Breaking News
Jamshedpur Police : गोलमुरी, सोनारी समेत कई थानों में नए थाना प्रभारियों का योगदान, राजन आजादनगर आये, परसुडीह से अविनाश गए साइबर थाना, देखें-List Jamshedpur : टिनप्लेट कंपनी प्रबंधन से कांग्रेस प्रतिनिधिमंडल की वार्ता, मृत कर्मचारी के परिवार को ₹20 लाख एवं ₹25 हजार मासिक सहायता पर समझौता Jamshedpur : BJYM जमशेदपुर महानगर का रक्तदान शिविर रविवार को, रक्तदाताओं को मिलेगा हेल्मेट और टी-शर्ट Security Storm: राहुल गांधी के इंदौर कार्यक्रम से पहले सुरक्षा का बड़ा प्लान, 31 शर्तों ने बढ़ाई सियासी हलचल; राजीव गांधी हत्याकांड का भी जिक्र High Court Setback : बड़गाईं की 8.86 एकड़ जमीन ने बढ़ाई हेमंत सोरेन की मुश्किलें, हाई कोर्ट से नहीं मिली राहत Jamshedpur : गुरदीप पप्पू, अजीत गंभीर सहित 14 बरी, संदर्भ – 2017 में जेएनएसी टीम पर जानलेवा हमला करने तथा सरकारी कार्य में बाधा पहुंचाने का
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਧਾਮੀ

SHARE:

ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾ  ਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤਹਿ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ।

ਇਸ ਸਬੰਧੀ ਆਉਂਦੇ ਬਜਟ ਇਜਲਾਸ ਵਿਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੀਆਂ ਇਨ੍ਹਾਂ ਸਤਿਕਾਰਤ ਪਦਵੀਆਂ ’ਤੇ ਇੱਕ ਵਿਅਕਤੀ ਇੱਕ ਅਹੁਦਾ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ਵਾਸਤੇ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦ ਹੀ ਨਿਯੁਕਤੀ ਕਰ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਰਹੁਰੀਤਾਂ, ਪਰੰਪਰਾਵਾਂ ਅਤੇ ਇਤਿਹਾਸ ਸਾਡਾ ਮਾਰਗ ਦਰਸ਼ਨ ਹਨ। ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਮੂਹਿਕ ਤੇ ਸੰਗਠਿਤ ਪ੍ਰਭਾਵ ਨਾਲ ਅੱਗੇ ਵਧਿਆ ਜਾਵੇਗਾ, ਤਾਂ ਜੋ ਕੌਮ ਨੂੰ ਸਮੇਂ-ਸਮੇਂ ਪੇਸ਼ ਆਉਂਦੀਆਂ ਚੁਣੌਤੀਆਂ ਨਾਲ ਜਥੇਬੰਦਕ ਭਾਵਨਾ ਤਹਿਤ ਨਜਿੱਠਿਆ ਜਾ ਸਕੇ।

Gambhir Car Associate Gambhir Car Associate Motion Ads Motion Ads

ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕੌਮ ਦੀਆਂ ਦੁਸ਼ਮਣ ਤਾਕਤਾਂ ਸਿੱਖ ਸੰਸਥਾਵਾਂ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਜੇਕਰ ਕੌਮ ਨੇ ਇੱਕਜੁੱਟਤਾ ਦਾ ਪ੍ਰਭਾਵ ਨਾ ਦਿੱਤਾ ਤਾਂ ਸਿੱਖ ਵਿਰੋਧੀ ਸ਼ਕਤੀਆਂ ਆਪਣੀ ਮਨਸ਼ਾ ਵਿੱਚ ਕਾਮਯਾਬ ਹੁੰਦੀਆਂ ਰਹਿਣਗੀਆਂ।
ਐਡਵੋਕੇਟ ਧਾਮੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬਾਨ ’ਤੇ ਸੇਵਾ ਨਿਭਾਉਣ ਵਾਲੇ ਜਥੇਦਾਰ ਸਾਹਿਬਾਨ ਦੀ ਰੁਖਸਤੀ ਇਕ ਸਨਮਾਨਜਨਕ ਢੰਗ ਨਾਲ ਕੀਤੀ ਜਾਇਆ ਕਰੇਗੀ। ਇਹ ਵੀ ਯਤਨ ਕੀਤਾ ਜਾਵੇਗਾ ਕਿ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਕੀਤੇ ਸਿੰਘ ਸਾਹਿਬਾਨ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ, ਜਿਸ ਪ੍ਰਤੀ ਉਹ ਸੁਚੇਤ ਵੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਸਤੀਫਾ ਦੇਣ ਬਾਅਦ ਸਾਰੀਆਂ ਹੀ ਧਾਰਮਿਕ, ਸਮਾਜਿਕ, ਸਿਆਸੀ ਧਿਰਾਂ ਦੇ ਨਾਲ ਨਾਲ ਸਤਿਕਾਰਤ ਸਿੰਘ ਸਾਹਿਬਾਨ ਨੇ ਸੇਵਾ ਸੰਭਾਲਣ ਦੀ ਪ੍ਰੇਰਣਾ ਕੀਤੀ ਸੀ, ਜਿਸ ਲਈ ਉਹ ਸਭ ਦਾ ਧੰਨਵਾਦ ਕਰਦੇ ਹਨ ਅਤੇ ਯਤਨ ਕਰਨਗੇ ਕਿ ਸਾਰਿਆਂ ਸੰਪਰਦਾਵਾਂ ਤੇ ਸੰਸਥਾਵਾਂ ਵੱਲੋਂ ਪ੍ਰਗਟ ਕੀਤੇ ਭਰੋਸੇ ਉੱਤੇ ਖਰਾ ਉਤਰ ਸਕਣ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर