Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਲਹਿੰਦੇ ਪੰਜਾਬ ਦੀ ਇਤਿਹਾਸਕ ਨਗਰੀ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਕਿਤਾਬ ‘‘ਕੌਰਨਾਮਾ’’ ਦੀ ਨਵੀਂ ਛਾਪ ਵਿਦੇਸ਼ੀ ਸਿੱਖ ਸੰਗਤ ਵਲੋਂ ਜਾਰੀ ਕੀਤੀ ਗਈ। ਬੁਲਾਰਿਆਂ ਨੇ ਨਵੇਂ ਐਡੀਸ਼ਨ ’ਚ ਕਿਤਾਬ ਵਿਚਲੀਆਂ ਸੋਧਾਂ ਤੇ ਵਾਧਿਆਂ ਬਾਰੇ ਜਾਣਕਾਰੀ ਦਿੱਤੀ। ਪਿਛਲੇ ਲੰਮੇ ਸਮੇਂ ਤੋਂ ਸਰਗਰਮ ਪੰਥਕ ਆਗੂ ਭਾਈ ਗੁਰਦਿਆਲ ਸਿੰਘ ਉਰਫ਼ ਲਾਲੀ ਸੁਖ ਜਰਮਨ ਨੇ ਕਿਹਾ ਕਿ ਘਟਨਾਵਾਂ ਦੀ ਖ਼ੋਜ ਤੇ ਲਿਖਣ ਕਾਰਜ ਲਈ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਭਾਈ ਦਲਜੀਤ ਸਿੰਘ ਬਿੱਟੂ ਦੀ ਰਹਿਨਮਾਈ ਤੇ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਸਮੂਲੀਅਤ ਇਸ ਨੂੰ ਹੋਰ ਵਿਸ਼ਾਲਤਾ…
ਪ੍ਰਕਾਸ਼ ਸਿੰਘ ਬਾਦਲ ਕੋਲੋਂ ਫਖਰ ਏ ਕੌਮ ਖਿਤਾਬ ਵਾਪਿਸ ਲਿਆ ਗਿਆ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਤਿੰਨ ਦਿਨ ਭਾਂਡੇ ਮਾਂਜਣ, ਦਰਬਾਰ ਸਾਹਿਬ ਵਿਚਲੇ ਪਖਾਨਿਆਂ ਦੀ ਸਫ਼ਾਈ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਾਈ ਗਈ ਹੈ। ਸੁਖਬੀਰ ਬਾਦਲ ਦੇ ਵੀਲ ਚੇਅਰ ਉੱਤੇ ਹੋਣ ਕਰਕੇ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਬਿਰਧ ਅਵਸਥਾ ਨੂੰ ਦੇਖਦਿਆਂ ਉਨ੍ਹਾਂ ਨੂੰ ਪਖਾਨੇ ਸਾਫ਼ ਕਰਨ ਦੀ ਥਾਂ ਹਰਿਮੰਦਰ ਸਾਹਿਬ ਦੇ ਦਾਖਲਾ ਦੁਆਰ ਉੱਤੇ ਪਹਿਰੇਦਾਰ ਦੀ ਡਰੈੱਸ ਤੇ ਹੱਥ ਵਿਚ ਬਰਛਾ ਫੜ…
एक माह की अवधि मिलने से जांच को प्रभावित करने का हुआ है प्रयास, बहुत हद तक कार्य को करने का किया अधूरा प्रयास अगर जांच निष्पक्ष हुई तो एई, जेई और ठेकेदार को जाना पड़ेगा जेल, पूरे मामले में डीएमसी भी अछूते नहीं फतेह लाइव, रिपोर्टर. जमशेदपुर के मानगो नगर निगम क्षेत्र में 15वें वित्त आयोग से निकाली गई विभिन्न चार योजनाओं का करीब 1.33 करोड़ से ज्यादा काम पूर्ण किये बगैर ही ठेकेदार को राशि का भुगतान कर दिया गया था. इनमें दो योजना ऐसी भी है, जिसमें काम शुरु भी नहीं हुआ था. नगर निगम में हुए…
ਮੌਜੂਦਾ ਕਮੇਟੀ ਦੀ ਸਰਪ੍ਰਸਤੀ ਹੇਠ ਬਿਘੜ ਅਤੇ ਲੋਨੀ ਸਕੂਲ ਦੀ ਜਗ੍ਹਾ ਕੁਰਕ ਹੋਣ ਦੀ ਤਿਆਰੀ ਵਿਚ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜਿਹੜੇ ਲੋਕਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭ੍ਰਿਸ਼ਟਾਚਾਰ ਕਰਕੇ ਬਰਬਾਦ ਕਰ ਦਿੱਤਾ। ਜਿੰਨਾਂ ਲੋਕਾਂ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਕਰੋੜਾਂ ਦੇ ਘਾਟੇ ਵਿੱਚ ਲਿਆਂਦਾ ਹੈ ਤੇ ਜਿਹੜੇ ਲੋਕ ਆਪਣੀ ਲੁੱਟ ਖਸੁੱਟ ਦੀ ਬਿਰਤੀ ਕਾਰਨ ਸਿੱਖ ਮਨਾਂ ਵਿੱਚੋਂ ਪੂਰੀ ਤਰ੍ਹਾਂ ਉਤਰ ਚੁੱਕੇ ਹਨ। ਅਜਿਹੇ ਭੇਖੀ ਸਿੱਖਾਂ ਤੇ ਭ੍ਰਿਸ਼ਟ ਲੋਕਾਂ ਨੂੰ ਭਾਜਪਾ ਕਿਸ ਆਧਾਰ ਤੇ ਟਿਕਟ ਦੇਵੇਗੀ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਆਗੂ ਸ. ਜਸਮੀਤ ਸਿੰਘ ਪੀਤਮਪੁਰਾ ਨੇ ਦਿੱਲੀ ਕਮੇਟੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਨਾਲ ਕਿਸਾਨ ਅੰਦੋਲਨ ਵਿੱਚ ਨਵਾਂ ਮੋੜ ਆ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਮਾਰਚ ਨੂੰ ‘ਸ਼ਹੀਦੀ ਜਥਾ’ (ਮਰਜੀਵੜਿਆ ਦਾ ਜੱਥਾ) ਕਿਹਾ ਜਾਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਮਾਰਚ ਵਿੱਚ ਕਿਸਾਨ ਸ਼ਾਂਤੀਪੂਰਵਕ ਪੈਦਲ ਦਿੱਲੀ ਵੱਲ ਵਧਣਗੇ। ਉਨ੍ਹਾਂ ਕਿਹਾ ਜਿਵੇਂ ਕਿ ਅਸੀਂ ਪਹਿਲਾਂ ਸ਼ੰਭੂ ਸਰਹੱਦ ‘ਤੇ ਦੇਸ਼ ਦੇ ਸਾਰੇ ਨੇਤਾਵਾਂ ਨਾਲ ਵਿਚਾਰ ਵਟਾਂਦਰਾ ਕੀਤਾ ਸੀ, ਦੋਵਾਂ ਮੰਚਾਂ ਨੇ ਫੈਸਲਾ ਕੀਤਾ ਹੈ ਕਿ ਅਸੀਂ ਜ਼ਰੂਰੀ ਸਮਾਨ ਨਾਲ ਸ਼ਾਂਤੀਪੂਰਵਕ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ ਵਿਖ਼ੇ ਸਿੱਖ ਪੰਥ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਆਸਾ ਦੀ ਵਾਰ ਸ਼ਬਦ ਕੀਰਤਨ ਦੀ ਰੂਹਾਨੀ ਪੇਸ਼ਕਾਰੀ ਨਾਲ ਹੋਈ, ਜਿਸ ਨਾਲ ਸਕੂਲ ਦੇ ਵਿਹੜੇ ਵਿੱਚ ਸ਼ਾਂਤ ਅਤੇ ਅਧਿਆਤਮਿਕ ਮਾਹੌਲ ਬਣਿਆ। ਇਸ ਮੌਕੇ ਦਸਵੀਂ ਅਤੇ ਬਾਹਰਵੀਂ ਕਲਾਸ ਦੇ ਬੱਚਿਆਂ ਦੀ ਅਕਾਦਮਿਕ ਸਫਲਤਾ ਅਤੇ ਵਿਕਾਸ ਲਈ ਸਹਿਜ ਪਾਠ ਰੱਖਿਆ ਗਿਆ। ਸਕੂਲ ਅੰਦਰ ਕਰਵਾਏ ਗਏ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ਤੇ ਇਨਾਮ ਵੰਡ ਸਮਾਰੋਹ ਰੱਖਿਆ ਗਿਆ ਸੀ ਜਿਸ ਵਿਚ ਪਿਛਲੇ ਸੈਸ਼ਨ (2023-24) ਦੇ ਬੱਚਿਆਂ ਵਲੋਂ ਕੀਤੀਆਂ…
ਮਾਮਲਾ ਜੂਨ 1984 ਵਿਚ ਭਾਰਤੀ ਫੌਜ ਵਲੋਂ ਗੁਰਦੁਆਰਿਆਂ ਉਪਰ ਕੀਤੇ ਹਮਲਿਆਂ ਵਿੱਚ ਯੂਕੇ ਦੀ ਭੂਮਿਕਾ ਬਾਰੇ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬਰਮਿੰਘਮ ਸਿਟੀ ਕੌਂਸਲ ਦੇ ਆਗੂ, ਕੌਂਸਲਰ ਜੌਹਨ ਕਾਟਨ ਨੇ ਯੂਕੇ ਦੇ ਉਪ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਜੂਨ 1984 ਵਿੱਚ ਪੰਜਾਬ ਅਤੇ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਸਿੱਖ ਗੁਰਦੁਆਰਿਆਂ ਉੱਤੇ ਭਾਰਤੀ ਫੌਜ ਦੇ ਹਮਲੇ ਵਿੱਚ ਯੂਕੇ ਦੀ ਸ਼ਮੂਲੀਅਤ ਬਾਰੇ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਜਿੰਨੀ ਜਲਦੀ ਹੋ ਸਕੇ ਸ਼ੁਰੂ ਕਰਣ ਦੀ ਮੰਗ ਕੀਤੀ ਹੈ। ਉਸਨੇ ਕਿਹਾ ਹੈ ਕਿ ਸਾਕਾ ਨੀਲਾ ਤਾਰਾ ਵਿੱਚ ਬ੍ਰਿਟਿਸ਼ ਦੀ ਸ਼ਮੂਲੀਅਤ ਬਾਰੇ ਕਿਸੇ ਵੀ ਜਾਂਚ ਨੂੰ ਇੱਕ ਵਿਆਪਕ ਪਹੁੰਚ ਅਪਣਾਉਣੀ ਚਾਹੀਦੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐੱਸ.ਸੀ.ਈ.ਆਰ.ਟੀ. ਗੁਰੂਗ੍ਰਾਮ ਹਰਿਆਣਾ ਵੱਲੋਂ ਹਰਿਆਣੇ ਦੇ ਸਾਰੇ ਜ਼ਿਲ੍ਹਿਆਂ ਤੋਂ 27 ਦੇ ਕਰੀਬ ਆਏ ਹੋਏ ਪੰਜਾਬੀ ਵਿਸ਼ੇ ਦੇ ਚੌਣਵੇਂ ਮਾਸਟਰ ਟਰੇਨਰਜ਼ (ਪੀ.ਜੀ.ਟੀ) ਦੀ ਤਿੰਨ ਰੋਜ਼ਾ ਵਰਕਸ਼ਾਪ ਦੀ ਸਮਾਪਤੀ ਐੱਸ.ਸੀ.ਈ.ਆਰ.ਟੀ. ਦੇ ਹੈਡਕੁਆਰਟਰ ਵਿਖੇ ਹੋਈ। ਵਰਕਸ਼ਾਪ ਦੇ ਉਦਘਾਟਨੀ ਸਮਾਗਮ ਵਿੱਚ ਐੱਸ.ਸੀ.ਈ.ਆਰ.ਟੀ. ਦੇ ਡਿਪਟੀ ਡਾਇਰੈਕਟਰ ਵੀਰੇਂਦੇਰ ਸਿੰਘ ਨਾਹਰਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਥੋਂ ਦੀ ਸਿਖਲਾਈ ਪ੍ਰਾਪਤ ਮਾਸਟਰ ਟਰੇਨਰਜ਼ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਾਅਧਿਆਪਕਾਂ ਨੂੰ ਪੰਜਾਬੀ ਵਿਸ਼ੇ ਸੰਬੰਧੀ ਜਾਣਕਾਰੀ ਦੇਣ ਦਾ ਉਪਰਾਲਾ ਕਰਨਗੇ ਤਾਂ ਕਿ ਉਹ ਆਪਣੀ ਜਮਾਤਾਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਨਾਲ ਸਹਿਜੇ ਢੰਗ ਨਾਲ ਹੀ ਜੋੜ ਸਕਣਗੇ। ਪੋ੍ਰਗਰਾਮ ਕੋਆਰਡੀਨੇਟਰ ਡਾ. ਸੁਨੀਤਾ ਯਾਦਵ ਅਨੁਸਾਰ…
ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ਦਾ ਦੂਜਾ ਪੰਦਰਵਾੜਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨ੍ਹਾਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 25 ਦਸੰਬਰ 2024 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2025 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ…
