Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ

SHARE:

ਹਾਲਾਤ ਦੇ ਨਿਘਾਰ ਲਈ ਪੰਥਕ ਪੱਧਰ ’ਤੇ ਮੰਥਨ ਤੇ ਹੱਲ ਦੇ ਯਤਨ ਹੋਣ: ਪੰਚ ਪ੍ਰਧਾਨੀ ਜਥਾ

ਮਨਪ੍ਰੀਤ ਸਿੰਘ ਖਾਲਸਾ।

ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿਖੇ ਵਾਪਰੀ ਕਥਿਤ ਘਟਨਾ ’ਤੇ ਪੰਚ ਪ੍ਰਧਾਨੀ ਜਥੇ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜਥੇ ਨੇ ਕਿਹਾ ਕਿ ਸਮੂਹਿਕ ਜ਼ਿੰਮੇਵਾਰੀ ਦੇ ਸਿਧਾਂਤ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਸਬੰਧਤ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਜਥੇ ਨੇ ਮੰਗ ਕੀਤੀ ਕਿ ਪੰਥ ਪ੍ਰਵਾਨਤ ਸ਼ਖ਼ਸੀਅਤਾਂ ਦੀ ਜਾਂਚ ਕਮੇਟੀ ਬਣਾ ਕੇ ਘਟਨਾ ਦੇ ਤੱਥਾਂ ਦੀ ਪੜਤਾਲ ਕੀਤੀ ਜਾਵੇ ਅਤੇ ਜਾਂਚ ਮੁਕੰਮਲ ਹੋਣ ਤੱਕ ਸਬੰਧਤ ਅਹੁਦੇਦਾਰਾਂ ਦੀ ਭੂਮਿਕਾ ਦੀ ਵੀ ਸਮੀਖਿਆ ਕੀਤੀ ਜਾਵੇ।

Gambhir Car Associate Gambhir Car Associate Motion Ads Motion Ads

ਭਾਈ ਨਰਾਇਣ ਸਿੰਘ ਚੋੜਾ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤੀ ਨੂੰ ਲੈ ਕੇ ਪੰਥ ਵਿੱਚ ਗੰਭੀਰ ਸਵਾਲ ਮੌਜੂਦ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਕੌਮ ਦਾ ਵੱਡਾ ਹਿੱਸਾ ਗਿਆਨੀ ਗੜਗੱਜ ਨੂੰ ਪੰਥ ਵੱਲੋਂ ਪ੍ਰਵਾਨਤ ਜਥੇਦਾਰ ਵਜੋਂ ਨਹੀਂ ਮੰਨਦਾ, ਕਿਉਂਕਿ ਉਨ੍ਹਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਲੈ ਕੇ ਪੰਥਕ ਪੱਧਰ ’ਤੇ ਇਤਰਾਜ਼ ਹਨ।

ਜਥੇ ਨੇ ਕਿਹਾ ਕਿ ਇਸੇ ਕਾਰਨ ਉਨ੍ਹਾਂ ਵੱਲੋਂ ਜਾਰੀ ਕੀਤੇ ਜਾ ਰਹੇ ਆਦੇਸ਼ਾਂ, ਸੰਦੇਸ਼ਾਂ ਅਤੇ ਹੁਕਮਨਾਮਿਆਂ ਦੀ ਪੰਥਕ ਪ੍ਰਵਾਨਗੀ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ। ਨਾਲ ਹੀ ਜਥੇ ਨੇ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਨਿੱਜੀ ਵੈਰ-ਵਿਰੋਧ ਜਾਂ ਸੰਸਥਾਵਾਂ ਨੂੰ ਬਦਨਾਮ ਕਰਨ ਦਾ ਸਾਧਨ ਨਾ ਬਣਾਇਆ ਜਾਵੇ। ਪੰਥ ਸੇਵਕ ਭਾਈ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਕਿਹਾ ਕਿ ਮੌਜੂਦਾ ਹਾਲਾਤ ’ਤੇ ਪੰਥਕ ਪੱਧਰ ’ਤੇ ਗੰਭੀਰ ਵਿਚਾਰ-ਵਟਾਂਦਰੇ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਵਿੱਚ ਆਗੂ ਚੁਣਨ ਅਤੇ ਫ਼ੈਸਲੇ ਲੈਣ ਲਈ ਪੰਥਕ ਤਰੀਕਾਕਾਰ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਪੰਚ ਪ੍ਰਧਾਨੀ ਜਥੇ ਨੇ ਸ਼੍ਰੋਮਣੀ ਕਮੇਟੀ, ਹੋਰ ਸਿੱਖ ਸੰਸਥਾਵਾਂ, ਸੰਪਰਦਾਵਾਂ, ਜਥੇਬੰਦੀਆਂ, ਸਿੱਖ ਬੁੱਧੀਜੀਵੀਆਂ ਅਤੇ ਪੰਥਕ ਸ਼ਖ਼ਸੀਅਤਾਂ ਨੂੰ ਸਾਂਝੇ ਤੌਰ ’ਤੇ ਬੈਠ ਕੇ ਘਟਨਾ ਦੀ ਜਾਂਚ ਕਰਵਾਉਣ ਅਤੇ ਗੁਰਮਤਿ ਸਿਧਾਂਤਾਂ, ਪੰਥਕ ਰਵਾਇਤਾਂ ਤੇ ਪੰਚ ਪ੍ਰਧਾਨੀ ਸਿਧਾਂਤ ਅਨੁਸਾਰ ਹੱਲ ਤਲਾਸ਼ਣ ਦੀ ਅਪੀਲ ਕੀਤੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर