(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਖੰਡ ਕੀਰਤਨੀ ਜੱਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਜੀ ਰਾਜਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਆਗੂ ਭਾਈ ਪਰਮਜੀਤ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਖ਼ਾਲਸਾ ਇਕ ਪੰਥਕ ਆਗੂ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਸ਼ਖਸੀਅਤ ਸਨ। ਉਨ੍ਹਾਂ ਦੀ ਘਾਟ ਸਿੱਖ ਕੌਮ ਨੂੰ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਉਨ੍ਹਾਂ ਨੇ ਭਾਈ ਖ਼ਾਲਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਿਦਆਂ ਕਰਤਾ ਪੁਰਖ ਦੇ ਸਨਮੁੱਖ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ।