Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਸਕੱਤਰ ਜਗਜੋਤ ਸਿੰਘ ਸੋਹੀ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੁਆਰਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਦੇ ਨਿਸ਼ਕਾਸਨ ਨੂੰ ਪੰਥ ਵਿਰੋਧੀ ਦੱਸਦੇ ਹੋਏ ਸਾਫ਼ ਕੀਤਾ ਕਿ ਇਸ ਨਾਲ ਪੂਰੇ ਸਿੱਖਾਂ ਦੇ ਹਿਰਦੇ ਨੂੰ ਚੋਟ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਾਰ ਦੇ ਕਿਸੇ ਵੀ ਕੋਨੇ ਵਿੱਚ ਕਿਉਂ ਨਾ ਹੋਣ ਉਹਨਾਂ ਦੀ ਆਸਥਾ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਜੁੜੀ ਰਹਿੰਦੀ ਹੈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਉਂਦੇ ਹਰ ਆਦੇਸ਼ ਨੂੰ ਸਿੱਖ ਸਵੀਕਾਰ ਕਰਦੇ ਹਨ ਪਰ ਅੱਜ ਪੰਥ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ…
ਮੌਜੂਦਾ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਕੀਤੀ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵੇਰੇ 10:00 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜੋ ਅੱਜ ਸਿੱਖ ਕੌਮ ਦੀ ਮੀਰੀ-ਪੀਰੀ ਨਾਲ ਸੰਬੰਧਤ ਸਰਬਉੱਚ ਮਹਾਨ ਸੰਸਥਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾਂ ਤੇ ਮਾਣ-ਸਨਮਾਨ ਨੂੰ ਡੂੰਘੀ ਠੇਸ ਪਹੁੰਚਾਈ ਜਾ ਰਹੀ ਹੈ, ਇਹ ਕੌਮ ਵਿਚ ਵਿਚਰ ਰਹੇ ਕੁਝ ਪਹਾੜਾਂ ਸਿੰਘਾਂ ਵੱਲੋ ਆਪਣੇ ਸਵਾਰਥੀ ਸਿਆਸੀ ਹਿੱਤਾ ਦੀ ਪੂਰਤੀ ਲਈ ਇਨ੍ਹਾਂ ਸੰਸਥਾਵਾਂ ਦੇ ਵਿਕਾਰ ਨੂੰ ਖੋਰਾ ਲਗਾਇਆ ਜਾ ਰਿਹਾ ਹੈ। ਇਸ ਸਮੇ ਬੀਜੇਪੀ-ਆਰ.ਐਸ.ਐਸ. ਦੀ ਗੁੱਝੀ ਭੂਮਿਕਾ ਤੋ ਵੀ ਇਨਕਾਰ ਨਹੀ ਕੀਤਾ ਜਾ ਸਕਦਾ। ਕਿਉਂਕਿ ਜੋ ਲੋਕ ਅਜਿਹੇ ਗੈਰ ਸਿਧਾਤਿਕ ਅਤੇ ਸਿੱਖ ਮਨਾਂ ਨੂੰ ਠੇਸ ਪਹੁੰਚਾਉਣ ਵਾਲੀਆ ਕਾਰਵਾਈਆ ਕਰ ਰਹੇ ਹਨ। ਉਹ ਅੱਜ ਵੀ ਬੀਜੇਪੀ-ਆਰ.ਐਸ.ਐਸ ਦੇ ਗੁਲਾਮ ਬਣੇ ਨਜਰ ਆ ਰਹੇ ਹਨ ਅਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਤਿੰਨੋਂ ਸਿੰਘ ਸਾਹਿਬ ਜਥੇਦਾਰਾਂ ਦੀ ਅਚਾਨਕ ਬਰਖਾਸਤਗੀ ਪਿੱਛੇ ਐਸਜੀਪੀਸੀ ਵਲੋਂ ਕਾਰਣ ਦੱਸੇ ਜਾਣ ਦੀ ਸਖ਼ਤ ਲੋੜ ਹੈ। ਰਾਜ ਸਭਾ ਮੈਂਬਰ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਪਣੀ ਇਸ ਕਾਰਵਾਈ ਦੇ ਜਾਇਜ ਹੋਣ ਦੇ ਸਬੂਤ ਦੇਣੇ ਚਾਹੀਦੇ ਹਨ ਕਿਉਂਕਿ ਭਾਰਤ ਅਤੇ ਵਿਸ਼ਵ ਭਰ ਦੀ ਸਿੱਖ ਸੰਗਤ ਇਸ ਦੇ ਸਹੀ ਹੋਣ ਦਾ ਜਵਾਬ ਮੰਗ ਰਹੀ ਹੈ। ਸ੍ਰੀ ਸਾਹਨੀ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਧਰਮ ਦੀ ਸਰਵੋਤਮ ਸ਼ਕਤੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ। ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਦ ਹੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਿਛਲੇ ਲੰਮੇ ਸਮੇਂ ਤੋਂ ਜੋ ਹਾਲਾਤ ਕੌਮ ਅੰਦਰ ਬਣੇ ਹੋਏ ਹਨ । ਜਿਸ ਤਰ੍ਹਾਂ ਦੀ ਦੁਬਿਧਾ ਛਾਈ ਹੋਈ ਸੀ । ਉਸਨੂੰ ਖਤਮ ਕਰਦੇ ਹੋਏ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੰਘ ਸਾਹਿਬਾਨਾਂ ਦੀ ਨਿਯੁਕਤੀ ਦਾ ਫੈਸਲਾ ਲਿਆ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਇਹ ਬਿਨਾ ਸ਼ੱਕ ਸ਼ਲਾਘਾਯੋਗ ਤੇ ਸਮੇਂ ਸਿਰ ਲਿਆ ਗਿਆ ਸਹੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਅਸੀ ਸਾਰੇ ਜਾਣਦੇ ਹਾਂ ਕਿ ਇਸ ਵੇਲੇ ਸਿੱਖ ਕੌਮ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਪਾਰਕ ਕੈਨੇਡਾ ਵੱਲੋਂ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਹ ਪ੍ਰੋਗਰਾਮ ਵਿਸ਼ੇਸ਼ ਤੌਰ ਤੇ ਹੋਲਾ ਮਹੱਲਾ, ਵਿਸਾਖੀ ਪੁਰਬ ਦੇ ਨਾਲ ਸ਼ਹੀਦ ਸਿੰਘਾਂ ਅਤੇ ਭਾਈ ਹਰਦੀਪ ਸਿੰਘ ਨਿਝਰ ਦੀ ਯਾਦ ਨੂੰ ਸਮਰਪਿਤ ਸੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਭਾਈ ਜਸਵਿੰਦਰ ਸਿੰਘ ਨੇ ਸਭ ਨੂੰ ਜੀ ਆਇਆ ਕਿਹਾ । ਇਸ ਪ੍ਰੋਗਰਾਮ ਬਾਰੇ ਦਸਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ “ਵਿਦਿਆ ਵੀਚਾਰੀ ਤਾਂ ਪਰਉਪਕਾਰੀ” ਉਪਰ ਚਲਦਿਆਂ ਸਾਡਾ ਉਦੇਸ਼ ਸਿੱਖ ਰਵਾਇਤਾਂ ਅਤੇ ਗੁਰਬਾਣੀ ਵਿੱਦਿਆ ਦੀ ਲੋਅ ਨੂੰ ਹਰ ਘਰ, ਹਰ ਬੱਚੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਪੰਥਕ ਸੰਸਥਾਵਾਂ ਦੇ ਲਗਾਤਾਰ ਗਹਿਰੇ ਹੁੰਦੇ ਜਾ ਰਹੇ ਸੰਕਟਾਂ ਦੇ ਵਰਤਾਰੇ ਵਿਚ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਉਤੇ ਹੋਈ ਕਾਰਵਾਈ ਇਕ ਅਹਿਮ ਪੜਾਅ ਸੀ। ਬਿਨਾ ਸ਼ੱਕ ਜੋ ਗੁਨਾਹ ਬਾਦਲ ਧੜੇ ਕੋਲੋਂ ਮੰਨਵਾਏ ਗਏ ਹਨ ਉਹ ਸਹੀ ਹਨ ਪਰ ਇਸ ਸਾਰੀ ਗਿਰਾਵਟ ਅਤੇ ਪੁਨਰਸੁਰਜੀਤੀ ਬਾਰੇ ਬਿਨਾ ਕਿਸੇ ਪੜਚੋਲ ਅਤੇ ਗੁਰਸੰਗਤਿ ਦੇ ਵੱਖ-ਵੱਖ ਜਥਿਆਂ ਸੰਸਥਾਵਾਂ ਦੀ ਸ਼ਮੂਲੀਅਤ ਨਾ ਕਰਵਾਉਣ ਕਾਰਨ 2 ਦਸੰਬਰ ਵਾਲੇ ਫੈਸਲਿਆਂ ਨਾਲ ਪੰਥ ਵਿਚ ਸੂਤਰਧਾਰਤਾ ਹੋਣ ਦੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਦਰਜ ਮਾਮਲੇ ਵਿੱਚ ਬੀਤੇ ਦਿਨ ਫੋਰੈਂਸਿਕ ਵਿਭਾਗ ਦੇ ਅਧਿਕਾਰੀ ਐਸ ਇੰਗ੍ਰਾਸਲ ਤੋਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਜਿਰ੍ਹਾ ਕੀਤੀ ਗਈ। ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਫੋਰੈਂਸਿਕ ਵਿਭਾਗ ਦੇ ਸੀਨੀਅਰ ਵਿਗਿਆਨਕ ਅਧਿਕਾਰੀ ਅਮਿਤੋਸ਼ ਕੁਮਾਰ ਦੇ ਬਿਆਨ ਦਰਜ ਕਰਨ ਲਈ 18 ਮਾਰਚ ਦੀ ਤਰੀਕ ਤੈਅ ਕਰਨ ਦਾ ਹੁਕਮ ਦਿੱਤਾ। ਅਦਾਲਤੀ ਸੁਣਵਾਈ ਦੌਰਾਨ ਜਗਦੀਸ਼ ਟਾਈਟਲਰ ਅਦਾਲਤ ਵਿੱਚ ਮੌਜੂਦ ਸਨ। ਸੁਣਵਾਈ ਦੌਰਾਨ, ਜਗਦੀਸ਼ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਅਨਿਲ ਕੁਮਾਰ ਸ਼ਰਮਾ ਨੇ ਫੋਰੈਂਸਿਕ ਅਧਿਕਾਰੀ ਐਸ ਇੰਗ੍ਰਾਸਲ ਤੋਂ ਜਿਰ੍ਹਾ ਕੀਤੀ। ਇਸ ਤੋਂ ਪਹਿਲਾਂ,…