Breaking News
Jamshedpur : गोविंदपुर में नितारा फाउंडेशन का 11वां रक्तदान शिविर संपन्न, 82 लोगों ने किया रक्तदान Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ਼੍ਰੋਮਣੀ ਕਮੇਟੀ ਨੇ ਆਪਸੀ ਟਕਰਾਅ ਤੋਂ ਬਚਣ ਵਾਸਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਆਪਸੀ ਟਕਰਾਅ ਤੋਂ ਬਚਣ ਲਈ ਜਥੇਦਾਰ ਸਾਹਿਬ ਦਾ ਸੇਵਾ ਸੰਭਾਲ ਸਮਾਗਮ ਸੰਖੇਪ ਰੂਪ ਵਿਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ ਦਾ ਸਤਿਕਾਰ ਕਰਦੀ ਹੈ ਅਤੇ ਇਹ ਹਰਗਿਜ ਨਹੀਂ ਚਾਹੁੰਦੀ ਕਿ ਸਿੱਖਾਂ ਵਿਚ ਆਪਸੀ ਟਕਰਾਅ ਵਾਲੀ ਸਥਿਤੀ ਬਣੇ।

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਦਾ ਸਮਾਗਮ 10 ਮਾਰਚ ਨੂੰ ਰੱਖਿਆ ਗਿਆ ਸੀ, ਪ੍ਰੰਤੂ ਕੁਝ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਰੋਧ ਕਰਨ ਅਤੇ ਪ੍ਰਸ਼ਾਸਨ ਵੱਲੋਂ ਮਾਹੌਲ ਖ਼ਰਾਬ ਹੋਣ ਦੀਆਂ ਰਿਪੋਰਟਾਂ ਕਰਕੇ ਇਹ ਸਮਾਗਮ ਸੰਖੇਪ ਰੂਪ ਵਿਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਸਨ, ਜਿਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਵੱਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਵੱਲੋਂ ਦਸਤਾਰ ਭੇਟ ਕੀਤੀ।

Gambhir Car Associate Gambhir Car Associate Motion Ads Motion Ads

ਇਸ ਮਗਰੋਂ ਸਿੰਘ ਸਾਹਿਬ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਅਤੇ ਅੰਮ੍ਰਿਤ ਵੇਲੇ ਪਹਿਲੀ ਅਰਦਾਸ ਵਿਚ ਸ਼ਾਮਲ ਹੋਏ। ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਵੀ ਤਖ਼ਤ ਸਾਹਿਬ ਵਿਖੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਗ਼ਲਤ ਹੈ ਕਿ ਜਥੇਦਾਰ ਸਾਹਿਬ ਦੇ ਤਖ਼ਤ ਸਾਹਿਬ ’ਤੇ ਜਾਣ ਸਮੇਂ ਸ਼ਸਤਰ ਵੀ ਸੁਭਾਇਮਾਨ ਨਹੀਂ ਸਨ। ਜਥੇਦਾਰ ਸਾਹਿਬ ਜਦੋਂ ਤਖ਼ਤ ਸਾਹਿਬ ’ਤੇ ਨਤਮਸਤਕ ਹੋਣ ਗਏ ਸਨ, ਉਸ ਸਮੇਂ ਅੰਮ੍ਰਿਤ ਵੇਲੇ ਦੀ ਸੇਵਾ ਉਪਰੰਤ ਵਿਛਾਈ ਕਰਕੇ ਇਤਿਹਾਸਕ ਸ਼ਸਤਰ ਸਜਾਏ ਜਾ ਚੁੱਕੇ ਸਨ।

ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ ਅਤੇ ਇਨ੍ਹਾਂ ਸਮਾਗਮਾਂ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਮੌਜੂਦਗੀ ਜ਼ਰੂਰੀ ਹੁੰਦੀ ਹੈ। ਇਸੇ ਦੇ ਮੱਦੇਨਜ਼ਰ ਸੇਵਾ ਸੰਭਾਲ ਸਮਾਗਮ ਰੱਖਿਆ ਗਿਆ ਸੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर