्ट-सेफ सिटी बनाने की पहल, सेक्रेड हार्ट कॉन्वेंट स्कूल में लगा एईडी Action by the Jamshedpur police administration: घाघीडीह मंडल कारा में आधी रात तक चली सघन तलाशी, स्टेशन रोड जाम को चीरते हुए निकला काफिला Uttar Pradesh Politics : आजम खान – आंसुओं में संघर्ष की कहानी और सियासत में वापसी की चुनौती Guru Nanak Jayanti in Jamshedpur : फूलों की बारिश से महकेगा नगर कीर्तन का रास्ता, पालकी साहिब के आगे होगी भव्य पुष्पवर्षा Jamshedpur : महासंघ चुनाव में सियासी उलटफेर, रवींद्र की जमीन खिसकी तो वीरेन्द्र का दबदबा कायम, परिवारवाद पर मचा संग्राम Jamshedpur : पूर्व मुख्यमंत्री अर्जुन मुंडा की मां सायरा मुंडा का निधन, लंबे समय से थीं बीमार, पढ़ें बेटे का भावुक संदेश
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਪੰਜਾਬ ਬਰੂਦ ਦੇ ਢੇਰ ’ਤੇ, ਭਾਖੜਾ ਦੀ ਮੈਨੇਜਮੈਂਟ ’ਤੇ ਉਠੇ ਗੰਭੀਰ ਸਵਾਲ : ਭਾਈ ਗੁਰਦੇਵ ਸਿੰਘ

SHARE:

ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲੀਆਂ ਸਰਕਾਰਾਂ ਨੂੰ ਸੱਤਾ ਦਾ ਸੁਖ ਬਹੁਤ ਮਹਿੰਗਾ ਪਵੇਗਾ

ਮਨਪ੍ਰੀਤ ਸਿੰਘ ਖਾਲਸਾ।

ਪੰਜਾਬ ਅੱਜ ਇੱਕ ਅਜਿਹੇ ਨਾਜ਼ੁਕ ਮੋੜ ’ਤੇ ਖੜ੍ਹਾ ਹੈ, ਜਿੱਥੇ ਭਾਖੜਾ ਡੈਮ ਦੀ ਮੈਨੇਜਮੈਂਟ ਅਤੇ ਪਾਣੀ ਪ੍ਰਬੰਧਨ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਕਿਹਾ ਕਿ ਇਹ ਸਿਰਫ਼ ਕਿਸੇ ਡੈਮ ਜਾਂ ਪ੍ਰਬੰਧਕੀ ਵਿਵਸਥਾ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਭਵਿੱਖ ਦੀ ਸੁਰੱਖਿਆ ਨਾਲ ਸਿੱਧਾ ਜੁੜਿਆ ਮੁੱਦਾ ਹੈ। ਭਾਈ ਗੁਰਦੇਵ ਸਿੰਘ ਨੇ ਕਿਹਾ ਕਿ ਡੈਮਾਂ ਦੇ ਪਾਣੀ ਪ੍ਰਬੰਧਨ ਵਿੱਚ ਬਰਸਾਤ ਅਤੇ ਬਰਫ਼ ਪਿਘਲਣ ਦੇ ਮੌਸਮ ਤੋਂ ਪਹਿਲਾਂ ਪਾਣੀ ਦੇ ਪੱਧਰ ਨੂੰ ਨਿਯਮਾਂ ਅਨੁਸਾਰ ਸੰਭਾਲਣਾ ਬੇਹੱਦ ਜ਼ਰੂਰੀ ਹੁੰਦਾ ਹੈ, ਤਾਂ ਜੋ ਅਚਾਨਕ ਆਉਣ ਵਾਲੇ ਵਾਧੂ ਪਾਣੀ ਲਈ ਰਿਜ਼ਰਵ ਸਮਰੱਥਾ ਮੌਜੂਦ ਰਹੇ।

Gambhir Car Associate Motion Ads

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪਾਣੀ ਪ੍ਰਬੰਧਨ ਵਿੱਚ ਪਹਿਲਾਂ ਤੋਂ ਹੀ ਲੋੜੀਂਦੀ ਸਾਵਧਾਨੀ ਵਰਤੀ ਜਾਵੇ ਤਾਂ ਅਚਾਨਕ ਵੱਡੀ ਮਾਤਰਾ ਵਿੱਚ ਪਾਣੀ ਛੱਡਣ ਦੀ ਨੌਬਤ ਕਿਉਂ ਆਉਂਦੀ ਹੈ? ਉਨ੍ਹਾਂ ਕਿਹਾ ਕਿ ਜਦੋਂ ਡੈਮਾਂ ਤੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਇਸ ਦਾ ਸਭ ਤੋਂ ਵੱਡਾ ਪ੍ਰਭਾਵ ਪੰਜਾਬ ਦੇ ਦਰਿਆਈ ਅਤੇ ਨੀਵੇਂ ਇਲਾਕਿਆਂ ’ਤੇ ਪੈਂਦਾ ਹੈ। ਇਸ ਲਈ ਪਾਣੀ ਛੱਡਣ ਦੇ ਮਾਪਦੰਡ, ਡੈਮ ਦੀ ਸੁਰੱਖਿਆ, ਤਕਨੀਕੀ ਜਾਂਚ ਅਤੇ ਹੜ੍ਹ-ਚੇਤਾਵਨੀ ਪ੍ਰਣਾਲੀ ਬਾਰੇ ਪੂਰੀ ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਕਿਹਾ ਕਿ ਜਿਸ ਪੰਜਾਬ ਨੂੰ ਹੜ੍ਹਾਂ ਦੀ ਤਬਾਹੀ ਸਿੱਧੀ ਆਪਣੇ ਪਿੰਡੇ ’ਤੇ ਹੰਢਾਉਣੀ ਪੈਂਦੀ ਹੈ, ਉਸ ਦੀ ਆਵਾਜ਼ ਅਤੇ ਹਿੱਤਾਂ ਨੂੰ ਅਜਿਹੇ ਅਹਿਮ ਫ਼ੈਸਲਿਆਂ ਵਿੱਚ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਮੰਗ ਕੀਤੀ ਕਿ ਭਾਖੜਾ ਡੈਮ ਦੀ ਸੁਰੱਖਿਆ ਅਤੇ ਪਾਣੀ ਪ੍ਰਬੰਧਨ ਦਾ ਸੁਤੰਤਰ ਤਕਨੀਕੀ ਆਡਿਟ ਕਰਵਾਇਆ ਜਾਵੇ, ਪਾਣੀ ਛੱਡਣ ਦੀ ਨੀਤੀ ਦੀ ਪਾਰਦਰਸ਼ੀ ਸਮੀਖਿਆ ਕੀਤੀ ਜਾਵੇ ਅਤੇ ਪੰਜਾਬ ਲਈ ਪ੍ਰਭਾਵਸ਼ਾਲੀ ਹੜ੍ਹ-ਚੇਤਾਵਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ, ਬੱਦਲ ਫਟਣ ਅਤੇ ਭੂ-ਖਿਸਕਣ ਵਰਗੇ ਖ਼ਤਰਿਆਂ ਦੇ ਮੱਦੇਨਜ਼ਰ ਡੈਮ ਪ੍ਰਬੰਧਨ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਦੀ ਗੁੰਜਾਇਸ਼ ਨਹੀਂ ਹੋਣੀ ਚਾਹੀਦੀ। ਭਾਈ ਗੁਰਦੇਵ ਸਿੰਘ ਨੇ ਕਿਹਾ ਕਿ ਅਤੀਤ ਵਿੱਚ ਵਾਪਰੀਆਂ ਵੱਡੀਆਂ ਤਬਾਹੀਆਂ ਤੋਂ ਸਬਕ ਲੈਣ ਦੀ ਬਜਾਏ ਜੇਕਰ ਚੇਤਾਵਨੀਆਂ ਨੂੰ ਅਣਸੁਣਿਆ ਕੀਤਾ ਜਾਂਦਾ ਰਿਹਾ ਤਾਂ ਇਸ ਦੀ ਕੀਮਤ ਆਮ ਲੋਕਾਂ ਨੂੰ ਆਪਣੀਆਂ ਜਾਨਾਂ ਅਤੇ ਘਰ-ਬਾਰ ਗੁਆ ਕੇ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਲਹੂ ਅਤੇ ਪਸੀਨੇ ਨਾਲ ਬਣੇ ਸਰੋਤਾਂ ਦੀ ਆੜ ਵਿੱਚ ਉਨ੍ਹਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਰਕਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲੀਆਂ ਸਰਕਾਰਾਂ ਨੂੰ ਸੱਤਾ ਦਾ ਸੁਖ ਬਹੁਤ ਮਹਿੰਗਾ ਪਵੇਗਾ।

ਸੱਤਾ ਦੇ ਨਸ਼ੇ ਵਿੱਚ ਚੂਰ ਹਾਕਮ ਇਹ ਨਾ ਭੁੱਲਣ ਕਿ ਜੇਕਰ ਕਿਸੇ ਵੱਡੀ ਤਬਾਹੀ ਤੋਂ ਪਹਿਲਾਂ ਮਿਲ ਰਹੀਆਂ ਚੇਤਾਵਨੀਆਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਉਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਸਪੱਸ਼ਟ ਕਿਹਾ ਕਿ ਸਵਾਲ ਕਿਸੇ ਡੈਮ ਜਾਂ ਕਿਸੇ ਇੱਕ ਸਰਕਾਰ ਦੀ ਰਾਜਨੀਤੀ ਦਾ ਨਹੀਂ, ਸਗੋਂ ਪੰਜਾਬ ਦੀ ਅਣਖ, ਲੋਕਾਂ ਦੀ ਜ਼ਿੰਦਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਸੁਰੱਖਿਆ ਦਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर