Amritsar : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।

ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।

Gambhir Car Associate Motion Ads Motion Ads

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਗੁਰਿੰਦਰ ਸਿੰਘ ਦੇਵੀਦਸਪੁਰ, ਸ. ਬਿਕਰਮ ਸਿੰਘ ਝੰਗੀ, ਸ. ਰਾਜਿੰਦਰ ਸਿੰਘ ਰੂਬੀ, ਸ. ਜੁਗਰਾਜ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

अभी-अभी

Horoscope

Weather

और पढ़ें