Breaking News
Jamshedpur Beldih Golf : रुपेश कटारिया ने जीती परवेज मेहता गोल्फ चैंपियनशिप-2026 Jamshedpur : एसएसपी कार्यालय के बाहर पेट्रोल लेकर आत्मदाह का प्रयास, बेटे की मौत के मामले में न्याय की गुहार लगा रही थी महिला Jamshedpur : मंत्री सुदिव्य कुमार सोनू के निधन पर कांग्रेस नेता महेंद्र पांडेय ने जताया शोक Giridih : ਰਾਜਕੀ ਸੋਗ ਵਿੱਚ ਡੁੱਬਿਆ ਝਾਰਖੰਡ – ਮੰਤਰੀ ਸੁਦਿਵਿਆ ਕੁਮਾਰ ਸੋਨੂ ਦਾ ਦਿਹਾਂਤ, ਅੱਜ ਉਸਰੀ ਨਦੀ ਘਾਟ ਤੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ Canada : ਵੈਨਕੂਵਰ ‘ਚ ਗੁਰੂ ਘਰਾਂ ਨੂੰ ਸਰਕਾਰੀ ਕੈਂਪਾਂ ਦਾ ਅੱਡਾ ਬਣਾਉਣ ਖ਼ਿਲਾਫ਼ ਭਾਰਤੀ ਕੌਂਸਲੇਟ ਵਿਰੁੱਧ ਸਿੱਖ ਸੰਗਤ ਦਾ ਭਾਰੀ ਰੋਸ Minister in Hemant Soren’s government passes away : राजकीय शोक में डूबा झारखंड – मंत्री सुदिव्य कुमार सोनू का निधन, आज उसरी नदी घाट पर राजकीय सम्मान के साथ अंतिम संस्कार
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸਰਕਾਰਾਂ ਤੁਰੰਤ ਕਿਸਾਨੀ ਹੱਕ ਦੇਣ ਲਈ ਅਮਲੀ ਕਾਰਵਾਈ ਕਰਨ: ਗਿਆਨੀ ਰਘਵੀਰ ਸਿੰਘ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਸਾਨੀ ਹੱਕਾਂ ਪ੍ਰਤੀ ਸਰਕਾਰਾਂ ਦੀ ਬੇਰੁਖੀ ਅਤੇ ਅੜੀਅਲ ਰਵੱਈਏ ਖ਼ਿਲਾਫ਼ ਮਰਨ ਵਰਤ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹੋ ਰਹੀ ਸਿਹਤ ਸਥਿਤੀ ਨੂੰ ਬੇਹੱਦ ਚਿੰਤਾਜਨਕ ਕਰਾਰ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬੇਸ਼ੱਕ ਮਰਨ ਵਰਤ ਅਤੇ ਭੁੱਖ ਹੜਤਾਲ ਵਰਗਾ ਸਿੱਖ ਪਰੰਪਰਾ ਵਿਚ ਕੋਈ ਸੰਕਲਪ ਨਹੀਂ ਹੈ ਪਰ ਇਕ ਜਮਹੂਰੀਅਤ ਸਰਕਾਰ ਲਈ ਇਹ ਬੇਹੱਦ ਸ਼ਰਮਨਾਕ ਹੈ ਕਿ ਕਿਸੇ ਲੋਕਤੰਤਰ ਵਿਚ ਅੰਨਦਾਤਾ ਨੂੰ ਆਪਣੇ ਹੱਕ ਲੈਣ ਲਈ ਅੰਨ ਛੱਡਣ ਲਈ ਮਜਬੂਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਾਲ 2020 ਵਿਚ ਕਿਸਾਨੀ ਮਾਰੂ ਤਿੰਨ ਖੇਤੀ ਬਿਲ ਰੱਦ ਕਰਵਾਉਣ ਲਈ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਨੂੰ ਸਮਾਪਤ ਕਰਵਾਉਣ ਵੇਲੇ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੇ ਵਾਅਦੇ ਕੀਤੇ ਸਨ ਪਰ ਅਫਸੋਸ ਹੈ ਕਿ ਚਾਰ ਸਾਲ ਬੀਤ ਜਾਣ ‘ਤੇ ਵੀ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ, ਬਲਕਿ ਬੜੀ ਢੀਠਤਾ ਦੇ ਨਾਲ ਦੇਸ਼ ਦੇ ਅੰਨਦਾਤਾ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ।

Gambhir Car Associate Motion Ads Motion Ads

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਰੀਆਂ ਫਸਲਾਂ ਉੱਤੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਬਾਕੀ ਕਿਸਾਨੀ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਆਖਿਆ ਕਿ ਪੰਜਾਬ ਦੀਆਂ ਰਾਜਨੀਤਕ ਧਿਰਾਂ ਨੂੰ ਡੱਟ ਕੇ ਕਿਸਾਨਾਂ ਦੀ ਪਿੱਠ ‘ਤੇ ਖੜ੍ਹੇ ਹੋਣਾ ਚਾਹੀਦਾ ਹੈ ਕਿਉਂਕਿ ਕਿਸਾਨੀ ਪੰਜਾਬ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਸ. ਜਗਜੀਤ ਸਿੰਘ ਡੱਲੇਵਾਲ ਨੂੰ ਵੀ ਚਾਹੀਦਾ ਹੈ ਕਿ ਉਹ ਮਰਨ ਵਰਤ ਜਾਂ ਭੁੱਖ ਹੜਤਾਲ ਵਾਲੇ ਰਾਹ ਤੋਂ ਇਲਾਵਾ ਸੰਘਰਸ਼ ਦੇ ਹੋਰ ਰਾਹ ਅਖਤਿਆਰ ਕਰਨ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਕਾਰਾਂ ਨੂੰ ਕਿਹਾ ਕਿ ਉਹ ਤੁਰੰਤ ਕਿਸਾਨੀ ਹੱਕ ਦੇਣ ਲਈ ਅਮਲੀ ਕਾਰਵਾਈ ਕਰਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर