Breaking News
Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ New Delhi : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ Punjab/Haryana : ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ Punjab : ਸ਼੍ਰੀ ਦਸਮ ਗ੍ਰੰਥ ਸਾਹਿਬ ਦੀ ਵਿਆਖਿਆ ਦਾ ਮੁਕਾਬਲਾ – ਵਿਦਵਾਨਾਂ ਵੱਲੋਂ ਗਿਆਨੀ ਸ਼ੇਰ ਸਿੰਘ ਨੂੰ ਗੁਰਮਤਿ ਸੰਵਾਦ ਦੀ ਖੁੱਲ੍ਹੀ ਚੁਣੌਤੀ, ਆਪਹੁਦਰੇ ਪ੍ਰਚਾਰ ‘ਤੇ ਮੁੜ-ਵੀਚਾਰ ਕਰਨ ਦੀ ਮੰਗ Amritsar : ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ : ਐਡਵੋਕੇਟ ਧਾਮੀ Chandigarh : ‘ਚੜ੍ਹਦੀਕਲਾ’ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਵਾਲੇ ਦੋਵੇਂ ਹੁਕਮ ਵਾਪਸ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

SHARE:

(ਅੰਮ੍ਰਿਤਸਰ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ’ਚ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਿਹਾ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੇ ਵਾਰਸ ਹਾਂ, ਜਿਨ੍ਹਾਂ ਨੇ ਧਰਮ ਤੇ ਦ੍ਰਿੜਤਾ ਨਾਲ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ’ਤੇ ਚਲਦੇ ਹੋਏ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਧਰਮ ਵਿੱਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਕੀਤੀ।

Gambhir Car Associate Gambhir Car Associate Motion Ads Motion Ads

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਬਾਬਾ ਦੀਪ ਸਿੰਘ ਜੀ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ। ਬਾਬਾ ਜੀ ਨੇ ਆਪਣੇ ਹੱਥਾਂ ਨਾਲ ਗੁਰਬਾਣੀ ਨੂੰ ਲਿੱਖਣ ਦਾ ਕਾਰਜ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਲਿੱਖ ਕੇ ਤਖ਼ਤ ਸਾਹਿਬਾਨ ਤੇ ਪ੍ਰਕਾਸ਼ ਕਰਵਾਏ। ਉਨ੍ਹਾ ਕਿਹਾ ਕਿ ਬਾਬਾ ਜੀ ਦੀ ਸ਼ਹੀਦੀ ਦਾ ਇਤਿਹਾਸ ਵੀ ਲਾਸਾਨੀ ਹੈ। ਉਨ੍ਹਾਂ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ 215 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर