Breaking News
Jamshedpur Sports : राष्ट्रीय खेल दिवस पर जेआरडी टाटा स्पोर्ट्स कॉम्प्लेक्स में बिछी शतरंज की बिसात, अंडर-8 व अंडर-10 के 36 खिलाड़ियों ने दिखाया दम Nikhar Sablok Murder Case : आखिरकार कुख्यात अखिलेश गैंग कब-तक निखार सबलोक जैसे बेगुनाहों की करता रहेगा हत्या ! Jamshedpur Monthly Lok Adalat : 106 मामलों का निष्पादन, 20.02 लाख रुपये की रिकवरी व समझौता राशि दर्ज Jamshedpur: कीताडीह नीलकंठ अपार्टमेंट में साई संध्या भजन, देर रात तक भक्तिमय माहौल में झूमे श्रद्धालु Jamshedpur : शिक्षा जगत ने खोया समर्पित मार्गदर्शक, गुरु नानक स्कूल साकची की पूर्व प्रधानाचार्या प्रेम कौर आहूजा का निधन SE RAILWAY : रेल यात्रियों के लिए बड़ी खुशखबरी – घाटशिला और मनोहरपुर में तीन एक्सप्रेस ट्रेनों का ठहराव मंजूर, रेलवे बोर्ड ने दी स्वीकृति
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਭਾਰਤ ਅੰਦਰ ਸਿੱਖਾਂ ਨਾਲ ਹੋ ਰਿਹਾ ਗੁਲਾਮਾਂ ਵਾਲਾ ਸਲੂਕ : ਭਾਈ ਗੁਰਕੀਰਤ ਸਿੰਘ

SHARE:

ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਦੇ ‘ਅਰਦਾਸ ਦਿਵਸ’ ‘ਚ ਵੱਧ-ਚੜ੍ਹ ਕੇ ਸ਼ਾਮਲ ਹੋਵੇ ਸੰਗਤ

ਮਨਪ੍ਰੀਤ ਸਿੰਘ ਖਾਲਸਾ।

ਦੇਸ਼ ਦੀ ਆਜ਼ਾਦੀ ਲਈ 92 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਮਹਾਨ ਸਿੱਖ ਕੌਮ ਨਾਲ ਆਜ਼ਾਦੀ ਦੇ ਸਮੇਂ ਤੋਂ ਹੀ ਭਾਰਤ ਸਰਕਾਰ ਵੱਲੋਂ ਲਗਾਤਾਰ ਸਿਆਸੀ, ਪ੍ਰਸ਼ਾਸਨਿਕ ਅਤੇ ਮਾਨਸਿਕ ਜ਼ੁਲਮ ਢਾਹਿਆ ਜਾ ਰਿਹਾ ਹੈ। ਅੱਜ ਹਿੰਦੁਸਤਾਨ ਅੰਦਰ ਸਿੱਖਾਂ ਨੂੰ ਤੀਜੇ ਦਰਜੇ ਦੇ ਸ਼ਹਿਰੀ ਸਮਝ ਕੇ ਉਨ੍ਹਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਨੂੰ ਬੇਰਹਿਮੀ ਨਾਲ ਕੁਚਲਿਆ ਜਾ ਰਿਹਾ ਹੈ। ਇਨ੍ਹਾਂ ਤਿੱਖੇ ਵਿਚਾਰਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਨੇ ਕੀਤਾ।

Gambhir Car Associate Motion Ads Motion Ads

ਭਾਈ ਗੁਰਕੀਰਤ ਸਿੰਘ ਨੇ ਸਰਕਾਰ ਦੇ ਤਾਜ਼ਾ ਰਵੱਈਏ ‘ਤੇ ਗਹਿਰੀ ਚਿੰਤਾ ਅਤੇ ਰੋਸ ਪ੍ਰਗਟ ਕਰਦਿਆਂ ਖੁਲਾਸਾ ਕੀਤਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਬੰਦੀ ਸਿੰਘਾਂ ਦੇ ਗੰਭੀਰ ਮਾਮਲੇ ‘ਤੇ ਗੱਲਬਾਤ ਕਰਨ ਲਈ ਲਿਖੇ ਗਏ ਪੱਤਰਾਂ ਦਾ ਜਵਾਬ ਦੇਣਾ ਤਾਂ ਦੂਰ, ਕੇਂਦਰ ਸਰਕਾਰ ਨੇ ਮੁਲਾਕਾਤ ਲਈ ਸਮਾਂ ਤੱਕ ਨਹੀਂ ਦਿੱਤਾ। ਸਰਕਾਰ ਦੀ ਇਹ ਬੇਰੁਖ਼ੀ ਅਤੇ ਹੰਕਾਰ ਸਿੱਧੇ ਤੌਰ ‘ਤੇ ਉਸ ਦੀ ਸਿੱਖ ਵਿਰੋਧੀ ਸੋਚ ਅਤੇ ਨਫ਼ਰਤ ਨੂੰ ਜ਼ਾਹਿਰ ਕਰਦਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਦੋਹਰੇ ਕਾਨੂੰਨ ‘ਤੇ ਵਰ੍ਹਦਿਆਂ ਕਿਹਾ ਕਿ ਇੱਕੋ ਮੁਲਕ ਅੰਦਰ ਸਿੱਖਾਂ ਲਈ ਵੱਖਰਾ ਅਤੇ ਬਾਕੀਆਂ ਲਈ ਵੱਖਰਾ ਕਾਨੂੰਨ ਚੱਲ ਰਿਹਾ ਹੈ।

ਅਦਾਲਤਾਂ ਵੱਲੋਂ ਨਿਰਧਾਰਿਤ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਜੇਲ੍ਹਾਂ ਵਿੱਚ ਸੜਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜੋ ਕਿ ਸ਼ਰੇਆਮ ਨਿਆਂ ਦਾ ਕਤਲ ਹੈ। ਦੂਜੇ ਪਾਸੇ, ਸਰਕਾਰ ਦੀ ਸਰਪ੍ਰਸਤੀ ਹੇਠ ਬਲਾਤਕਾਰੀਆਂ ਅਤੇ ਸੰਗੀਨ ਅਪਰਾਧਾਂ ਦੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲਾਂ ਅਤੇ ਫਰਲੋਆਂ ਦੇ ਕੇ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਭਾਈ ਗੁਰਕੀਰਤ ਸਿੰਘ ਨੇ ਇਤਿਹਾਸਕ ਜ਼ੁਲਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਦੇ ਸਿੱਖਾਂ ਨੂੰ ਜਨਮਜਾਤ ਅਪਰਾਧੀ (‘ਜ਼ਰਾਇਮ ਪੇਸ਼ਾ’) ਕਰਾਰ ਦਿੱਤਾ ਗਿਆ ਅਤੇ ਕਦੇ ਜੂਨ 1984 ਤੇ ਨਵੰਬਰ 1984 ਵਰਗੇ ਖ਼ੂਨੀ ਘੱਲੂਘਾਰੇ ਵਰਤਾ ਕੇ ਸਿੱਖ ਨਸਲਕੁਸ਼ੀ ਕੀਤੀ ਗਈ। ਸਰਕਾਰ ਦਾ ਇਹ ਜ਼ੁਲਮ ਅੱਜ ਵੀ ਜਾਰੀ ਹੈ।

ਆਪਣੇ ਹੱਕਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਰੋਸ ਮੁਜ਼ਾਹਰੇ ਕਰਨ ਵਾਲੇ ਸਿੱਖਾਂ ‘ਤੇ ਲਾਠੀਚਾਰਜ ਕਰਨਾ, ਅੱਥਰੂ ਗੈਸ ਦੇ ਗੋਲੇ ਸੁੱਟਣਾ ਅਤੇ ਪਾਣੀ ਦੀਆਂ ਬੋਛਾਰਾਂ ਮਾਰਨਾ ਭਾਰਤੀ ਲੋਕਤੰਤਰ ਦੇ ਮੂੰਹ ‘ਤੇ ਵੱਡਾ ਧੱਬਾ ਹੈ। ਤਾਕਤ ਦੇ ਜ਼ੋਰ ‘ਤੇ ਆਵਾਜ਼ ਦਬਾਉਣ ਦੀ ਇਹ ਨੀਤੀ ਸਿੱਧ ਕਰਦੀ ਹੈ ਕਿ ਸਰਕਾਰ ਸਿੱਖਾਂ ਨਾਲ ਨਾਗਰਿਕਾਂ ਵਾਲਾ ਨਹੀਂ, ਸਗੋਂ ਗੁਲਾਮਾਂ ਵਾਲਾ ਸਲੂਕ ਕਰ ਰਹੀ ਹੈ। ਇਸ ਬੇਇਨਸਾਫ਼ੀ ਅਤੇ ਸਰਕਾਰੀ ਹਠਧਰਮੀ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਭਾਈ ਗੁਰਕੀਰਤ ਸਿੰਘ ਨੇ ਸਮੁੱਚੀ ਗੁਰੂ-ਨਾਨਕ ਨਾਮ ਲੇਵਾ ਸੰਗਤ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਐਸ.ਜੀ.ਪੀ.ਸੀ. ਵੱਲੋਂ 29 ਅਗਸਤ ਨੂੰ ਮਨਾਏ ਜਾ ਰਹੇ ‘ਅਰਦਾਸ ਦਿਵਸ’ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਸਿੱਖ ਸੰਗਤਾਂ ਹੁੰਮ-ਹੁਮਾ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਇਕੱਠੀਆਂ ਹੋਣ ਅਤੇ ਬੰਦੀ ਸਿੰਘਾਂ ਦੀ ਜਲਦ ਬੰਦ-ਖ਼ਲਾਸੀ (ਰਿਹਾਈ) ਲਈ ਅਰਦਾਸ ਦਾ ਹਿੱਸਾ ਬਣ ਕੇ ਕੇਂਦਰ ਸਰਕਾਰ ਦੇ ਬੋਲੇ ਕੰਨਾਂ ਤੱਕ ਕੌਮੀ ਏਕਤਾ ਦੀ ਆਵਾਜ਼ ਪਹੁੰਚਾਉਣ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर