(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।

ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ। ਇਸੇ ਨੂੰ ਸਮਰਪਿਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਗੁਰਬਾਣੀ ਕੀਰਤਨ ਤੋਂ ਇਲਾਵਾ ਗੁਰਮੁੱਖੀ ਦੀ ਸੁੰਦਰ ਲਿਖਾਈ ਤੇ ਭਾਸ਼ਣ ਦੇ ਮੁਕਾਬਲੇ ਹੋਏ, ਜਿਸ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦਾ ਨਤੀਜਾ ਤਿਆਰ ਕਰਨ ਦੀ ਸੇਵਾ ਡਾ. ਪਰਮਜੀਤ ਸਿੰਘ, ਪ੍ਰਚਾਰਕ ਭਾਈ ਗੁਰਰਾਜ ਸਿੰਘ, ਸ. ਹਰਦੀਪ ਸਿੰਘ ਆਰਟਿਸਟ ਤੇ ਬੀਬੀ ਪਰਮਜੀਤ ਕੌਰ ਨੇ ਨਿਭਾਈ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version