Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਪੂ ਸੂਰਤ ਸਿੰਘ ਪੰਥਕ ਜਜ਼ਬੇ ਦੀ ਮਿਸਾਲ ਸਨ। ਉਨ੍ਹਾਂ ਨੇ ਸਿੱਖ ਸੰਘਰਸ਼ ਵਿਚ ਅਹਿਮ ਸੇਵਾਵਾਂ ਦੇਣ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੜਾ ਕਠਿਨ ਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ…
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸੁਪਰੀਮ ਕੋਰਟ ਦੇ ਰਜਿਸਟਰਾਰ ਅੱਗੇ ਡੱਲੇਵਾਲ ਦੀ ਜਾਂਚ ਰਿਪੋਰਟ ਕਰਣ ਪੇਸ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ ਕੋਟਿਸ਼ਵਰ ਸਿੰਘ ਦੀ ਬੈਂਚ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਤੇ ਇਸ ਗੱਲ ‘ਤੇ ਹੈਰਾਨੀ ਪ੍ਰਗਟਾਈ ਕਿ ਕਰੀਬ 50 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਵਿਅਕਤੀ ਦੀ ਸਿਹਤ ਦੇ ਪੱਧਰ ‘ਚ ਕਿਵੇਂ ਸੁਧਾਰ ਹੋ ਰਿਹਾ ਹੈ। ਬੈਂਚ ਨੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ..? ਤੁਸੀਂ ਉੱਥੇ ਹੋ ਅਤੇ ਇੱਕ ਪਾਸੇ ਤੁਸੀਂ ਕਹਿ ਰਹੇ ਹੋ ਕਿ ਤੁਹਾਡੇ ਡਾਕਟਰ ਉੱਥੇ ਹਨ.? ਅਸੀਂ ਜਾਣਨਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਿਛਲੇ ਦਿਨੀਂ ਯੂਕੇ ਦੇ ਨੌਜਵਾਨਾਂ ਦੀ ਜਥੇਬੰਦੀ ਸਿੱਖ ਯੂਥ ਯੂਕੇ ਦੇ ਮੁੱਖੀ ਭਾਈ ਦੀਪਾ ਸਿੰਘ ਅਤੇ ਉਨ੍ਹਾਂ ਦੀ ਭੈਣ ਰਾਜਵਿੰਦਰ ਕੌਰ ਨੂੰ ਕਰਾਊਨ ਕੋਰਟ ਬ੍ਰਮਿੰਘਮ ਵਲੋਂ ਫਰਾਡ ਦੇ ਕੇਸ ਵਿੱਚ ਕ੍ਰਮਵਾਰ 18 ਮਹੀਨੇ ਦੀ ਮੁਅੱਤਲ ਜੇਲ੍ਹ ਅਤੇ ਦੋ ਸਾਲ ਅੱਠ ਮਹੀਨੇ ਦੀ ਕੈਦ ਦੀ ਸਜਾ ਸੁਣਾਈ ਗਈ ਹੈ । ਯੂਨਾਈਟਿਡ ਖਾਲਸਾ ਦਲ ਯੂਕੇ ਦੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਕਿ ਸਿੱਖ ਯੂਥ ਯੂਕੇ ਇਕ ਜਥੇਬੰਦੀ ਹੈ ਨਾ ਕਿ ਕੋਈ ਚੈਰੀਟੀ ਹੈ ਅਤੇ ਕੁਲਦੀਪ ਸਿੰਘ ਉਰਫ ਭਾਈ ਦੀਪਾ ਸਿੰਘ ਇਸਦਾ ਮੁੱਖ ਸੇਵਾਦਾਰ ਹੈ। ਭਾਈ ਦੀਪਾ ਵਲੋਂ ਭਾਈ ਜਗਤਾਰ…
ਫਤਿਹ ਲਾਈਵ, ਰਿਪੋਰਟਰ. ਕੌਮੀ ਸਿੱਖ ਮੋਰਚਾ ਦੇ ਕੌਮੀ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਨੇ ਸਿੱਖ ਜਰਨੈਲ ਜ਼ੋਰਾਵਰ ਸਿੰਘ ਕਹਿਲੂਰੀਆ ਅਤੇ ਜਰਨੈਲ ਹਰੀ ਸਿੰਘ ਨਲੂਆ ਦੀਆਂ ਤਸਵੀਰਾਂ ਇੰਡੀਅਨ ਆਰਮੀ ਹੈੱਡਕੁਆਰਟਰ ਵਿੱਚ ਲਗਾਉਣ ਦੀ ਮੰਗ ਕੀਤੀ ਹੈ। ਕੁਲਵਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਕਸ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਫੌਜ ਦੇ ਸੇਵਾ ਦਿਵਸ ‘ਤੇ ਜਵਾਨਾਂ ਨੂੰ ਵਧਾਈ ਦਿੱਤੀ ਹੈ। ਕੁਲਵਿੰਦਰ ਸਿੰਘ ਅਨੁਸਾਰ ਭਾਰਤੀ ਫੌਜ ਦੇ ਹੈੱਡਕੁਆਰਟਰ ਵਿਚ 1971 ਦੀ ਇਤਿਹਾਸਕ ਤਸਵੀਰ ਲਗਾਈ ਗਈ ਹੈ, ਜਿਸ ਵਿਚ ਨੱਬੇ ਹਜ਼ਾਰ ਤੋਂ ਵੱਧ ਪਾਕਿਸਤਾਨੀ ਫੌਜੀਆਂ ਨੇ ਭਾਰਤੀ ਫ਼ੌਜ ਦੇ ਸਾਮਣੇ ਆਤਮ ਸਮਰਪਣ ਕੀਤਾ ਸੀ ਅਤੇ ਸਮਝੌਤੇ ਦੇ ਦਸਤਾਵੇਜ਼ ‘ਤੇ ਭਾਰਤੀ ਲੈਫਟੀਨੈਂਟ ਜਨਰਲ ਜਗਜੀਤ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਫੈਡਰੇਸ਼ਨ ਆਫ਼ ਸਦਰ ਬਜ਼ਾਰ ਟਰੇਡਰਜ਼ ਐਸੋਸੀਏਸ਼ਨ ਵੱਲੋਂ ਚੇਅਰਮੈਨ ਪਰਮਜੀਤ ਸਿੰਘ ਪੰਮਾ ਪ੍ਰਧਾਨ ਰਾਕੇਸ਼ ਯਾਦਵ ਦੀ ਪ੍ਰਧਾਨਗੀ ਹੇਠ ਸਦਰ ਬਜ਼ਾਰ ਵਿੱਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਸਾਦ ਵੰਡਣ ਦਾ ਪ੍ਰੋਗਰਾਮ ਵੀ ਕੀਤਾ ਗਿਆ। ਫੈਡਰੇਸ਼ਨ ਦੇ ਚੇਅਰਮੈਨ ਖਜ਼ਾਨਚੀ ਦੀਪਕ ਮਿੱਤਲ, ਗੋਪਾਲ ਗਰੋਵਰ, ਅਭੈ ਸੱਭਰਵਾਲ, ਕੁਲਦੀਪ ਸਿੰਘ ਸਮੇਤ ਵਪਾਰੀਆਂ ਨੇ ਪਹਿਲੀ ਲੋਹੜੀ ਦੀ ਰੋਸ਼ਨੀ ਕਰਕੇ ਇੱਕ ਦੂਜੇ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਦੇ ਤੰਦਰੁਸਤ ਰਹਿਣ ਦੀ ਕਾਮਨਾ ਕਰਣ ਦੇ ਨਾਲ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਜੋ ਕਿ ਸਾਡੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਦਿਨਾਂ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਨੂੰ ਕਮੇਟੀ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਸਾਲ ਭਰ ਮਨਾਏਗੀ ਅਤੇ ਨਵੇਂ ਸਾਲ ਦੀ ਸ਼ੁਰੂਆਤ ਹੁੰਦੇ ਹੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਅਤੇ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਕਾਰਜਕ੍ਰਮਾਂ ਦੀ ਯੋਜਨਾ ਤਿਆਰ ਕਰਨ ਲਈ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋ ਅਤੇ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਮੈਂਬਰਾਂ ਨਾਲ ਮੀਟਿੰਗ ਕਰਕੇ ਦਿੱਲੀ ਦੇ ਸਾਰੇ ਵਾਰਡਾਂ ਵਿੱਚ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਦੇ ਮਹਾਨ ਸ਼ਹੀਦ ਅਤੇ ਅਖੰਡ ਕੀਰਤਨੀ ਜੱਥੇ ਦੇ ਮੋਢੀ ਸਿੰਘ ਸ਼ਹੀਦ ਭਾਈ ਫੌਜਾ ਸਿੰਘ ਜੀ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਦਾ ਪੰਥ ਦੀਆਂ ਵੱਖ ਵੱਖ ਸਿੱਖ ਜੱਥੇਬੰਦੀਆਂ ਨੇ ਅਕਾਲ ਚਲਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਿਦਕ ਅਤੇ ਦ੍ਰਿੜਤਾ ਦੀ ਮਿਸਾਲ ਬੀਬੀ ਅਮਰਜੀਤ ਕੌਰ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਕਰਦਿਆਂ ਬਿਤਾਇਆ। ਬੀਬੀ ਅਮਰਜੀਤ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਵਿੱਚ ਦਾਖਲ ਸਨ। 1978 ਦੀ ਵਿਸਾਖੀ ਵਾਲੇ ਦਿਨ ਗੁਰੂ ਦੋਖੀ ਨਕਲੀ ਨਿਰੰਕਾਰੀਆਂ ਦੇ ਗੁਰਬਾਣੀ ਅਤੇ ਗੁਰੂ ਸਾਹਿਬਾਨ ਪ੍ਰਤੀ ਕੂੜ ਪ੍ਰਚਾਰ ਨੂੰ ਰੋਕਣ ਗਏ ਸਿੰਘਾਂ…
ਭਾਰਤੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨ ਵੀਰਾਂ ਨਾਲ ਤੁਰੰਤ ਉਨ੍ਹਾਂ ਦੀ ਮੰਗਾ ਲਈ ਕੀਤੀ ਜਾਏ ਗੱਲਬਾਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬਰਤਾਨੀਆ ਦੇ ਸਮੈਦਵੀਕ ਗੁਰਦੁਆਰਾ ਸਾਹਿਬ ਵਿਖ਼ੇ ਬੀਤੇ ਇਕ ਦਿਨ ਪਹਿਲਾਂ ਯੂਕੇ ਦੀਆਂ ਸਿੱਖ ਜੱਥੇਬੰਦੀਆਂ ਨੇ ਪੰਥਕ ਮੀਟਿੰਗ ਕਰਕੇ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਅਤੇ ਸਰਵਉੱਚਤਾ ਨੂੰ ਬਰਕਰਾਰ ਰੱਖਣ ਲਈ 2 ਦਸੰਬਰ ਨੂੰ ਲਏ ਗਏ ਫ਼ੈਸਲੇਆਂ ਨੂੰ ਅਕਾਲ ਤਖ਼ਤ ਸਾਹਿਬ ਦੀ ਸੁਤੰਤਰਤਾ ਅਤੇ ਸਰਵੋਚਤਾ ਦੀ ਪੁਨਰਸਥਾਪਨਾ ਵੱਲ ਪਹਿਲਾ ਕਦਮ ਦਸਦਿਆਂ ਕੁਝ ਮੱਤੇ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਖ਼ਿਤਾਬ ਵਾਪਸ ਲੈਣ ਦਾ ਫ਼ੈਸਲਾ ਸਿੱਖ ਕੌਮ ਦੀ ਭਾਵਨਾ ਨੂੰ ਦਰਸਾਉਂਦਾ ਹੈ.…
ਇਕੱਠ ਨੇ ਇਹ ਵੀ ਸਾਬਤ ਕੀਤਾ ਪੰਥ ਤੇ ਪੰਜਾਬ ਦੀ ਪਾਰਟੀ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼ਹੀਦਾਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਜੋ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਇਕੱਠ ਹੋਇਆ ਹੈ । ਉਹ ਆਪਣੇ ਆਪ ਵਿੱਚ ਬੇਮਿਸਾਲ ਸੀ । ਇਸ ਇਕੱਠ ਵਿੱਚ ਜਿਸ ਤਰ੍ਹਾਂ ਦਾ ਖਾਲਸਾਈ ਜਾਹੋ ਜਲਾਲ ਨਜ਼ਰ ਆਇਆ, ਜਿਸ ਤਰ੍ਹਾਂ ਸਾਰੇ ਪਾਸੇ ਦਸਤਾਰਾਂ ਨਜ਼ਰ ਆ ਰਹੀਆਂ ਸਨ ਉਸਤੋਂ ਇੰਜ ਮਹਿਸੂਸ ਹੋ ਰਿਹਾ ਸੀ ਜਿਵੇਂ ਸਾਰੀ ਦੁਨੀਆਂ ਦੇ ਸਿੱਖ ਹੀ ਇਕੱਠੇ ਹੋ ਗਏ ਹੋਣ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ…
