Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

SHARE:

ਮਨਪ੍ਰੀਤ ਸਿੰਘ ਖਾਲਸਾ.

ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਕੀਤੀ ਹੈ। ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੇ ਸਮੇਂ ਦਾ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਯਾਦਾਂ ਜੁੜੀਆਂ ਹੋਈਆਂ ਹਨ। ਅਜਿਹੇ ਅਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਕਰਨਾ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਢਾਹ ਕੇ ਇਤਿਹਾਸਕ ਵਿਰਾਸਤ ਨੂੰ ਮਿਟਾਇਆ ਜਾਵੇ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਪਹਿਚਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ। ਇਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर