Breaking News
Jamshedpur Bar Association : अधिवक्ताओं ने झारखंड हाईकोर्ट में उठाई कल्याण योजनाओं की मांग, मेडिकल इंश्योरेंस और पेंशन पर हुई चर्चा Jamshedpur : साकची में रंगारंग सांस्कृतिक कार्यक्रमों के साथ मनाया गया तीज महोत्सव, समाजसेवी रानी गुप्ता ने की अगुवाई Jamshedpur : अपर्णा गुहा बनीं महिला फुटबॉल महासंघ की आंतरिक शिकायत समिति की संयोजक Jamshedpur : झामुमो संपर्क कार्यालय में दिवंगत मंत्री सुदित्य कुमार सोनू को दी गई श्रद्धांजलि Jamshedpur : सुदिव्य कुमार सोनू के आकस्मिक निधन पर पूर्व मुख्यमंत्री रघुवर दास और विधायक पूर्णिमा ने जताया गहरा शोक Sikh Fedration Uk : ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ : ਦਬਿੰਦਰਜੀਤ ਸਿੰਘ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਗੁਰੂਘਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ, ਸੁਰੱਖਿਆ ਨੂੰ ਚੁਣੌਤੀ; ਹਮਲੇ ਪਿੱਛੇ ਦੀ ਸਾਜ਼ਿਸ਼ ਬੇਨਕਾਬ ਹੋਵੇ: ਸੰਤ ਮੀਤ ਸਿੰਘ

SHARE:

ਮਨਪ੍ਰੀਤ ਸਿੰਘ ਖਾਲਸਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਨੇੜੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਬਾਹਰ ਨਿਕਲਦਿਆਂ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਵਾਰਡ ਨੰਬਰ 32 ਜਨਕਪੁਰੀ ਤੋਂ ਸ਼੍ਰੋਮਣੀ ਅਕਾਲੀ ਦਲ–ਦਿੱਲੀ ਇਕਾਈ ਦੇ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਗੁਰੂਘਰ ਦੀ ਹੱਦ ਵਿੱਚ ਵਾਪਰੀ ਇਹ ਘਟਨਾ ਕਿਸੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਤੱਕ ਸੀਮਤ ਨਹੀਂ, ਬਲਕਿ ਗੁਰੂਘਰਾਂ ਦੀ ਪਵਿੱਤਰਤਾ, ਸਿੱਖ ਮਰਿਆਦਾ ਅਤੇ ਸੰਗਤ ਦੀ ਸੁਰੱਖਿਆ ਨਾਲ ਜੁੜਿਆ ਗੰਭੀਰ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਗੁਰੂਘਰ ਅਮਨ ਅਤੇ ਸਰਬੱਤ ਦੇ ਭਲੇ ਦੇ ਕੇਂਦਰ ਹਨ, ਇਨ੍ਹਾਂ ਨੂੰ ਨਿੱਜੀ ਜਾਂ ਸਿਆਸੀ ਰੰਜਿਸ਼ਾਂ ਲਈ ਹਿੰਸਾ ਦਾ ਮੈਦਾਨ ਬਣਾਉਣਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਇਸ ਘਟਨਾ ਨੂੰ ਆਮ ਕਾਨੂੰਨੀ ਮਾਮਲਾ ਸਮਝਣ ਦੀ ਬਜਾਏ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਏ। ਉਨ੍ਹਾਂ ਕਿਹਾ ਕਿ ਸਿਰਫ਼ ਹਮਲਾਵਰ ਨੂੰ ਫੜ ਲੈਣਾ ਕਾਫ਼ੀ ਨਹੀਂ; ਇਹ ਵੀ ਸਾਹਮਣੇ ਆਉਣਾ ਚਾਹੀਦਾ ਹੈ ਕਿ ਹਮਲੇ ਦੀ ਮਨਸ਼ਾ ਕੀ ਸੀ, ਸੁਰੱਖਿਆ ਪ੍ਰਬੰਧਾਂ ਵਿੱਚ ਕਿੱਥੇ ਕਮੀ ਰਹੀ ਅਤੇ ਕੀ ਇਸ ਪਿੱਛੇ ਕਿਸੇ ਹੋਰ ਵਿਅਕਤੀ ਜਾਂ ਤਾਕਤ ਦੀ ਕੋਈ ਭੂਮਿਕਾ ਸੀ।

Gambhir Car Associate Motion Ads Motion Ads

ਜੇਕਰ ਹਮਲਾ ਯੋਜਨਾਬੱਧ ਸੀ ਜਾਂ ਕਿਸੇ ਨੇ ਇਸ ਲਈ ਉਕਸਾਇਆ ਹੈ ਤਾਂ ਸਾਜ਼ਿਸ਼ ਦੀ ਹਰ ਕੜੀ ਬੇਨਕਾਬ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਗੁਰੂਘਰਾਂ ਦੀ ਮਰਿਆਦਾ ਨਾਲ ਖਿਲਵਾੜ ਅਤੇ ਪੰਥਕ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਕਿਸਮ ਦੀ ਲਾਪਰਵਾਹੀ ਸਵੀਕਾਰ ਨਹੀਂ ਕਰੇਗੀ। ਮਹਾਰਾਸ਼ਟਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਕੇ ਸੱਚਾਈ ਸੰਗਤ ਸਾਹਮਣੇ ਰੱਖੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ–ਦਿੱਲੀ ਇਕਾਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਂਦੀ ਰਹੇਗੀ ਅਤੇ ਗੁਰੂਘਰਾਂ ਦੀ ਪਵਿੱਤਰਤਾ, ਸਿੱਖ ਮਰਿਆਦਾ ਅਤੇ ਸੰਗਤ ਦੀ ਸੁਰੱਖਿਆ ਦੀ ਰਾਖੀ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर