Breaking News
Jamshedpur : काशीडीह दुर्गापूजा पंडाल का बाबूलाल मरांडी ने किया उद्घाटन, धर्म और संस्कृति के संरक्षण पर जोर Jamshedpur : साकची गुरुद्वारा साहिब के पूर्व प्रधान सरदार जगजीत सिंह का निधन, सिख समाज में शोक की लहर Jamshedpur : इंटरनेशनल ह्यूमन राइट्स ने रूपी सोरेन को दी भावभीनी श्रद्धांजलि Jamshedpur : Tata Power और Imperial College London मिलकर विकसित करेंगे अगली पीढ़ी की ऊर्जा तकनीक Delhi : ‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ Delhi/Amritsar : ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ : ਭਾਈ ਪਰਮਜੀਤ ਸਿੰਘ ਭਿਓਰਾ

SHARE:

31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅੰਦਰ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ

ਮਨਪ੍ਰੀਤ ਸਿੰਘ ਖਾਲਸਾ।

ਬੁੜੈਲ ਜੇਲ੍ਹ ਅੰਦਰ ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਜ਼ੁਲਮ ਅਤੇ ਅਨਿਆਂ ਆਪਣੀਆਂ ਹੱਦਾਂ ਪਾਰ ਕਰ ਜਾਣ ਤਾਂ ਉਸ ਦੇ ਵਿਰੁੱਧ ਸੰਘਰਸ਼ ਕਰਨ ਵਾਲਿਆਂ ਲਈ ਸ਼ਹਾਦਤ ਸਭ ਤੋਂ ਵੱਡੀ ਕੁਰਬਾਨੀ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਈ ਦਿਲਾਵਰ ਸਿੰਘ ਬੱਬਰ ਨੇ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਪੰਥਕ ਇਤਿਹਾਸ ਵਿੱਚ ਅਜਿਹਾ ਅਧਿਆਇ ਜੋੜਿਆ, ਜਿਸ ਨੇ ਸ਼ਹਾਦਤ ਦੇ ਅਰਥਾਂ ਨੂੰ ਨਵੀਂ ਗਹਿਰਾਈ ਦਿੱਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਦ੍ਰਿੜ੍ਹਤਾ ਤੇ ਕੁਰਬਾਨੀ ਦੀ ਮਿਸਾਲ ਕਾਇਮ ਕੀਤੀ।

Gambhir Car Associate Motion Ads

ਭਾਈ ਭਿਓਰਾ ਨੇ ਕਿਹਾ ਕਿ ਉਸ ਸਮੇਂ ਦੇ ਹਾਲਾਤਾਂ ਵਿੱਚ ਪੰਜਾਬ ਅੰਦਰ ਵਾਪਰੇ ਜ਼ੁਲਮਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਸਿੱਖ ਪੰਥ ਵਿੱਚ ਡੂੰਘਾ ਰੋਸ ਸੀ। ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਦੇ ਦੌਰ ਵਿੱਚ ਬੇਗੁਨਾਹ ਸਿੱਖਾਂ ਨੂੰ ਘਰੋਂ ਕਢ ਕਢ ਅਣਪਛਾਤਾ ਬਣਾਉਣਾ, ਪੁਲਿਸ ਵਲੋਂ ਆਦਮ ਬੋਅ ਆਦਮ ਬੋਅ ਕਰਦੇ ਜ਼ੁਲਮਾਂ ਦੀ ਅੱਤ ਕਰਣੀ ਅਤੇ ਬੇਅੰਤ ਜ਼ੁਲਮਾਂ ਲਈ ਉਸ ਨੂੰ ਜ਼ਿੰਮੇਵਾਰ ਮੰਨਣ ਵਾਲੀ ਸੋਚ ਤੇ ਪਹਿਰਾ ਦੇਂਦਿਆ ਭਾਈ ਦਿਲਾਵਰ ਸਿੰਘ ਬੱਬਰ ਨੇ ਸਿੱਖ ਪੰਥ ਦੀ ਆਨ ਬਾਨ ਸ਼ਾਨ ਲਈ ਆਪਣੀ ਜਾਨ ਕੁਰਬਾਨ ਕੀਤੀ।

ਭਾਈ ਭਿਓਰਾ ਨੇ ਇਸ ਨੂੰ ਉਸ ਵੱਲੋਂ ਕੀਤੇ ਗੁਨਾਹਾਂ ਦੀ ਸਜ਼ਾ ਵਜੋਂ ਦਰਸਾਉਂਦਿਆਂ ਕਿਹਾ ਕਿ ਭਾਈ ਦਿਲਾਵਰ ਸਿੰਘ ਬੱਬਰ ਦੀ ਕੁਰਬਾਨੀ ਨੇ ਉਸ ਦੌਰ ਦੇ ਜ਼ੁਲਮਾਂ ਵਿਰੁੱਧ ਪੰਥਕ ਯਾਦ ਵਿੱਚ ਇੱਕ ਡੂੰਘਾ ਨਿਸ਼ਾਨ ਛੱਡਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਸ਼ਹਾਦਤਾਂ ਸਿਰਫ਼ ਬੀਤੀਆਂ ਘਟਨਾਵਾਂ ਨਹੀਂ ਹੁੰਦੀਆਂ, ਸਗੋਂ ਉਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਹੱਕ, ਦ੍ਰਿੜ੍ਹਤਾ ਅਤੇ ਆਪਣੇ ਅਕੀਦੇ ਪ੍ਰਤੀ ਵਫ਼ਾਦਾਰੀ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਪੰਥਕ ਇਤਿਹਾਸ ਦਾ ਇੱਕ ਅਦਭੁਤ ਅਧਿਆਇ ਬਣ ਚੁੱਕੀ ਹੈ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਸ਼ਹਾਦਤ ਅਤੇ ਕੁਰਬਾਨੀ ਦੇ ਸੰਦਰਭ ਵਿੱਚ ਯਾਦ ਕਰਦੀਆਂ ਰਹਿਣਗੀਆਂ।

ਭਾਈ ਭਿਓਰਾ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਵਿਸ਼ਵਾਸ, ਸੱਚ ਅਤੇ ਹੱਕਾਂ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੰਦੇ ਹਨ, ਉਹ ਸਰੀਰਕ ਤੌਰ ’ਤੇ ਭਾਵੇਂ ਸੰਸਾਰ ਤੋਂ ਚਲੇ ਜਾਣ ਪਰ ਇਤਿਹਾਸ ਵਿੱਚ ਸਦਾ ਜਿਉਂਦੇ ਰਹਿੰਦੇ ਹਨ। ਅੰਤ ਵਿੱਚ ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ 31 ਅਗਸਤ, ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾ ਰਹੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਹੀਦ ਦੀ ਯਾਦ ਨੂੰ ਸਤਿਕਾਰ ਸਹਿਤ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣ ਅਤੇ ਉਨ੍ਹਾਂ ਵੱਲੋਂ ਦਰਸਾਏ ਰਾਹ ’ਤੇ ਚੱਲਦਿਆਂ ਜ਼ੁਲਮ ਦੀ ਅੱਤ ਨੂੰ ਖ਼ਤਮ ਕਰਨ ਲਈ ਡਟ ਕੇ ਸੰਘਰਸ਼ ਕਰਨ ਦਾ ਪ੍ਰਣ ਕੀਤਾ ਜਾਵੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर