Amritsar : 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

SHARE:

ਮਨਪ੍ਰੀਤ ਸਿੰਘ ਖਾਲਸਾ.

ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਪਹਿਲਾਂ ਬਾਹਰੀ ਹਮਲਾਵਰਾਂ ਵੱਲੋਂ ਹਮਲੇ ਕੀਤੇ ਜਾਂਦੇ ਸਨ, ਪਰ 1955 ਵਿਚ ਅਜ਼ਾਦ ਭਾਰਤ ਦੀ ਸਰਕਾਰ ਵੱਲੋਂ ਹੀ ਹਮਲਾ ਹੋਇਆ। ਸਰਲਾਰਾਂ ਦੀ ਮਨਸ਼ਾ ਸਿਧਾਂਤਾਂ ਨੂੰ ਕਮਜ਼ੋਰ ਕਰਕੇ ਪ੍ਰੰਪਰਾਵਾਂ ਤੋਂ ਦੂਰ ਕਰਨ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ। ਇਸੇ ਤਹਿਤ ਹੀ ਸਰਕਾਰ ਨੇ ਪੁਲਿਸ ਫੋਰਸ ਭੇਜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਅਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਉਣ ਵਾਲੀ ਸੀ। ਉਨ੍ਹਾਂ ਕਿਹਾ ਕਿ ਹਕੂਮਤਾਂ ਦੀ ਇਹ ਵੀ ਚਾਲ ਰਹੀ ਹੈ ਕਿ ਸਿੱਖਾਂ ਨੂੰ ਪਾੜ ਕੇ ਆਪਣੇ ਮਨਸੂਬੇ ਪੂਰੇ ਕੀਤੇ ਜਾਣ। ਦੁਖ ਦੀ ਗੱਲ ਇਹ ਹੈ ਕਿ ਅਸੀਂ ਸਰਕਾਰਾਂ ਦੀਆਂ ਚਾਲਾਂ ਵੀ ਸਮਝ ਨਹੀਂ ਰਹੇ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸੰਗਤਾਂ ਮੌਜੂਦ ਸਨ।

[ays_poll id=1]
सबसे ज्यादा पढ़ी गई

Horoscope

Weather

और पढ़ें