Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭੋਰਸਾ ਵੀ ਦਿੱਤਾ। ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ-ਇਲਾਜ਼ ਸ. ਗੁਰਮੀਤ ਸਿੰਘ ਅਤੇ ਕਾਕਾ ਰਾਜਵੰਸ਼ ਸਿੰਘ ਨੂੰ ਮਿਲ ਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਹਮਦਰਦੀ ਜਤਾਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਦੇਸ਼ ਅੰਦਰ ਬਣੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਮੁਲਕਾਂ ਦੇ ਵੱਡੇ ਤੋ ਵੱਡੇ ਮਸਲੇ ਕਦੀ ਵੀ ਜੰਗਾਂ-ਯੁੱਧਾਂ ਰਾਹੀ ਹੱਲ ਨਹੀ ਹੁੰਦੇ, ਬਲਕਿ ਇਨਸਾਨੀਅਤ ਤੇ ਮਨੁੱਖਤਾ ਲਈ ਅਜਿਹੇ ਅਮਲ ਬਹੁਤ ਹੀ ਖਤਰਨਾਕ ਸਾਬਤ ਹੁੰਦੇ ਹਨ । ਸਮੁੱਚੇ ਸੰਸਾਰ ਨੂੰ ਇਜਰਾਇਲ-ਫਲਸਤੀਨੀਆਂ, ਰੂਸ-ਯੂਕਰੇਨ ਵਿਚ ਹੋਈ ਜੰਗ ਵਿਚ ਜਿਵੇ ਮਾਸੂਮ ਬੱਚੇ, ਔਰਤਾਂ, ਮਨੁੱਖਤਾ ਦਾ ਕਤਲੇਆਮ ਹੋਇਆ ਹੈ, ਉਸ ਤੋ ਸਬਕ ਲੈਦੇ ਹੋਏ ਇੰਡੀਆ ਅਤੇ ਪਾਕਿਸਤਾਨ ਦੇ ਹੁਕਮਰਾਨਾਂ ਨੂੰ ਜੰਗ ਵਰਗੇ ਮਾਹੌਲ ਤੋ ਦੂਰ ਰਹਿਣਾ ਬਣਦਾ ਹੈ। ਕਿਉਂਕਿ ਜੰਗ ਨਾਲ ਸਿਕਾਰ ਹੋਏ ਲੋਕ ਮਾਲੀ ਅਤੇ ਮਾਨਸਿਕ ਤੌਰ ਤੇ ਵੱਡੇ ਪੀੜ੍ਹਤ ਹੀ ਨਹੀ ਬਣ ਜਾਂਦੇ, ਲੇਕਿਨ ਵੱਡੀ ਗਿਣਤੀ ਵਿਚ ਮਨੁੱਖੀ ਜਾਨਾਂ ਇਸਦੀਆਂ ਬਿਨ੍ਹਾਂ ਵਜਹ ਭੇਟ ਚੜ ਜਾਂਦੀਆ ਹਨ।…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਹਾਈ ਕੋਰਟ ਵੱਲੋਂ ਮੌਜੂਦਾ ਮੈਨੇਜਮੈਂਟ ਨੂੰ ਅਧਿਆਪਕਾਂ ਦੇ ਬਕਾਏ ਦਾ ਭੁਗਤਾਨ ਨਾ ਕਰਨ ਲਈ ਮਾਣਹਾਨੀ ਦਾ ਦੋਸ਼ੀ ਠਹਿਰਾਏ ਜਾਣ ਦੇ ਸਖ਼ਤ ਹੁਕਮ ਤੋਂ ਬਾਅਦ ਦਿੱਲੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਡੀਐਸਜੀਐਮਸੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੀ ਟੀਮ ‘ਤੇ ਤਿੱਖਾ ਹਮਲਾ ਕੀਤਾ ਹੈ। ਇੱਕ ਸਖ਼ਤ ਸ਼ਬਦਾਂ ਵਿੱਚ ਬਿਆਨ ਦਿੰਦੇ ਹੋਏ, ਸਰਨਾ ਨੇ ਕਾਲਕਾ, ਉਨ੍ਹਾਂ ਦੇ ਅਸਲ ਮੁਖੀ ਐਮਐਸ ਸਿਰਸਾ ਅਤੇ ਉਨ੍ਹਾਂ ਦੇ ਸਾਥੀਆਂ ‘ਤੇ “ਸਾਡੇ ਬੱਚਿਆਂ ਦਾ ਭਵਿੱਖ ਬਣਾਉਣ ਵਾਲੇ ਅਧਿਆਪਕਾਂ ਨਾਲ ਧੋਖਾ ਕਰਨ” ਅਤੇ ਕਾਨੂੰਨੀ ਅਧਿਕਾਰਾਂ ਨੂੰ ਦਬਾਉਣ ਲਈ ਡੀਐਸਜੀਐਮਸੀ ਪਲੇਟਫਾਰਮ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਸਰਨਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੇਸ਼ਭਗਤੀ ਅਤੇ ਵਚਨਬੱਧਤਾ ਦੇ ਇੱਕ ਸੰਯੁਕਤ ਪ੍ਰਦਰਸ਼ਨ ਵਿੱਚ, ਦੇਸ਼ ਭਰ ਦੇ ਟਰਾਂਸਪੋਰਟ ਭਾਈਚਾਰੇ ਨੇ “ਆਪ੍ਰੇਸ਼ਨ ਸਿੰਦੂਰ” ਪਹਿਲਕਦਮੀ ਦੇ ਤਹਿਤ ਹਥਿਆਰਬੰਦ ਸੈਨਾਵਾਂ ਅਤੇ ਭਾਰਤ ਸਰਕਾਰ ਨੂੰ ਪੂਰਾ ਲੌਜਿਸਟਿਕਲ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਸਰਹੱਦੀ ਖੇਤਰਾਂ ਤੋਂ ਲੈ ਕੇ ਦੂਰ-ਦੁਰਾਡੇ ਦੇ ਅੰਦਰੂਨੀ ਹਿੱਸਿਆਂ ਤੱਕ, ਟਰਾਂਸਪੋਰਟਰ ਇਸ ਮਹੱਤਵਪੂਰਨ ਸਮੇਂ ਦੌਰਾਨ ਹਥਿਆਰਬੰਦ ਸੈਨਾਵਾਂ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੀ ਹਰ ਸੰਭਵ ਤਰੀਕੇ ਨਾਲ ਸਹਾਇਤਾ ਲਈ ਸਰੋਤ, ਵਾਹਨ ਅਤੇ ਮਨੁੱਖੀ ਸ਼ਕਤੀ ਜੁਟਾਉਣ ਲਈ ਤਿਆਰ ਹਨ। ਸਰਦਾਰ ਬਲ ਮਲਕੀਤ ਸਿੰਘ, ਸਲਾਹਕਾਰ ਅਤੇ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਦੇ ਸਾਬਕਾ ਪ੍ਰਧਾਨ, ਨੇ ਕਿਹਾ ਟਰਾਂਸਪੋਰਟ ਭਾਈਚਾਰਾ ਸਾਡੀਆਂ ਬਹਾਦਰ ਹਥਿਆਰਬੰਦ ਸੈਨਾਵਾਂ ਅਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪਾਕਿਸਤਾਨ ਵੱਲੋਂ ਪੁਣਛ ਵਿਚ ਗੁਰਦੁਆਰਾ ਸਾਹਿਬ ਅਤੇ ਇਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਹੈ ਕਿ ਪਾਕਿਸਤਾਨੀ ਫੌਜ ਦੀ ਇਹ ਹਰਕਤ ਬਹੁਤ ਕਾਇਰਾਨਾ ਹੈ ਜਿਸਦੀ ਜਿੰਨੇ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪਾਕਿਸਤਾਨੀ ਫੌਜ ਦਾ ਮੁਕਾਬਲਾ ਭਾਰਤੀ ਫੌਜ ਨਾਲ ਹੈ ਪਰ ਬਜਾਏ ਫੌਜੀ ਠਿਕਾਣਿਆਂ ’ਤੇ ਹਮਲਾ ਕਰਨ ਦੇ ਪਾਕਿਸਤਾਨੀ ਫੌਜ ਨੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ, ਕਪਾਹ ਆਦਿ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਸਤੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਨਕਦ ਪ੍ਰੋਤਸਾਹਨ ਦੇਵੇ। ਸ. ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 10 ਜੂਨ 2024 ਨੂੰ ਜਾਰੀ ਪੱਤਰ ਰਾਹੀਂ ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਰਾਹੀਂ ਸੂਬੇ ਵਿਚ ਝੋਨੇ ਦੇ ਬਦਲ ਸਬੰਧੀ ਸੋਧੀਆਂ ਹੋਏ ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨਾਂ ਕਿਹਾ ਕਿ ਇਸ ਤਹਿਤ ਸਾਉਣੀ ਸੀਜਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਤਾਂ ਹਰ ਤਰ੍ਹਾਂ ਦੀਆਂ ਜੰਗਾਂ-ਯੁੱਧਾਂ ਦੇ ਇਸ ਲਈ ਪੂਰਨ ਤੌਰ ਤੇ ਵਿਰੁੱਧ ਹੈ ਕਿਉਂਕਿ ਜੰਗਾਂ-ਯੁੱਧਾਂ ਨਾਲ ਤਾਂ ਨਿਰਦੋਸ਼ਾਂ, ਮਾਸੂਮਾਂ ਦੀਆਂ ਅਜਾਈ ਜਾਨਾਂ ਜਾਂਦੀਆ ਹਨ ਅਤੇ ਇਸਦੇ ਨਾਲ ਹੀ ਇਨਸਾਨੀਅਤ ਅਤੇ ਮਾਲੀ ਹਾਲਾਤਾਂ ਨੂੰ ਵੀ ਵੱਡੀ ਡੂੰਘੀ ਸੱਟ ਪਹੁੰਚਦੀ ਹੈ । ਜਦੋ ਅਸੀ ਕਿਸੇ ਤਰ੍ਹਾਂ ਦੀ ਜੰਗ ਦੇ ਹੱਕ ਵਿਚ ਨਹੀ ਹਾਂ ਅਤੇ ਨਿਰਪੱਖ ਹਾਂ, ਫਿਰ ਹੁਣ ਜ਼ਬਰੀ ਪੰਜਾਬੀਆਂ ਤੇ ਕਸ਼ਮੀਰੀਆਂ ਉਤੇ ਥੋਪੀ ਜਾ ਰਹੀ ਜੰਗ ਵਿਚ ਪਾਕਿਸਤਾਨ ਫ਼ੌਜ ਜਾਂ ਇੰਡੀਅਨ ਫ਼ੌਜ ਵੱਲੋ ਰਜੌਰੀ ਤੇ ਪੂੰਛ ਵਿਚ ਗੁਰੂਘਰਾਂ ਤੇ ਸਿੱਖ ਪਰਿਵਾਰਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਸਿੱਖਾਂ ਨੂੰ ਮੌਤ…
ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖਾਂ ਦੀ ਧਾਰਮਿਕ ਸੰਸਥਾ “ਗੁਰੂਬਾਣੀ ਰਿਸਰਚ ਫਾਊਂਡੇਸ਼ਨ” ਦੇ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਪਰਮਜੀਤ ਸਿੰਘ ਵੀਰਜੀ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ ਇਕ ਨਵੇਕਲਾ ਉਪਰਾਲਾ ਕਰਦੇ ਹੋਏ “ਗੁਰਬਾਣੀ ਕੰਠ ਚੇਤਨਾ ਲਹਿਰ” ਚਲਾਈ ਗਈ ਜਿਸ ਵਿਚ ਪੰਜ ਸੌ ਦੇ ਕਰੀਬ ਬੱਚਿਆਂ ਨੇ ਵੱਖ ਵੱਖ ਪੜਾਵਾਂ ਅੰਦਰ ਗੁਰਬਾਣੀ ਦੇ ਵੱਖ ਵੱਖ ਪਾਠ ਨੂੰ ਕੰਠ ਸੁਣਾਇਆ ਸੀ ਤੇ ਵੱਡੇ ਛੋਟੇ ਹਜਾਰਾਂ ਦੀ ਗਿਣਤੀ ਅੰਦਰ ਇਨਾਮ ਪ੍ਰਾਪਤ ਕੀਤੇ ਸਨ। ਵੀਰਜੀ ਵਲੋਂ ਚਲਾਈ…
ਐਡਵੋਕੇਟ ਧਾਮੀ ਨੇ ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਪ੍ਰਤੀ ਵੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਭਾਰਤ- ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਵਾਰਡ ਨੰਬਰ 34 ਸਰਿਤਾ ਵਿਹਾਰ ਵਿਚ ਕਮੇਟੀ ਮੈਂਬਰ ਸਰਦਾਰ ਗੁਰਪ੍ਰੀਤ ਸਿੰਘ ਜੱਸਾ ਦੇ ਮਾਰਗ ਦਰਸ਼ਨ ਹੇਠ ਨੌਜਵਾਨ ਵੀਰ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋ ਗਏ। ਪਾਰਟੀ ਵਲੋਂ ਇੰਦਰਪਾਲ ਸਿੰਘ ਨੂੰ ਵਾਰਡ 34 ਯੂਥ ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਇਹਨਾਂ ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਰਦਾਰ ਇੰਦਰਪਾਲ ਸਿੰਘ ਤੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ…
