Breaking News
Delhi : ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਰੋਕਣ ’ਤੇ ਸਿੱਖਾਂ ਨਾਲ ਬੇਇਨਸਾਫ਼ੀ ਦਾ ਦੋਸ਼, ਸਿਰਸਾ ਨੂੰ ਅਸਤੀਫ਼ੇ ਦੀ ਚੁਣੌਤੀ : ਜੀ.ਕੇ Jamshedpur Police : गोलमुरी, सोनारी समेत कई थानों में नए थाना प्रभारियों का योगदान, राजन आजादनगर आये, परसुडीह से अविनाश गए साइबर थाना, देखें-List Jamshedpur : टिनप्लेट कंपनी प्रबंधन से कांग्रेस प्रतिनिधिमंडल की वार्ता, मृत कर्मचारी के परिवार को ₹20 लाख एवं ₹25 हजार मासिक सहायता पर समझौता Jamshedpur : BJYM जमशेदपुर महानगर का रक्तदान शिविर रविवार को, रक्तदाताओं को मिलेगा हेल्मेट और टी-शर्ट Security Storm: राहुल गांधी के इंदौर कार्यक्रम से पहले सुरक्षा का बड़ा प्लान, 31 शर्तों ने बढ़ाई सियासी हलचल; राजीव गांधी हत्याकांड का भी जिक्र High Court Setback : बड़गाईं की 8.86 एकड़ जमीन ने बढ़ाई हेमंत सोरेन की मुश्किलें, हाई कोर्ट से नहीं मिली राहत
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

SHARE:

ਫਿਰਕੂ ਅਨਸਰਾਂ ਵਿਰੁੱਧ ਸਰਕਾਰ ਕੋਲੋਂ ਸਖ਼ਤ ਕਾਰਵਾਈ ਦੀ ਮੰਗ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸਥਿਤ ਪਾਵਨ ਗੁਰਧਾਮਾਂ ਦੇ ਦਰਸ਼ਨਾਂ ਲਈ ਅਕਸਰ ਜਾਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਸੂਬੇ ਅੰਦਰ ਸਿੱਖਾਂ ਨੂੰ ਕੁਝ ਲੋਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Gambhir Car Associate Gambhir Car Associate Motion Ads Motion Ads

ਇਹ ਲੋਕ ਸਿੱਖ ਯਾਤਰੂਆਂ ਦੇ ਵਾਹਨਾਂ ਉੱਤੇ ਲੱਗੇ ਨਿਸ਼ਾਨ ਸਾਹਿਬ ਤੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆਂ ਸਮੇਤ ਹੋਰ ਸਿੱਖ ਨਾਇਕਾਂ ਦੀਆਂ ਤਸਵੀਰਾਂ ਅਤੇ ਝੰਡੇ ਜਬਰੀ ਪਾੜ ਰਹੇ ਹਨ। ਇਸ ਨਾਲ ਸਿੱਖ ਸ਼ਰਧਾਲੂਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਦੇਸ਼ ਹਿੱਤ ਵਿੱਚ ਨਹੀਂ। ਉਨ੍ਹਾਂ ਕਿ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਅੱਜ ਜੇਕਰ ਦੇਸ਼ ਦਾ ਬਹੁ-ਧਰਮੀ ਤੇ ਬਹੁ-ਕੌਮੀ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਸਿੱਖਾਂ ਦੀਆਂ ਦੇਸ਼ ਲਈ ਸ਼ਹਾਦਤਾਂ ਦੀ ਬਦੌਲਤ ਹੈ।

ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਆਪਣੇ ਧਰਮ ਦੀਆਂ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਅਤੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਨ ਦਾ ਪੂਰਾ ਹੱਕ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੋਂ ਸਪਸ਼ਟ ਹੈ ਕਿ ਉੱਥੋਂ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਆਪਣੀ ਜਿੰਮੇਵਾਰੀ ਨਹੀਂ ਨਿਭਾਅ ਰਹੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਉੱਤੇ ਚੁੱਪ ਰਹਿਣਾ ਵੀ ਸੂਬੇ ਦੇ ਲੋਕਾਂ ਵਿਰੋਧੀ ਭੁਗਤਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਲੋਕਾਂ ਦੀ ਤਰਜਮਾਨੀ ਕਰੇ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ਦਾ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਏ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਸ਼ਟ ਤੌਰ ’ਤੇ ਆਖਦੀ ਹੈ ਕਿ ਉਹ ਇਸ ਗੰਭੀਰ ਮੁੱਦੇ ’ਤੇ ਸੰਜੀਦਾ ਪਹੁੰਚ ਅਪਣਾਏ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर