Breaking News
Jamshedpur Beldih Golf : रुपेश कटारिया ने जीती परवेज मेहता गोल्फ चैंपियनशिप-2026 Jamshedpur : एसएसपी कार्यालय के बाहर पेट्रोल लेकर आत्मदाह का प्रयास, बेटे की मौत के मामले में न्याय की गुहार लगा रही थी महिला Jamshedpur : मंत्री सुदिव्य कुमार सोनू के निधन पर कांग्रेस नेता महेंद्र पांडेय ने जताया शोक Giridih : ਰਾਜਕੀ ਸੋਗ ਵਿੱਚ ਡੁੱਬਿਆ ਝਾਰਖੰਡ – ਮੰਤਰੀ ਸੁਦਿਵਿਆ ਕੁਮਾਰ ਸੋਨੂ ਦਾ ਦਿਹਾਂਤ, ਅੱਜ ਉਸਰੀ ਨਦੀ ਘਾਟ ਤੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ Canada : ਵੈਨਕੂਵਰ ‘ਚ ਗੁਰੂ ਘਰਾਂ ਨੂੰ ਸਰਕਾਰੀ ਕੈਂਪਾਂ ਦਾ ਅੱਡਾ ਬਣਾਉਣ ਖ਼ਿਲਾਫ਼ ਭਾਰਤੀ ਕੌਂਸਲੇਟ ਵਿਰੁੱਧ ਸਿੱਖ ਸੰਗਤ ਦਾ ਭਾਰੀ ਰੋਸ Minister in Hemant Soren’s government passes away : राजकीय शोक में डूबा झारखंड – मंत्री सुदिव्य कुमार सोनू का निधन, आज उसरी नदी घाट पर राजकीय सम्मान के साथ अंतिम संस्कार
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

SHARE:

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।

Gambhir Car Associate Motion Ads Motion Ads

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਪੰਜਵੇਂ ਪਾਤਸ਼ਾਹ ਜੀ ਨੇ ਬਾਬਾ ਬੁੱਢਾ ਜੀ ਨੂੰ ਸੇਵਾ ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਹੋਈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।

ਪਹਿਲੇ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਬਾਣੀ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर