Author: फतेह लाइव • एडिटर
ਯੂਕੇ, ਕੈਨੇਡਾ, ਅਮਰੀਕਾ ਦੇ ਸਿੱਖ ਸੰਸਦ ਮੈਂਬਰਾਂ/ਕਾਰਕੁਨ੍ਹਾਂ ਦੀ ਚੁੱਪ ਸਿੱਖ ਦੀ ਪਛਾਣ ਲਈ ਖਤਰਨਾਕ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮਨਜੀਤ ਸਿੰਘ ਜੀ.ਕੇ. ਨੇ ਕੈਨੇਡਾ, ਯੂ.ਕੇ. ਅਤੇ ਅਮਰੀਕਾ ਦੇ ਸਿੱਖ ਆਗੂਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਨੂੰ ਅਮਰੀਕਾ ਵਲੋਂ ਭਾਰਤ ਡਿਪੋਰਟ ਕੀਤੇ ਗਏ ਸਿੱਖਾਂ ਜਿਨ੍ਹਾਂ ਨੂੰ ਫੌਜੀ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਉਨ੍ਹਾਂ ਦੀਆਂ ਪੱਗਾਂ ਲਾਹ ਦਿੱਤੀਆਂ ਗਈਆਂ ਸਨ, ਦੇ ਅਪਮਾਨ ਬਾਰੇ ਚੁੱਪ ਤੋੜਨ ਲਈ ਕਿਹਾ ਹੈ। ਜੀ.ਕੇ. ਨੇ ਸਿੱਖ ਭਾਈਚਾਰੇ ਨੂੰ ਸਿੱਖ ਸਿਆਸੀ ਸ਼ਖਸੀਅਤਾਂ ਦੀ ਚੋਣਵੀਂ ਸਰਗਰਮੀ ‘ਤੇ ਸਵਾਲ ਉਠਾਉਂਦੇ ਹੋਏ, ਉਨ੍ਹਾਂ ਨੂੰ ਯਾਦ ਦਿਵਾਇਆ ਕਿ ਸਿੱਖ ਅਧਿਕਾਰ ਭੂਗੋਲ ਨਾਲ ਬੰਨ੍ਹੇ ਨਹੀਂ ਹਨ। ਉਨ੍ਹਾਂ ਸੁਆਲ ਕੀਤਾ ਕਿ ਕਿੱਥੇ ਹਨ ਉਹ ਸਿੱਖ…
ਇਕ ਪਰਿਵਾਰ ਨੂੰ ਬਚਾਉਣ ਵਾਸਤੇ ਸਿੱਖ ਸੰਸਥਾਵਾਂ ਦਾ ਘਾਣ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਕਾਲਕਾ/ ਕਾਹਲੋਂ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਆਲ ਇੰਡੀਆ ਪੰਥਕ ਕਨਵੈਨਸ਼ਨ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ ਹੈ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਹੈ ਕਿ ਉਹ ਸਿੱਖ ਧਰਮ ਦੇ ਵਿਸ਼ਵ ਭਰ ਵਿਚ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰਨ ਜਿਸ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਸਮੇਤ ਸਮੁੱਚੀਆਂ ਸਿੱਖ ਸੰਸਥਾਵਾਂ ਉਹਨਾਂ ਦਾ ਸਾਥ ਦੇਣਗੀਆਂ। ਅੱਜ ਇਥੇ ਗੁਰਦੁਆਰਾ ਰਕਾਬਗੰਜ…
ਰਾਸ਼ਟਰਪਤੀ ਟਰੰਪ ਨੂੰ ਸਿੱਖਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਨੂੰ ਯਕੀਨੀ ਬਣਾਉਣ ਲਈ ਜ਼ੋਰਦਾਰ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਮਰੀਕਾ ਵਿੱਚ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਪ੍ਰਮੁੱਖ ਸੰਸਥਾਵਾਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸਸੀਸੀਈਸੀ) ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਦੀ ਲੀਡਰਸ਼ਿਪ ਨੇ ਗ੍ਰਿਫਤਾਰੀ ਅਤੇ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਗੈਰ-ਦਸਤਾਵੇਜ਼ ਸਿੱਖ ਵਿਅਕਤੀਆਂ ਨਾਲ ਹਾਲ ਹੀ ਵਿੱਚ ਕੀਤੇ ਜਾ ਰਹੇ ਸਲੂਕ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਰਿਪੋਰਟਾਂ ਦਰਸਾਉਂਦੀਆਂ ਹਨ ਕਿ ਇਹਨਾਂ ਵਿਅਕਤੀਆਂ ਨੂੰ ਉਹਨਾਂ ਦੀਆਂ ਧਾਰਮਿਕ ਪਗੜੀਆਂ ਪਹਿਨਣ ਦੇ ਅਧਿਕਾਰ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਆਈ.ਸੀ.ਈ ਏਜੰਟਾਂ ਦੁਆਰਾ ਉਹਨਾਂ ਨਾਲ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਮਹਾਸਚਿਵ ਜਗਦੀਪ ਸਿੰਘ ਕਾਹਲੋ ਨੇ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਸਵਾਗਤ ਕਰਦੇ ਹੋਏ ਇਸਨੂੰ ਦੇਰ ਨਾਲ ਸਹੀ ਪਰ ਅੰਦਰੂਨੀ ਆਵਾਜ਼ ਸੁਣ ਕੇ ਲਿਆ ਗਿਆ ਫੈਸਲਾ ਦੱਸਿਆ ਹੈ। ਸ: ਹਰਮੀਤ ਸਿੰਘ ਕਾਲਕਾ ਅਤੇ ਸ: ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ ਹਾਲਾਂਕਿ ਸ: ਹਰਜਿੰਦਰ ਸਿੰਘ ਧਾਮੀ ਨੂੰ 2 ਦਸੰਬਰ ਨੂੰ ਹੀ ਆਪਣਾ ਪਦ ਛੱਡਣਾ ਚਾਹੀਦਾ ਸੀ, ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਬਣਾਈ ਗਈ 7 ਮੈਂਬਰਾਂ…
ਪ੍ਰੋਗਰਾਮ ਵਿਚ ਗੁਰਮਤਿ ਸਕੂਲ ਦੀਆਂ 21 ਟੀਮਾਂ ਨੇ ਲਿਆ ਭਾਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ-ਡੇਲਟਾ ਵਿਖੇ ਬੀਤੀ 15-16 ਫਰਵਰੀ ਨੂੰ ਸਾਲਾਨਾ ਬਸੰਤ ਰਾਗ ਕੀਰਤਨ ਦਰਬਾਰ ਜੋ ਕਿ ਹਰ ਸਾਲ ਉਲੀਕਿਆ ਜਾਂਦਾ ਹੈ, ਦੀ ਸੰਪੂਰਨਤਾ ਚੜਦੀਕਲਾ ਨਾਲ ਹੋਈ। ਦੱਸਣਯੋਗ ਹੈ ਕਿ ਇਸ ਸਾਲ ਕੀਰਤਨ ਅਕੈਡਮੀ ਭਾਈ ਹਰਦੀਪ ਸਿੰਘ ਨਿੱਝਰ ਗੁਰਮਤਿ ਸਕੂਲ ਦੀਆਂ 21 ਟੀਮਾਂ ਨੇ ਭਾਗ ਲਿਆ, ਇਸ ਦੇ ਨਾਲ-ਨਾਲ ਲੋਅਰ-ਮੇਨਲੈਂਡ ਦੀਆਂ ਵੱਖੋਂ-ਵੱਖ ਕੀਰਤਨ ਅਕੈਡਮੀਆਂ ਅਤੇ ਅਦਾਰਿਆਂ ਨੇ ਭਾਗ ਲਿਆ ਸੀ। ਇੰਨ੍ਹਾ ਵਿੱਚ ਕੌਰ ਇੰਸਟੀਟਿਊਟ ਆਫ ਮਿਊਜ਼ਿਕ, ਗੁਰੂ ਅੰਗਦ ਦੇਵ ਜੀ ਸਕੂਲ, ਅੰਮ੍ਰਿਤ ਗੁਰਮਤਿ ਸੰਗੀਤ ਅਕੈਡਮੀ, ਦਸਮੇਸ਼ ਦਰਬਾਰ ਗੁਰਮਤਿ ਅਕੈਡਮੀ, ਦੁੱਖ ਨਿਵਾਰਨ ਗੁਰਮਤਿ ਸਕੂਲ, ਸਪਿਰੀਚੂਅਲ…
ਭਾਈ ਕੌਲਗੜ੍ਹ ਨੇ ਪੰਥਕ ਸੇਵਾਵਾਂ ਵਿਚ ਪਾਇਆ ਸੀ ਵੱਡਾ ਯੋਗਦਾਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਵਰਗਵਾਸੀ ਸ੍ ਹਰਪਾਲ ਸਿੰਘ ਕੌਲਗੜ੍ਹ ਸਾਬਕਾ ਜਨਰਲ ਸਕੱਤਰ ਗੁਰਦੁਆਰਾ ਸ਼੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਜੀ ਦੀ ਬੇਟੀ ਗੁਰਲੀਨ ਕੌਰ ਦਾ 18ਵਾਂ ਜਨਮਦਿਨ ਗੁਰਦੁਆਰਾ ਸਾਹਿਬ ਵਿੱਖੇ ਮਨਾਇਆ ਗਿਆ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ ਨੇ ਵਡੀ ਗਿਣਤੀ ਅੰਦਰ ਗੁਰੂਘਰ ਪੁਜੀ ਸੰਗਤ ਦਾ ਧੰਨਵਾਦ ਕੀਤਾ ਅਤੇ ਭਾਈ ਹਰਪਾਲ ਸਿੰਘ ਦੀਆਂ ਮੌਜੂਦਾ ਸੰਘਰਸ਼ ਚ ਪੰਥ ਪ੍ਰਤੀ ਕੀਤੀਆ ਸੇਵਾਵਾਂ ਨੂੰ ਯਾਦ ਕਰਦਿਆ ਸੰਗਤਾਂ ਨਾਲ ਸਾਂਝ ਪਾਈ। ਜਿਕਰਯੋਗ ਹੈ ਕਿ ਮਰਹੂਮ ਭਾਈ ਹਰਪਾਲ ਸਿੰਘ ਸਿੱਖ ਫੈਡਰੇਸ਼ਨ ਜਰਮਨੀ ਦੇ ਨਾਮਵਰ ਕਾਰਕੁਨ ਸਨ ਤੇ ਉਨ੍ਹਾਂ ਨੇ ਆਪਣੀਆਂ ਪੰਥਕ ਸੇਵਾਵਾਂ ਨਾਲ ਫੈਡਰੇਸ਼ਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆ ਪੰਜਾਬ ਤੋਂ ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਵਿਖੇ ‘ਮੇਰਾ ਹੁਨਰ ਮੇਰੀ ਸ਼ਾਨ’ ਤਹਿਤ ਸੰਨ ਫਾਉਂਡੇਸ਼ਨ ਵੱਲੋਂ ‘ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ’ ਦਾ ਉਦਘਾਟਨ ਕੀਤਾ ਗਿਆ। ਇੱਥੇ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਸ਼ਵ ਹੁਨਰ ਕੇਂਦਰ ਆਫ਼ ਐਕਸੀਲੈਂਸ ਦਾ ਉਦਘਾਟਨ ਪੰਜਾਬ ਦੇ ਰੋਜ਼ਗਾਰ ਉਤਪੱਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ, ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੰਸਦ ਮੈਂਬਰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਸਰਸਵਤੀ ਵਿਹਾਰ ਮਾਮਲੇ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਦੀ ਸਜ਼ਾ ਬਾਰੇ ਫੈਸਲਾ ਅੱਜ ਰਾਊਸ ਐਵੇਨਿਊ ਅਦਾਲਤ ਵਿੱਚ ਵਕੀਲਾਂ ਦੀ ਹੜਤਾਲ ਹੋਣ ਕਰਕੇ ਨਹੀਂ ਹੋ ਸਕਿਆ ਹੈ। ਇਸ ਮਾਮਲੇ ਵਿਚ ਦਿੱਲੀ ਪੁਲਿਸ ਨੇ ਉਸ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ ਜਦਕਿ ਸੱਜਣ ਕੁਮਾਰ ਰਹਿਮ ਦੀ ਅਪੀਲ ਕਰ ਰਿਹਾ ਹੈ। ਜਿਕਰਯੋਗ ਹੈ ਕਿ ਬੀਤੀ 12 ਫਰਵਰੀ ਨੂੰ ਅਦਾਲਤ ਨੇ ਉਸਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਸੱਜਣ ਕੁਮਾਰ ਇਸ ਸਮੇਂ 1984 ਦੇ ਦਿੱਲੀ ਕੈਂਟ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ…
ਐਡਵੋਕੇਟ ਧਾਮੀ ਵਰਗੇ ਸਾਦਗੀ ਭਰਪੂਰ ਇਮਾਨਦਾਰ “ਪ੍ਰਧਾਨ” ਅਜੋਕੇ ਸਮੇਂ ਮਿਲਣੇਂ ਅਸੰਭਵ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਭਿੰਡਰਾਂਵਾਲਿਆਂ ਵਲੋਂ ਅਤਿ ਸਤਿਕਾਰਯੋਗ ਸਖਸ਼ੀਅਤ ਸਰਦਾਰ ਹਰਜਿੰਦਰ ਸਿੰਘ ਜੀ ਧਾਮੀ ਹੋਣਾ ਵਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਥ ਦੀਆਂ ਸਿਰਮੌਰ ਸੰਸਥਾਵਾਂ ਵਿਚ ਪੈਦਾ ਹੋਏ ਨਿਰਾਸ਼ਾਜਨਕ ਮਾਹੌਲ ਤੇ ਚਿੰਤਨ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ। ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਵਲੋਂ ਭੇਜੀ ਗਈ ਰਿਪੋਰਟ ਮੁਤਾਬਿਕ ਬਾਬਾ ਧੂੰਮਾ ਜੀ ਨੇ ਕਿਹਾ ਕਿ ਧਾਮੀ ਸਾਹਿਬ ਸਿੱਖੀ ਭਾਵਨਾ ਵਾਲੇ ਨਿਤਨੇਮੀ ਗੁਰਸਿੱਖ ਹਨ। ਸ੍ਰੋਮਣੀ ਕਮੇਟੀ ਦੇ ਇਤਿਹਾਸ ਵਿਚ ਏਨੀ ਸਾਦਗੀ ਭਰਪੂਰ ਸਖਸ਼ੀਅਤ ਅਤੇ ਇਮਾਨਦਾਰ ਪ੍ਰਧਾਨ…
फतेह लाइव, रिपोर्टर. जमशेदपुर सेवा भारती के संस्कार एवं स्वावलम्बन केंद्रों का वार्षिकोत्सव सह बाल संगम सरस्वती शिशु विद्यामन्दिर बागबेड़ा के प्रांगण में मंगलवार को सम्पन्न हुआ. इस अवसर पर बच्चों के लिये अनेक खेल प्रतियोगिताओं का आयोजन हुआ. बच्चों ने देशभक्ति गीतों एवं अनेक कार्यक्रमों की भव्य प्रस्तुति दी. अतिथियों द्वारा सभी विजयी प्रतिभागियों को पुरस्कृत किया गया. कार्यक्रम का संचालन संजय मिश्रा एवं अधिवक्ता राकेश कुमार ने संयुक्त रूप से किया. कार्यक्रम में स्वागत भाषण डॉ प्रसेनजित तिवारी, अध्यक्षता सुभाष मुनका, मुख्य अतिथि आर के सिंह (युवराज बिल्डर), विशिष्ट अतिथि अनिल अग्रवाल, संजय शर्मा , चंद्रशेखर सिंह, भास्कर…
