Breaking News
Wave of grief in Jamshedpur : काशीडीह की सामाजिक पहचान से जुड़ा एक चेहरा खामोश, निर्भय सिंह का निधन Former Minister’s convoy meets with an accident : छह शिकायतें, सरकारी पत्र और फिर हादसा! चौका में अर्जुन मुंडा के सुरक्षा काफिले की गाड़ियां आपस में टकराईं, अब व्यवस्था पर सवाल Jamshedpur : जुगसलाई पार्क में पटाखा बाजार पर प्रशासन की चुप्पी! SDO के आदेशों की अनदेखी, DC कार्यालय पहुंची स्थानीय लोगों की लिखित शिकायत Jamshedpur : न्यू सीरीज के 7,500 कर्मचारियों के एरियर पर यूनियन में उठे सवाल, भुगतान में देरी से ₹37.48 करोड़ के नुकसान का दावा Tata Steel Canteen New Rate : टाटा स्टील कैंटीन में 1.50 रुपये की कॉफी, 20 रुपये में डबल एग लंच; 16 नवंबर से नया मेनू लागू Jamshedpur : भाजपा की ‘लोकतंत्र बचाओ’ रैली पर कांग्रेस का पलटवार, परविंदर सिंह बोले—सत्ता में रहते हुए संविधान की रक्षा क्यों नहीं?
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਲੇਰ ਰੁਖ ਨੂੰ ਸਲਾਮ

SHARE:

ਵਿਧਾਇਕਾਂ ਦੀ ਅਗਿਆਨਤਾ ‘ਤੇ ਕੀਤੀ ਫਟਕਾਰ ਦੀ ਕੀਤੀ ਭਰਪੂਰ ਸ਼ਲਾਘਾ

ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਭੇਜਿਆ ਪ੍ਰਸ਼ੰਸਾ ਪੱਤਰ, ਕਿਹਾ— ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ

ਮਨਪ੍ਰੀਤ ਸਿੰਘ ਖਾਲਸਾ.

ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪ੍ਰਸ਼ੰਸਾ ਪੱਤਰ ਭੇਜ ਕੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਅਪਣਾਏ ਗਏ ਦ੍ਰਿੜ ਅਤੇ ਨਿਡਰ ਰੁਖ ਦੀ ਭਰਪੂਰ ਸ਼ਲਾਘਾ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ, ਸਰਵਉੱਚਤਾ ਅਤੇ ਸਿੱਖ ਪੰਥ ਦੀ ਵਿਲੱਖਣ ਪਛਾਣ ਦੀ ਰੱਖਿਆ ਲਈ ਚੁੱਕੇ ਗਏ ਕਦਮ ਪੂਰੇ ਦੇਸ਼ ਲਈ ਮਿਸਾਲ ਹਨ।

ਸਰਦਾਰ ਜੀਵਨ ਸਿੰਘ ਤਾਮਿਲ ਨੇ ਕਿਹਾ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਵਿਧਾਇਕਾਂ ਨੂੰ ਤਲਬ ਕਰਕੇ ਉਨ੍ਹਾਂ ਤੋਂ ਵਿਧਾਨਕ ਸੋਧ ਸਬੰਧੀ ਕੀਤੀ ਗਈ ਪੁੱਛਗਿੱਛ ਅਤੇ ਉਨ੍ਹਾਂ ਦੀ ਅਗਿਆਨਤਾ ਨੂੰ ਬੇਨਕਾਬ ਕਰਨਾ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਭਰਿਆ ਫ਼ੈਸਲਾ ਸੀ। ਉਨ੍ਹਾਂ ਕਿਹਾ ਕਿ ਜਨਤਕ ਨੁਮਾਇੰਦਿਆਂ ਨੂੰ ਬਿਨਾਂ ਪੂਰੀ ਸਮਝ ਅਤੇ ਜ਼ਿੰਮੇਵਾਰੀ ਦੇ ਕਾਨੂੰਨ ਪਾਸ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਜਥੇਦਾਰ ਵੱਲੋਂ ਦਿੱਤੀ ਗਈ ਸਖ਼ਤ ਫਟਕਾਰ ਨੇ ਲੋਕਤੰਤਰਿਕ ਜਵਾਬਦੇਹੀ ਦਾ ਮਹੱਤਵ ਉਜਾਗਰ ਕੀਤਾ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਕਿ ਸਿੱਖ ਧਰਮ ਦੇ ਸਮਾਨਤਾ, ਨਿਆਂ ਅਤੇ ਆਜ਼ਾਦੀ ਦੇ ਸਿਧਾਂਤਾਂ ਨੂੰ ਕਿਸੇ ਵੀ ਬ੍ਰਾਹਮਣਵਾਦੀ ਜਾਂ ਸਨਾਤਨੀ ਵਰਚਸਵ ਦੀ ਸੋਚ ਤੋਂ ਬਚਾ ਕੇ ਰੱਖਣ ਲਈ ਜਥੇਦਾਰ ਦਾ ਅਡੋਲ ਰੁਖ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਪਛਾਣ ਅਤੇ ਮੂਲ ਨਿਵਾਸੀਆਂ ਦੇ ਹੱਕਾਂ ਦੀ ਰੱਖਿਆ ਸਿਰਫ਼ ਉਹੀ ਆਗੂ ਕਰ ਸਕਦੇ ਹਨ ਜੋ ਸਿੱਖ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਸਮਾਜਿਕ, ਸੱਭਿਆਚਾਰਕ, ਵਿਦਿਅਕ ਅਤੇ ਰੂਹਾਨੀ ਕਦਰਾਂ-ਕੀਮਤਾਂ ਨੂੰ ਸਮਝਦੇ ਅਤੇ ਅਮਲ ਵਿੱਚ ਲਿਆਉਂਦੇ ਹੋਣ।

Gambhir Car Associate Motion Ads

ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨੇ ਆਪਣੇ ਪੱਤਰ ਵਿੱਚ ਕਾਰਜਕਾਰੀ ਜਥੇਦਾਰ ਦੀ ਦ੍ਰਿੜ ਅਗਵਾਈ ਨੂੰ “ਇਨਕਲਾਬੀ ਸਲਾਮ” ਭੇਟ ਕਰਦਿਆਂ ਕਿਹਾ ਕਿ ਧਰਮ ਦੇ ਸਿਧਾਂਤਾਂ ਅਤੇ ਲੋਕਾਂ ਦੀ ਰੂਹਾਨੀ ਆਜ਼ਾਦੀ ਨੂੰ ਰਾਜਨੀਤਿਕ ਦਬਾਅ ਤੋਂ ਉੱਪਰ ਰੱਖਣਾ ਹੀ ਸੱਚੀ ਅਗਵਾਈ ਦੀ ਨਿਸ਼ਾਨੀ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਜਥੇਦਾਰ ਨੂੰ ਪੰਥ ਦੀ ਸੇਵਾ ਵਿੱਚ ਹਮੇਸ਼ਾਂ ਚੜ੍ਹਦੀ ਕਲਾ ਅਤੇ ਦ੍ਰਿੜਤਾ ਬਖ਼ਸ਼ੇ। ਜਿਕਰਯੋਗ ਹੈ ਕਿ ਇਸ ਪੱਤਰ ਨੂੰ ਸਿੱਖ ਸਿਧਾਂਤਾਂ ਦੀ ਰਾਖੀ ਲਈ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੱਕ ਵਿੱਚ ਇੱਕ ਮਹੱਤਵਪੂਰਨ ਸਮਰਥਨ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨੇ ਮੌਜੂਦਾ ਧਾਰਮਿਕ ਅਤੇ ਰਾਜਨੀਤਿਕ ਚਰਚਾ ਵਿੱਚ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर