Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਭਾਰਤ ਦੀ ਵਿੱਤ ਮੰਤਰੀ ਸ੍ਰੀਮਤੀ ਡਾ. ਨਿਰਮਲਾ ਸੀਤਾਰਮਨ ਨੂੰ ਪੰਜਾਬ ਲਈ ਪੇਂਡੂ ਵਿਕਾਸ ਫੰਡ ਅਤੇ ਮਾਰਕੀਟ ਵਿਕਾਸ ਫੀਸਾਂ ਦੇ ਭੁਗਤਾਨ ਦੇ ਮੁੱਦੇ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਦਖਲ ਦੀ ਬੇਨਤੀ ਕੀਤੀ। ਡਾ: ਸਾਹਨੀ ਨੇ ਕਿਹਾ ਕਿ ਪੰਜਾਬ ਦੀ ਤੁਲਨਾ ਦੂਜੇ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ, ਕਿਉਂਕਿ ਇਹ ਸਭ ਤੋਂ ਵੱਧ 173 ਲੱਖ ਮੀਟਰਕ ਟਨ ਝੋਨਾ ਅਤੇ 125 ਲੱਖ ਮੀਟਰਕ ਟਨ ਪ੍ਰਤੀ ਸਾਲ ਕਣਕ ਦੀ ਖਰੀਦ ਕਰਦਾ ਹੈ। ਸ੍ਰ ਸਾਹਨੀ ਨੇ ਜ਼ੋਰ ਦਿੱਤਾ ਕਿ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀ ਇਕ ਅਦਾਲਤ ਅੰਦਰ ਚਲ ਰਹੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਅੰਦਰ ਅਦਾਲਤ ਵਿਚ ਜਗਦੀਸ਼ ਟਾਈਟਲਰ ਵਿਰੁੱਧ ਗਵਾਹ ਮਨਮੋਹਨ ਕੌਰ ਹਾਜਿਰ ਨਹੀਂ ਹੋਈ। ਅਦਾਲਤੀ ਕਾਰਵਾਈ ਵਿਚ ਇਕ ਹੋਰ ਗਵਾਹ ਬਾਲ ਕਿਸ਼ਨ ਆਰੀਆ ਦੇ ਬਿਆਨ ਅਦਾਲਤ ਦਰਜ਼ ਕੀਤੇ ਗਏ। ਅਦਾਲਤ ਨੇ ਕਿਹਾ ਕਿ ਸੀਬੀਆਈ ਦੇ ਸਰਕਾਰੀ ਵਕੀਲ ਨੇ ਬੇਨਤੀ ਕੀਤੀ ਹੈ ਕਿ ਗਵਾਹਾਂ ਦੀ ਸੂਚੀ ਅਨੁਸਾਰ ਉਸ ਦੇ ਗਵਾਹ ਅਨੁਜ ਸਿਨਹਾ ਨੂੰ ਅਗਲੀ ਤਰੀਕ ‘ਤੇ ਬੁਲਾਇਆ ਜਾਵੇ। ਉਸ ਨੇ ਸਰਕਾਰੀ ਗਵਾਹ ਮਨਮੋਹਨ ਕੌਰ ਅਤੇ ਐਨਡੀ ਪੰਚੋਲੀ ਨੂੰ ਪੇਸ਼ ਕਰਨ ਲਈ ਇੱਕ ਹੋਰ ਮੌਕਾ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਕੀਤੀ ਬੇਨਤੀ…

Read More

ਗੈਰ-ਕਾਨੂੰਨੀ ਤੌਰ ‘ਤੇ ਜੇਲ੍ਹਾਂ ਵਿਚ ਬੰਦ ਸਾਰੇ ਕਿਸਾਨਾਂ ਨੂੰ ਰਿਹਾਅ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਯੁਕਤ ਕਿਸਾਨ ਮੋਰਚਾ ਨੇ 6 ਦਸੰਬਰ 2024 ਨੂੰ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੇ ਸੰਘਰਸ਼ ਵਿਰੁੱਧ ਤਾਕਤ ਦੀ ਵਰਤੋਂ ਦੀ ਸਖ਼ਤ ਨਿੰਦਾ ਕੀਤੀ। ਪੁਲਿਸ ਦੇ ਹਮਲੇ ਵਿੱਚ 15 ਕਿਸਾਨ ਜ਼ਖ਼ਮੀ ਹੋ ਗਏ। ਸਲਾਹ-ਮਸ਼ਵਰੇ ਅਤੇ ਵਿਚਾਰ-ਵਟਾਂਦਰੇ ਦਾ ਜਮਹੂਰੀ ਤਰੀਕਾ ਅਪਣਾਉਣ ਦੀ ਬਜਾਏ, ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਹਮੇਸ਼ਾ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਪੁਲਿਸ ਬਲ ਦੀ ਵਰਤੋਂ ਕਰਨ ਨੂੰ ਤਰਜੀਹ ਦਿੰਦੇ ਹਨ। ਐਸਕੇਐਮ ਵਲੋਂ ਮੀਡੀਆ ਨੂੰ ਜਾਰੀ ਕੀਤੇ ਪ੍ਰੈਸ ਨੌਟ ਵਿਚ ਕਿਹਾ ਗਿਆ ਕਿ ਜਬਰ…

Read More

ਭਾਈ ਚੌੜਾ ਨਾਲ ਕੋਈ ਅਣਹੋਣੀ ਘਟਨਾ ਵਾਪਰੀ ਤਾਂ ਸੈਟਰ ਦੀ ਮੋਦੀ ਹਕੂਮਤ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸਿੱਧੇ ਤੌਰ ਤੇ ਹੋਣਗੀਆ ਜਿੰਮੇਵਾਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਅੰਮ੍ਰਿਤਸਰ ਵਿਖ਼ੇ ਸੁਖਬੀਰ ਗੋਲੀ ਕਾਂਡ ਨਾਲ ਸੰਬੰਧਤ ਸ. ਨਰੈਣ ਸਿੰਘ ਚੌੜਾ ਜੋ 72 ਸਾਲਾਂ ਦੇ ਬਜੁਰਗ ਵਿਦਵਾਨ ਤੇ ਖਾਲਸਾ ਪੰਥ ਦੇ ਆਗੂ ਹਨ, ਉਨ੍ਹਾਂ ਨਾਲ ਸੈਂਟਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਕਿਸੇ ਮੰਦਭਾਵਨਾ ਭਰੀ ਸੋਚ ਅਧੀਨ ਗੈਰ ਵਿਧਾਨਿਕ ਅਤੇ ਗੈਰ ਇਨਸਾਨੀਅਤ ਢੰਗਾਂ ਰਾਹੀ ਵਿਵਹਾਰ ਕਰਨ ਦੇ ਅਮਲ ਇਸ ਕਰਕੇ ਸਾਹਮਣੇ ਆ ਰਹੇ ਹਨ ਕਿ ਉਨ੍ਹਾਂ ਨੂੰ ਪੰਜਾਬ ਤੋ ਤਬਦੀਲ ਕਰਕੇ ਯੂਪੀ ਦੇ ਲਖੀਮਪੁਰ ਖੀਰੀ ਜਿ਼ਲ੍ਹੇ ਵਿਚ ਭੇਜਕੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਕੇਵਲ ਪੰਜਾਬ ਅਤੇ ਸੈਟਰ ਦੀਆਂ ਸਰਕਾਰਾਂ ਨੂੰ ਹੀ ਇਸ ਗੱਲ ਦੀ ਜਾਣਕਾਰੀ ਨਹੀ ਬਲਕਿ ਬਾਹਰਲੇ ਮੁਲਕਾਂ ਦੀਆਂ ਹਕੂਮਤਾਂ ਤੇ ਉਥੇ ਵੱਸਣ ਵਾਲੀਆ ਵੱਖ-ਵੱਖ ਕੌਮਾਂ ਨੂੰ ਵੀ ਜਦੋ ਇਸ ਗੱਲ ਦੀ ਭਰਪੂਰ ਜਾਣਕਾਰੀ ਹੈ ਕਿ ਸਿੱਖ ਕੌਮ ਦੇ ਸਭ ਤੋ ਛੋਟੀ ਉਮਰ ਦੇ ਸਾਹਿਬਜਾਦਿਆ ਸ਼ਹੀਦ ਬਾਬਾ ਜੋਰਵਾਰ ਸਿੰਘ, ਸ਼ਹੀਦ ਬਾਬਾ ਫਤਹਿ ਸਿੰਘ, ਮਾਤਾ ਗੁਜਰ ਕੌਰ ਜੀ ਦੇ ਦਸੰਬਰ ਦੇ ਮਹੀਨੇ ਵਿਚ ਸਹੀਦੀ ਦਿਹਾੜਿਆ ਦੀਆਂ ਸਭਾਵਾਂ ਵੱਖ-ਵੱਖ ਸਥਾਨਾਂ ਤੇ ਚੱਲਦੀਆਂ ਹੋਈਆ ਖਾਲਸਾ ਪੰਥ ਆਪਣੇ ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸਰਧਾ ਦੇ ਫੁੱਲ ਭੇਟ ਕਰਦਾ ਹੈ ਅਤੇ ਇਹ ਦਿਨ ਕੇਵਲ ਖਾਲਸਾ ਪੰਥ ਲਈ ਹੀ ਨਹੀ ਬਲਕਿ ਸਮੁੱਚੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਅ ਰਹੇ ਸੇਵਾਦਾਰ ਉੱਤੇ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ ਅਸਥਾਨ ਦੇ ਸ਼ਾਂਤਮਈ ਤੇ ਰੂਹਾਨੀ ਵਾਤਾਵਰਨ ਨੂੰ ਭੰਗ ਕਰਨ ਦੀ ਕਰੜੀ ਨਿੰਦਾ ਕਰਦਿਆਂ, ਦੋਸ਼ੀ ਨੂੰ ਪੰਥ ਵਿੱਚੋਂ ਛੇਕਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ। ਇੱਕਨੁਕਾਤੀ ਏਜੰਡੇ ’ਤੇ ਸੱਦੀ ਗਈ ਇਸ ਇਕੱਤਰਤਾ ਦੌਰਾਨ ਉਕਤ ਮਾਮਲੇ ਦਾ ਨੋਟਿਸ ਲੈਂਦਿਆਂ ਇੱਕ ਵਿਸ਼ੇਸ਼ ਨਿੰਦਾ ਮਤਾ ਪਾਸ ਕਰਕੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਕਸ (ਟਵਿੱਟਰ) ਉਪਰ ਐਸਜੀਪੀਸੀ ਦੇ ਨਾਮ ਤੋਂ ਨਕਲੀ ਖਾਤਾ ਬਣਾ ਕੇ ਪੰਥ ਵਿਰੋਧੀ ਪੋਸਟਾਂ ਪਾ ਕੇ ਪੰਥ ਨੂੰ ਬਦਨਾਮ ਅਤੇ ਆਪਸ ਵਿਚ ਪਾਟੋਧਾਰ ਕਰਣ ਦੀ ਸਾਜ਼ਿਸ਼ ਖੇਡੀ ਜਾ ਰਹੀ ਹੈ। ਇਸ ਖਾਤੇ ਅੰਦਰ ਜਿੱਥੇ ਸਿੱਖ ਸ਼ਖਸ਼ੀਅਤਾਂ ਦੀਆਂ ਫੋਟੋਆਂ ਐਡਿਟ ਕਰਕੇ ਪਾ ਕੇ ਬਦਨਾਮ ਕੀਤਾ ਜਾ ਰਿਹਾ ਹੈ ਓਥੇ ਹੀ ਸ਼ਰਾਰਤੀ ਅਨਸਰਾਂ ਵਲੋਂ ਪੋਸਟ ਉਪਰ ਗਲਤ ਭਾਸ਼ਾ ਵਿਚ ਲਿਖਤਾਂ ਵੀ ਪਾਈਆਂ ਜਾ ਰਹੀਆਂ ਹਨ। ਇਸ ਮਾਮਲੇ ਦੀ ਐਸਜੀਪੀਸੀ ਵਲੋਂ ਸ਼ਿਕਾਇਤ ਵੀ ਦਰਜ਼ ਕਰਵਾਈ ਗਈ ਹੈ ਪਰ ਕੌਈ ਕਾਰਵਾਈ ਨਾ ਹੋਣ ਕਰਕੇ ਸ਼ਰਾਰਤੀ ਅਨਸਰਾਂ ਦੇ ਹੌਸਲੇ ਵੱਧ ਗਏ ਹਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਜੀਪੀਸੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜਥੇਦਾਰ ਕਰਮ ਸਿੰਘ ਹਾਲੈਂਡ ਨੇ ਸੁਖਬੀਰ ਬਾਦਲ ਉਪਰ ਹਮਲੇ ਨੂੰ ਸਿੱਖ ਭਾਵਨਾਵਾ ਦਾ ਦਰਦ ਦੱਸਿਆ ਹੈ। ਉਹਨਾ ਕਿਹਾ ਕੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆ, ਨਾਮ ਸਿਮਰਨ ਕਰ ਰਹੀਆ ਸੰਗਤਾਂ ਉਪਰ ਬਾਦਲ ਸਰਕਾਰ ਵਲੋ ਗੋਲੀਆ ਚਲਾ ਕੇ ਸ਼ਹੀਦ ਕੀਤੇ ਸਿੰਘਾਂ ਦੀਆ ਸ਼ਹੀਦੀਆਂ ਦਾ ਪ੍ਰਤੀਕਰਮ ਦੱਸਿਆ ਹੈ। ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਲੋ ਗੁਨਾਹ ਕਬੂਲ ਕਰਨ ਤੋ ਬਾਅਦ ਭਾਈ ਨਰਾਇਣ ਸਿੰਘ ਚੌੜਾ ਖਿਲਾਫ ਬਿਆਨਾ ਤੋ ਲਗਦਾ ਹੈ ਕਿ ਇਹ ਭਾਰਤੀ ਸਰਕਾਰ ਦੇ ਇਸ਼ਾਰੇ ਉਪਰ ਸ਼ੰਘਰਸ਼ੀ ਸਿੰਘਾਂ ਨੂੰ ਬਦਨਾਮ ਕਰ ਰਹੇ ਹਨ। ਇਹਨਾਂ ਨੂੰ ਆਪਣੇ ਗੁਨਾਹਗਾਰ ਹੋਣ ਦਾ ਕੋਈ ਅਹਿਸਾਸ ਨਹੀ। ਚਾਹੀਦਾ ਤਾ ਇਹ ਕੇ ਸਾਰੇ ਗੁਨਾਹਗਾਰ…

Read More

ਡੇਰਾ ਪ੍ਰੇਮੀਆਂ ਵਲੋਂ ਬਾਦਲ ਦਲ ਹਕੂਮਤ ਵੇਲੇ ਸ਼ਹੀਦ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਮਿਲੇ ਇਨਸਾਫ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀਆਂ ਸਰਕਾਰਾਂ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਝੂਠੇ ਪੁਲਿਸ ਮੁਕਾਬਲਿਆਂ ਦਾ ਵਾਅਦਾ ਕਰਕੇ ਇਨਸਾਫ਼ ਨਾ ਕਰਵਾਉਣ ਦੀ ਥਾਂ ’ਤੇ ਸੰਗੀਨ ਕਤਲਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁਮੇਧ ਸੈਣੀ ਨੂੰ ਪੁਲਿਸ ਮੁਖੀ ਲਾਉਣਾ, ਬਰਗਾੜੀ ’ਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਸਿੱਖਾਂ ’ਤੇ ਗੋਲੀਆਂ ਦਾ ਮੀਂਹ ਵਰਸਾ ਕੇ ਕਤਲ ਕਰਨਾ ਆਦਿ ਸਾਰੇ ਗੁਨਾਹ ਪ੍ਰਤੱਖ ਰੂਪ ਵਿਚ ਕਬੂਲਣ ਬਾਅਦ ਹੁਣ ਪੰਜਾਬ ਸਰਕਾਰ ਉਸ ’ਤੇ…

Read More

ਭਾਈ ਜੇਤਾ ਜੀ ਨੇ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸੀਸ ਨਾਲ ਆਨੰਦਪੁਰ ਸਾਹਿਬ ਜਾਦਿਆਂ ਬਗਪਤ ਕੀਤਾ ਸੀ ਪਹਿਲਾ ਪੜਾਅ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਦੇ ਗੁਰੂਦੁਆਰਾ ਸ਼ੀਸ਼ ਗੰਜ ਤੋਂ ਬਾਗਪਤ ਤੱਕ ਗੁਰੂ ਤੇਗ ਬਹਾਦਰ ਸ਼ੀਸ਼ ਯਾਤਰਾ ਨਿਕਾਲੀ ਗਈ ਜਿਸ ਵਿੱਚ ਸੰਗਤ ਨੇ ਪੈਦਲ ਮਾਰਚ ਕਰਦੇ ਹੋਏ ਭਾਗ ਲਿਆ। ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਚੱਲਦੀ ਰਹੀ। ਸ਼ਾਮ ਨੂੰ ਬਾਗਪਤ ਵਿੱਚ ਵਿਸ਼ੇਸ਼ ਦੀਵਾਨ ਸਜਾਇਆ ਗਿਆ। ਯਾਤਰਾ ਦੇ ਆਯੋਜਕ ਆਰ ਐਸ ਆਹੂਜਾ ਅਤੇ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੰਗਤ ਵਿੱਚ ਜਾਗਰੂਕਤਾ ਲਿਆਂਦੇ ਕਰਨ ਲਈ ਦਿੱਲੀ ਤੋਂ…

Read More