Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥਕ ਆਗੂ ਭਾਈ ਪਰਮਜੀਤ ਸਿੰਘ ਅਕਾਲੀ ਅਤੇ ਭਾਈ ਰਮਿੰਦਰ ਸਿੰਘ ਖਾਲਸਾ ਆਸਟ੍ਰੇਲੀਆ ਵਲੋਂ ਅੰਮ੍ਰਿਤਸਰ ਬਟਾਲਾ ਰੋਡ ਵਿਖੇ ਗੁਰਮਤਿ ਪ੍ਰਚਾਰ-ਪ੍ਰਸਾਰ ਨੂੰ ਪ੍ਰਫੁਲਿਤ ਕਰਨ ਲਈ “ਸਿੱਖੀ ਸੇਵਾ ਗੁਰਮਤਿ ਵਿਦਿਆਲੇ” ਦਾ ਨੀਂਹ ਪੱਥਰ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦੇ ਭੋਗ ਉਪਰੰਤ ਵਿਦਿਆਲੇ ਲਈ ਜਮੀਨ ਦਾਨ ਕਰਨ ਵਾਲੇ ਸਰਦਾਰ ਸਵਰਨ ਸਿੰਘ ਜੀ ਦੇ ਪਰਿਵਾਰ ਕੋਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਭਿੰਡਰਾਂਵਾਲੇ ਮਹਾਂਪੁਰਸ਼ਾਂ ਵਲੋਂ ਮਹਿਤਾ ਚੌਂਕ ਤੋਂ ਪਹੁੰਚੇ ਬਾਬਾ ਅਜੀਤ ਸਿੰਘ ਵਲੋਂ ਰੱਖਿਆ ਗਿਆ। ਇਸ ਮੌਕੇ ਰਾਜਸੀ ਧਾਰਮਿਕ ਸਖਸ਼ੀਅਤਾਂ ਵਲੋਂ ਵੱਡੀ ਪੱਧਰ ਤੇ ਹਾਜਰੀਆਂ ਭਰੀਆਂ ਜਿੰਨਾ ਵਿਚ ਦਮਦਮੀ ਟਕਸਾਲ ਤੋਂ ਪਹੁੰਚੇ ਗਿਆਨੀ ਗੁਰਦੀਪ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਡਾ. ਵਿਕਰਮਜੀਤ ਸਿੰਘ ਸਾਹਨੀ, ਐਮਪੀ – ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਨੇ ਅੱਜ ਸੰਸਦ ਵਿੱਚ ਅੰਧਵਿਸ਼ਵਾਸਾਂ, ਕਾਲੇ ਜਾਦੂ ਅਤੇ ਚਮਤਕਾਰਾਂ ਰਾਹੀਂ ਮਾਸੂਮ ਲੋਕਾਂ ਦੇ ਸੋਸ਼ਣ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਕੀਤੀ। ਡਾ.ਵਿਕਰਮਜੀਤ ਨੇ ਕਿਹਾ ਕਿ ਇਹ ਬਹੁਤ ਚਿੰਤਾਜਨਕ ਹੈ ਕਿ ਲੱਖਾਂ ਲੋਕ ਅਖੌਤੀ ਚਮਤਕਾਰਾਂ ਦੇ ਧੋਖਾਧੜੀ ਵਾਲੇ ਅਕਾਇਆਂ ਦਾ ਸ਼ਿਕਾਰ ਹੋ ਰਹੇ ਹਨ ਜਿਨ੍ਹਾਂ ਦੀ ਵਰਤੋਂ ਧਾਰਮਿਕ ਧਰਮ ਪਰਿਵਰਤਨ ਨੂੰ ਉਤਸ਼ਾਹ ਦੇਣ ਲਈ ਕੀਤੀ ਜਾ ਰਹੀ ਹੈ। ਡਾ. ਵਿਕਰਮਜੀਤ ਨੇ ਅੱਗੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਪਹਿਲਾਂ ਹੀ ਕਾਲੇ ਜਾਦੂ ਅਤੇ ਅੰਧਵਿਸ਼ਵਾਸਾਂ ਵਿਰੁੱਧ ਇੱਕ ਕਾਨੂੰਨ ਪਾਸ ਕਰ ਚੁੱਕੀ ਹੈ, ਅਤੇ ਇਹ ਇੱਕ ਸਜ਼ਾਯੋਗ ਜੁਰਮ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਕੌਮ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਿੰਘ ਸਾਹਿਬ ਦੀ ਨਿਯੁਕਤੀ ਦਾ ਫੈਸਲਾ ਲਿਆ ਸੀ ਅਤੇ ਜਿਸ ਤਰ੍ਹਾਂ ਸਿੰਘ ਸਾਹਿਬ ਨੇ ਟਕਰਾਅ ਤੋਂ ਬਚਣ ਲਈ ਅੰਮ੍ਰਿਤ ਵੇਲਾ ਚੁਣ ਕੇ ਕੌਮ ਨੂੰ ਸਰਬਸੰਮਤੀ ਦਾ ਸੁਨੇਹਾ ਦਿੱਤਾ ਹੈ। ਇਸ ਨਾਲ ਇਹ ਸਾਬਤ ਹੋ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦਾ ਇਹ ਫੈਸਲਾ ਪੰਥ ਦੀ ਚੜ੍ਹਦੀ ਕਲਾ ਲਈ ਦੂਰਅੰਦੇਸ਼ੀ ਵਾਲਾ ਫੈਸਲਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਕਿਹਾ ਕਿ ਜਿਵੇਂ ਸਿੰਘ ਸਾਹਿਬ ਨੇ ਹਰ ਮੁੱਦੇ ‘ਤੇ ਆਪਣੀ ਕੌਮ ਨੂੰ…
ਬਾਬਾ ਟੇਕ ਸਿੰਘ ਧਨੋਲਾ ਨੂੰ ਸਿੱਖ ਜਥੇਬੰਦੀਆਂ ਕਦੇ ਵੀ ਤਖ਼ਤ ਸਾਹਿਬ ਦੀਆ ਸੇਵਾਵਾਂ ਨਹੀਂ ਸੰਭਾਲਣ ਦੇਣਗੀਆਂ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖਾਂ ਦੀ ਸਰਵ-ਉੱਚ, ਮਹਾਨ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦੀ ਮਰਿਆਦਾ ਨੂੰ ਢਾਹ ਲਾ ਕੇ ਬਾਦਲ ਪਰਿਵਾਰ ਤੇ ਅਕਾਲੀ ਦਲ ਬਾਦਲ ਦੀ ਸਹਿ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਹੁਦਰੀਆਂ ਕਰਦਿਆ ਜਥੇਦਾਰਾਂ ਨੂੰ ਲਾਹੁਣ ਤੇ ਲਾਉਣ ਦੋਹਾਂ ਦਾ ਹੀ ਵਰਤਾਰਾ ਬਹੁਤ ਹੀ ਨਿੰਦਣਯੋਗ ਹੈ, ਮਾਮਲਾ ਇਕੱਲੇ ਵਿਆਕਤੀਗਤ ਤੌਰ ’ਤੇ ਜਥੇਦਾਰ ਸਾਹਿਬਾਨ ਨੂੰ ਲਾਹੁਣ ਦਾ ਨਹੀਂ ਸਗੋਂ ਇਸ ਮਹਾਨ ਸੰਸਥਾ ਨੂੰ ਆਪਣੇ ਨਿੱਜੀ ਤੇ ਰਾਜਸੀ ਹਿੱਤਾਂ ਲਈ ਵਰਤਣ ਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਹਰਦੀਪ ਸਿੰਘ ਮਹਿਰਾਜ ਨੇ…
ਕਿਹਾ: ਪੰਥਕ ਹਿੱਤਾਂ ਲਈ ਚੜ੍ਹਦੀਕਲਾ ਦੇ ਫੈਸਲੇ ਕਰੋਗੇ ਅਸੀਂ ਆਪ ਦਾ ਹਰ ਪੱਖ ਤੋਂ ਸਾਥ ਦਿਆਂਗੇ, ਪਰ ਸਿਧਾਂਤ ਛੱਡਣ ਉਪਰੰਤ ਆਪ ਨੂੰ ਸਾਹਮਣੇ ਵਿਰੋਧ ਚ ਖੜੇ ਮਿਲਾਂਗੇ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੜੈਲ ਜੇਲ੍ਹ ਅੰਦਰ ਨਜ਼ਰਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਆਪਣੀ ਭੈਣ ਬੀਬੀ ਸਰਬਜੀਤ ਕੌਰ ਰਾਹੀਂ ਗਿਆਨੀ ਕੁਲਦੀਪ ਸਿੰਘ ਜੋ ਕਿ ਤਖਤ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਅਤੇ ਕਾਰਜਕਾਰੀ ਜੱਥੇਦਾਰ ਅਕਾਲ ਤਖਤ ਸਾਹਿਬ ਦੇ ਬਣੇ ਹਨ ਨੂੰ ਮੁੱਖਾਬਿਕ ਹੁੰਦਿਆਂ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਜੀ ਆਪ ਨੂੰ ਸਿੱਖਾਂ ਦੇ ਸਿਰਮੌਰ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਵਿਖ਼ੇ ਆਪ ਤਰਸ ਕਰਕੇ ਗੁਰੂ ਸਾਹਿਬ ਨੇ ਸੇਵਾ ਬਖਸ਼ੀ ਹੈ. ਆਪ ਉਹ ਸੇਵਾ ਪੰਥ…
फतेह लाइव, रिपोर्टर. श्री राम जन्म उत्सव समिति द्वारा सार्वजनिक होली मिलन समारोह एवं भोजपुरी फगुआ गन का आयोजन टाटानगर स्टेशन चौक गोलचक्कर में हर साल की तरह मंगलवार 11 मार्च को आयोजित किया गया है. इस कार्यक्रम में महिला भोजपुरी गायक प्रियंका सिंह एवं जमशेदपुर के सुनील सहाय और टीम होली गायन प्रस्तुत करेंगे. कार्यक्रम की सारी तैयारियां पूरी कर ली गई है. इसकी जानकारी देते हुए श्री राम जन्म उत्सव समिति के संस्थापक शशि कुमार मिश्रा ने कहा की टाटानगर स्टेशन चौक पर भोजपुरी खाटी माटी की होली होगी. इसके साथ ही पर्यावरण का ख्याल करते हुए टीका…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਵਿਚ ਚਲ ਰਹੇ ਗੰਭੀਰ ਸੰਕਟ ਵਿਚ ਸਰਨਾ ਭਰਾਵਾਂ ਵੱਲੋਂ ਹਮੇਸ਼ਾ ਵਾਂਗੂ ਇਸ ਵਾਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾ ਕੇ ਪੰਥ ਦਾ ਨੁਕਸਾਨ ਕਰਨ ਦੀ ਨਿਖੇਧੀ ਕੀਤੀ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਕਾਰਜਕਾਰੀ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ., ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਅਤੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਪੰਥ ਇਸ ਸਮੇਂ ਗੰਭੀਰ ਸੰਕਟ ਦਰਪੇਸ਼ ਵਿਚ ਹੈ ਕਿਉਕਿ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਤੇ ਹੁਣ…
ਦਲ ਪੰਥ, ਸੰਸਥਾਵਾਂ, ਪੰਥਕ ਜਥੇਬੰਦੀਆਂ, ਪੰਥਕ ਸਖਸ਼ੀਅਤਾਂ ਰੋਸ ਵਜੋਂ ਦਸਤਾਰ- ਬੰਦੀ ਸਮਾਗਮ ਚ ਸ਼ਮੂਲੀਅਤ ਨਾ ਕਰਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਅਮਰਜੀਤ ਸਿੰਘ ਮੰਗੂਪੁਰ, ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਹੀਰਾ ਸਿੰਘ ਮੱਤੇਵਾਲ ਨੇ ਸਾਂਝੇ ਬਿਆਨ ‘ਚ ਕਿਹਾ ਕਿ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੈ ਕੇ ਆਪਣੇ ਰਾਜ ਭਾਗ ਸਮੇਂ ਸਿੱਖ ਪੰਥ ਵਿਰੋਧੀ ਕੀਤੇ ਬੱਜਰ ਗੁਨਾਹਾਂ ਨੂੰ ਮੰਨਿਆ। ਸਿੰਘ ਸਾਹਿਬਾਨਾਂ ਵੱਲੋਂ ਲਗਾਈ ਗਈ ਧਾਰਮਿਕ ਸੇਵਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਗਏ ਪੰਜ ਪਿਆਰਿਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਸਿਆਸਤ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਤਖ਼ਤ ਸਾਹਿਬਾਨ ਅਤੇ ਜਥੇਦਾਰਾਂ ਤੇ ਭਾਰੂ ਹੈ ਜਿਸਦੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਨੂੰ ਢਾਅ ਲੱਗੀ ਹੈ। ਭਾਈ ਸਤਨਾਮ ਸਿੰਘ ਝੰਜੀਆ,ਭਾਈ ਸਤਨਾਮ ਸਿੰਘ ਖੰਡਾ, ਭਾਈ ਤਰਲੋਕ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਮੌਜੂਦਾ ਪੰਥਕ ਹਾਲਾਤਾਂ ਦਾ ਮੰਥਨ ਕਰਨ ਉਪਰੰਤ ਦੋਸ਼ ਲਗਾਇਆ ਕਿ ਇਕ ਪਰਿਵਾਰ ਦੀ ਗੰਦਲੀ ਰਾਜਨੀਤੀ ਨੇ ਸਿੱਖ ਕੌਮ ਦੀ ਪ੍ਰਮੁੱਖ ਤਿੰਨ ਸੰਸਥਾਵਾਂ ਸ਼੍ਰੋਮਣੀ ਅਕਾਲੀ ਦਲ,ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਮਜ਼ੋਰ ਕੀਤਾ…