Author: फतेह लाइव • एडिटर
ਟਿਊਸ਼ਨ ਫੀਸ ਵੰਡਣ ਦੀ ਸਕੀਮ ਦੋ ਵਿਭਾਗਾਂ ਵਿਚ ਵੰਡਣ ਕਾਰਣ ਸਿੱਖ ਭਾਈਚਾਰੇ ਸਮੇਤ ਘੱਟ ਗਿਣਤੀਆਂ ਦੇ ਵਿਦਿਆਰਥੀ ਮੁਸ਼ਕਿਲਾਂ ਵਿਚ: ਜਸਵਿੰਦਰ ਸਿੰਘ ਜੌਲੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਐਸ ਸੀ, ਐਸ ਟੀ, ਓ ਬੀ ਸੀ ਅਤੇ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵੰਡਣ ਦੀ ਸਕੀਮ ਦੋ ਵਿਭਾਗਾਂ ਵਿਚ ਵੰਡਣ ਕਾਰਣ ਸਿੱਖ ਭਾਈਚਾਰੇ ਸਮੇਤ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਰਪੇਸ਼ ਹਨ। ਉਹਨਾਂ ਕਿਹਾ ਕਿ ਜਿਥੇ ਐਸ ਸੀ, ਐਸ ਟੀ ਭਲਾਈ…
(ਅੰਮ੍ਰਿਤਸਰ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋ ਕੇ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੈਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਅੱਜ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਨੇ ਬਹੁਤ ਹੀ ਚੰਗਾ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਦਸਤਾਰ ਸਾਡੀ ਦੁਨੀਆਂ ਭਰ ਵਿਚ ਪਛਾਣ ਹੈ ਅਤੇ ਗੁਰਬਾਣੀ ਦਾ ਉਪਦੇਸ਼ ਹੈ ਕਿ ’’ਖੂਬ ਤੇਰੀ ਪਗੜੀ ਮਿੱਠੇ ਤੇਰੇ…
ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਬਾਬਾ ਕੁਲਵੰਤ ਸਿੰਘ ਜੀ ਤੇ ਵਿਸ਼ੇਸ਼ ਡੋਕੁਮੈਂਟਰੀ ਕੀਤੀ ਗਈ ਰਿਲੀਜ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੀ 25 ਜਨਵਰੀ ਨੂੰ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਅਬਚਲ ਨਗਰ ਵਿਖੇ ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਦੀ 25 ਸਾਲ ਦੀ ਸੇਵਾ ਦੀ ਯਾਦ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਸ ਇਤਿਹਾਸਕ ਮੌਕੇ ‘ਤੇ, ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਿੱਸਾ ਲੈ ਕੇ ਉਨ੍ਹਾਂ ਦੀ ਸੇਵਾਵਾਂ ਨੂੰ ਯਾਦ ਕੀਤਾ। 25 ਜਨਵਰੀ ਨੂੰ, ਇਕ ਵਿਸ਼ੇਸ਼ ਦੀਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਜਾਇਆ ਗਿਆ ਸੀ ਜਿਸ ਵਿਚ ਉਨ੍ਹਾਂ ਦੀਆਂ ਸੇਵਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜੱਥੇਦਾਰ…
ਅਮਿਤ ਸ਼ਾਹ ਨੇ ਕੀਤਾ ਸੀ ਸਿਰਸਾ ਦੇ ਹਕ਼ ਵਿਚ ਪ੍ਰਚਾਰ ਪਰ ਸਿੱਖ ਮੁਦਿਆਂ ਤੇ ਇਕ ਲਫ਼ਜ ਵੀ ਨਹੀਂ ਸੀ ਬੋਲਿਆ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਇਕ ਦਿਨ ਪਹਿਲਾਂ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਮਨਜਿੰਦਰ ਸਿੰਘ ਸਿਰਸਾ ਦੇ ਹਕ਼ ਵਿਚ ਪ੍ਰਚਾਰ ਕੀਤਾ ਪਰ ਦੁੱਖ ਦੀ ਗੱਲ ਹੈ ਕਿ ਸਿੱਖਾਂ ਕੋਲੋਂ ਵੋਟ ਮੰਗਣ ਅਤੇ ਮੰਗਵਾਣ ਵਾਲਾ ਮਨਜਿੰਦਰ ਸਿਰਸਾ ਸਿੱਖ ਮਸਲੇਆਂ ਤੇ ਇਕ ਵੀ ਅੱਖਰ ਗ੍ਰਿਹ ਮੰਤਰੀ ਕੋਲੋਂ ਨਹੀਂ ਅਖਵਾ ਸਕਿਆ। ਹਵਾਈ ਸਫ਼ਰ ਅਤੇ ਏਅਰਪੋਰਟ ਤੇ ਕੰਮ ਕਰ ਰਹੇ ਸਿੱਖਾਂ ਨੂੰ ਕਕਾਰਾਂ ਕਰਕੇ ਤੰਗ ਕੀਤਾ ਜਾਣਾ, ਬੱਚਿਆਂ ਨੂੰ ਪੇਪਰ ਦੇਣ ਸਮੇਂ ਕਕਾਰ ਉਤਰਵਾਏ ਜਾਣੇ, ਇਤਿਹਾਸਿਕ ਗੁਰਦੁਆਰਾ ਸਾਹਿਬਾਨ ਨੂੰ ਮੁੜ…
ਪੰਥਕ ਧਿਰਾਂ ਦੀ ਘਰਾਂ ਵਿੱਚ ਨਜ਼ਰ ਬੰਦ ਕਰਕੇ ਪੰਥਕ ਸੋਚ ਨੂੰ ਨਹੀਂ ਦਬਾਇਆ ਜਾ ਸਕਦਾ: ਬਾਬਾ ਮਹਿਰਾਜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗਣਤੰਤਰਤਾ ਦਿਵਸ ਦੇ ਵਿਰੋਧ ਵਿੱਚ ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 25 ਜਨਵਰੀ ਨੂੰ ਮਾਨਸਾ ਵਿਖੇ ਰੋਸ ਮਾਰਚ ਦਾ ਐਲਾਨ ਕੀਤਾ ਗਿਆ ਜਿਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਸਿੱਖ ਆਗੂਆਂ ਦੀ ਘਰੋ ਘਰੀ ਨਜ਼ਰਬੰਦੀ ਕਰ ਦਿੱਤੀ ਗਈ। ਜਿਸ ਵਿੱਚ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਰਾਜ, ਗੁਰਵਿੰਦਰ ਸਿੰਘ ਬਠਿੰਡਾ, ਬਲਕਾਰਨ ਸਿੰਘ ਡੱਬਵਾਲੀ, ਜੀਵਨ ਸਿੰਘ ਗਿੱਲ ਕਲਾਂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਸਮੇਤ ਕਈ ਆਗੂਆਂ ਦੇ ਨਾਮ ਪ੍ਰਮੁੱਖ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਦਰ ਬਾਜ਼ਾਰ ਦੀ ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਸਕੱਤਰ ਰਾਕੇਸ਼ ਯਾਦਵ ਨੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਣ ਵਾਲੇ ਕ੍ਰਾਂਤੀਕਾਰੀ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ, ਚੰਦਰਸ਼ੇਖਰ ਆਜ਼ਾਦ, ਰਾਮ ਪ੍ਰਸਾਦ ਬਿਸਮਿਲ, ਅਸ਼ਫ਼ਾਕੂਲਾਹ ਖਾਨ ਸਮੇਤ ਸਮੂਹ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦੇ ਦਰਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਮੌਕੇ ਰਜਿੰਦਰ ਸ਼ਰਮਾ, ਕਮਲ ਕੁਮਾਰ, ਸੁਰੇੰਦਰ ਮਹਿੰਦਰੂ, ਗੋਪਾਲ ਗਰੋਵਰ, ਰਮੇਸ਼ ਸੱਚਦੇਵਾ ਸਮੇਤ ਵਡੀ ਗਿਣਤੀ ਵਿਚ ਹਾਜਿਰ ਵਪਾਰੀਆਂ ਨੇ ਕ੍ਰਾਂਤੀਕਾਰੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਜੇਕਰ ਸਰਕਾਰ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 20 ਜਨਵਰੀ ਨੂੰ ਡੋਨਾਲਡ ਟਰੰਪ ਦੀ ਪ੍ਰੈਜੀਡੈਟ ਦੇ ਸੌਂਹ ਚੁੱਕ ਸਮਾਗਮ ਸਮੇਂ ਵਸਿੰਗਟਨ ਡੀਸੀ ਦੇ ਹੋਏ ਸੌਂਹ ਚੁੱਕ ਇਕੱਠ ਵਿਚ ਜਿਸ ਵੱਡੇ ਪੱਧਰ ਤੇ ਸਿੱਖ ਸਖਸ਼ੀਅਤਾਂ ਦੀ ਇਸ ਸਮਾਗਮ ਵਿਚ ਹਾਜਰੀ ਰਹੀ ਅਤੇ ਜਿਵੇ ਮੋਹਰਲੀਆਂ ਕਤਾਰਾਂ ਵਿਚ ਸਿੱਖਾਂ ਦਾ ਸਵਾਗਤ ਕਰਦੇ ਹੋਏ ਇਸ ਸੌਂਹ ਚੁੱਕ ਸਮਾਗਮ ਵਿਚ ਸਿੱਖ ਕੇਂਦਰ ਬਿੰਦੂ ਬਣੇ ਰਹੇ, ਉਸ ਤੋ ਇਨ੍ਹਾਂ ਹਿੰਦੂਤਵ ਹੁਕਮਰਾਨਾਂ ਨੂੰ ਇਹ ਪ੍ਰਤੱਖ ਹੋ ਜਾਣਾ ਚਾਹੀਦਾ ਹੈ ਕਿ ਅਮਰੀਕਾ ਹਕੂਮਤ ਦੇ ਸੰਬੰਧ ਇੰਡੀਆ ਦੀ ਹਕੂਮਤ ਨਾਲੋ ਸਿੱਖ ਕੌਮ ਨਾਲ ਬਹੁਤ ਗਹਿਰੇ ਅਤੇ ਅਰਥਭਰਪੂਰ ਸੰਜੀਦਾ ਸੰਬੰਧ ਹਨ। ਫਿਰ ਇਸ ਸੌਂਹ ਚੁੱਕ ਸਮਾਗਮ ਵਿਚ ਸ੍ਰੀ ਮੋਦੀ ਨੂੰ ਸੱਦਾ ਨਾ…
ਸਰਨਾ ਨੇ ਦੋਨਾਂ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰਣ ਦੀ ਕੀਤੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਇਤਿਹਾਸਕ ਗੁਰਦਵਾਰਾ ਸੀਸ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਨਾਮ ਸਿੰਘ ਵਲੋਂ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਇਕ ਚੋਣ ਮੀਟਿੰਗ ਵਿਚ ਹਾਜ਼ਰੀ ਨੂੰ ਲੈ ਕੇ ਹਲਚਲ ਮੱਚ ਗਈ ਹੈ. ਇਸ ਮਾਮਲੇ ਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨਾਂ ਮਨਜੀਤ ਸਿੰਘ ਜੀਕੇ ਅਤੇ ਪਰਮਜੀਤ ਸਿੰਘ ਸਰਨਾ ਨੇ ਤਿੱਖੇ ਸਵਾਲ ਖੜੇ ਕਰ ਦਿਤੇ ਹਨ ਤੇ ਨਾਲ ਹੀ ਸਰਨਾ ਵਲੋਂ ਦੋਨਾਂ ਨੂੰ ਅਕਾਲ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ…
