Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ…
ਕਮੇਟੀ ਮੈਂਬਰ ਵਿਰੁੱਧ ਡੀਸੀਪੀ ਨੂੰ ਦਿੱਤੀ ਗਈ ਸ਼ਿਕਾਇਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸਕੱਤਰ ਜਨਰਲ ਸ. ਸੁਖਵਿੰਦਰ ਸਿੰਘ ਬੱਬਰ ਵੱਲੋਂ ਦਿੱਲੀ ਕਮੇਟੀ ਦੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਖ਼ਿਲਾਫ਼ ਸ਼ਹਾਦਰਾਂ ਦੇ ਡੀ.ਸੀ.ਪੀ ਨੂੰ ਸ਼ਿਕਾਇਤ ਦਿੱਤੀ ਗਈ ਹੈ। ਜਿਸ ਵਿੱਚ ਉਹਨਾਂ ਰਸਤਾ ਰੋਕਣ , ਜਾਨੋ ਮਾਰਨ ਦੀਆਂ ਧਮਕੀਆਂ ਦੇਣ ਅਤੇ ਮਾਣਹਾਨੀ ਵਰਗੇ ਦੋਸ਼ ਲਗਾਏ ਗਏ ਹਨ। ਬੀਤੇ ਦਿਨ ਕੀਤੀ ਗਈ ਪ੍ਰੈਸ ਕੋਨਫਰੰਸ ਵਿਚ ਉਨ੍ਹਾਂ ਦਸਿਆ ਕਿ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਕਰਵਾਏ ਸਮਾਗਮ ਦੇ ਵਿੱਚ ਇੱਕ ਬੱਚੀ ਵੱਲੋਂ ਗੁਰੂ ਨਾਨਕ ਦੇਵ ਦਾ ਸਵਾਂਗ ਰਚਿਆ ਗਿਆ ਸੀ, ਜਿਸ ਦੀ ਵੀਡੀਓ ਸ਼ੋਸਲ ਮੀਡੀਆ ਉਤੇ ਵਾਇਰਲ ਹੋਈ ਸੀ। ਹੁਣ ਮੀਡੀਆ ਰਾਹੀਂ ਖਬਰ ਸਾਹਮਣੇ ਆਈ ਹੈ ਕਿ ਸ਼ਹਡੋਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੇ ਪ੍ਰਬੰਧਕਾਂ ਚੋੋਂ ਸੈਕਟਰੀ ਕਿਸ਼ਨ ਸੋਨਪਾਲ ਦੀ ਮੌੌਤ ਹੋ ਜਾਣ ਦਾ ਸਮਾਚਾਰ ਹੈ ਅਤੇ ਜਿਸ ਕੁੜੀ ਨੇ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਿਆ ਸੀ, ਉਹ ਵੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਅਜਿਹੇ ‘ਚ ਘੁਟਾਲੇ ਕਰਨ ਵਾਲੇ ਸਰਗਰਮ ਹੋ ਗਏ ਹਨ ਅਤੇ ਇਸ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ‘ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿੱਥੇ ਜਾਅਲੀ ਵਿਆਹ ਦੇ ਸੱਦੇ ਭੇਜ ਕੇ ਲੋਕਾਂ ਦੇ ਮੋਬਾਇਲ ਫੋਨ ਹੈਕ ਕਰ ਕੇ ਧੋਖਾਦੇਹੀ ਕਰਦੇ ਹਨ। ਵਿਆਹ ਦੇ ਸੀਜ਼ਨ ਦਾ ਫਾਇਦਾ ਉਠਾਉਂਦੇ ਹੋਏ, ਘੁਟਾਲੇ ਕਰਨ ਵਾਲੇ ਉਪਭੋਗਤਾਵਾਂ ਨੂੰ ਵਿਆਹ ਦੇ ਸੱਦੇ ਦੀ ਜਾਅਲੀ ਪੀਡੀਐਫ ਫਾਈਲ ਭੇਜ ਰਹੇ ਹਨ ਅਤੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਪ੍ਰਾਪਤ ਕਰ ਰਹੇ ਹਨ। ਇਹ ਫ਼ਾਈਲਾਂ ਅਕਸਰ ਵਹਟਸੱਪ ਜਾਂ ਈਮੇਲ ਰਾਹੀਂ ਸਾਂਝੀਆਂ ਕੀਤੀਆਂ ਜਾਂਦੀਆਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਅੱਜ ਹਿੰਦੂਤਵ ਹੁਕਮਰਾਨ ਅਤੇ ਵੱਡੀਆਂ ਕੌਮੀ ਅਖਬਾਰਾਂ ਉੱਚੀ ਆਵਾਜ ਵਿਚ ਕਹਿ ਰਹੇ ਹਨ ਕਿ ਬੰਗਲਾਦੇਸ ਵਿਚ ਘੱਟ ਗਿਣਤੀ ਸੁਰੱਖਿਅਤ ਨਹੀ ਹਨ । ਜੇਕਰ ਅਜਿਹਾ ਅਮਲ ਬੰਗਲਾਦੇਸ ਜਾਂ ਪਾਕਿਸਤਾਨ ਵਿਚ ਹੋ ਰਿਹਾ ਹੈ ਤਾਂ ਅਸੀ ਮੌਜੂਦਾ ਹਿੰਦੂਤਵੀਆ ਦੀ ਮੋਦੀ ਹਕੂਮਤ ਤੇ ਬੀਤੇ ਸਮੇ ਦੀਆਂ ਕਾਂਗਰਸ ਹਕੂਮਤਾਂ ਤੋ ਪੁੱਛਣਾ ਚਾਹਵਾਂਗੇ ਕਿ ਜੇਕਰ ਹਿੰਦੂ ਕੌਮ ਬੰਗਲਾਦੇਸ ਤੇ ਪਾਕਿਸਤਾਨ ਵਿਚ ਸੁਰੱਖਿਅਤ ਹੀ ਨਹੀ ਹੈ । ਫਿਰ ਇੰਡੀਅਨ ਹੁਕਮਰਾਨਾਂ ਵੱਲੋ ਪਾਕਿਸਤਾਨ ਅਤੇ ਬੰਗਲਾਦੇਸ ਵੱਖਰੇ ਮੁਲਕ ਬਣਾਉਣ ਪਿੱਛੇ ਕੀ ਮੰਦਭਾਵਨਾ ਤੇ ਮਕਸਦ ਸੀ ?” ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇੰਡੀਅਨ ਹੁਕਮਰਾਨਾਂ ਵੱਲੋ ਬੰਗਾਲਦੇਸ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ, ਜਿਨ੍ਹਾਂ ਵੱਲੋਂ ਸੁਪਰੀਮ ਕੋਰਟ ਦੇ ਬਤੌਰ ਜੱਜ ਵਜੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ. ਕੁਲਦੀਪ ਸਿੰਘ ਨੇ ਪ੍ਰਦੂਸ਼ਣ ਅਤੇ ਵਾਤਾਵਰਣ ਦੇ ਮਾਮਲਿਆਂ ਵਿਚ ਮਿਸਾਲੀ ਫੈਸਲੇ ਸੁਣਾਏ। ਇਸ ਦੇ ਨਾਲ ਹੀ ਸਿੱਖ ਸੰਘਰਸ਼ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬੀ ਸਾਂਝਾ ਪਰਿਵਾਰ (ਰਜਿ:) ਦਿੱਲੀ ਸੰਸਥਾ ਦੇ ਦਫ਼ਤਰ ਵਿਖੇ ਜਨਰਲ ਬਾਡੀ ਦੀ ਮੀਟਿੰਗ ਦੇ ਵਿੱਚ ਬੀਬੀ ਰਣਜੀਤ ਕੌਰ ਜੀ ਨੂੰ ਸੰਸਥਾ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ। ਬੀਬੀ ਰਣਜੀਤ ਕੌਰ ਇੱਕ ਕੁਸ਼ਲ ਸਮਾਜ ਸੇਵਿਕਾ ਅਤੇ ਸਫ਼ਲ ਰਾਜਨੀਤਿਕ ਦੇ ਰੂਪ ਵਿੱਚ ਸਮਾਜ ਦੀ ਤਨ, ਮਨ ਅਤੇ ਧਨ ਦੇ ਨਾਲ ਸੇਵਾ ਕਰਨ ਵਾਲੇ ਸੇਵਾਦਾਰ ਸੰਸਥਾ ਨੂੰ ਮਿਲੇ ਹਨ। ਕਾਰਜਕਾਰੀ ਪ੍ਰਧਾਨ ਜੀ ਨੇਂ ਆਪਣੀ ਮਿਹਨਤਕਸ਼ ਟੀਮ ਦਾ ਗਠਨ ਵੀ ਕੀਤਾ। ਪਹਿਲਾਂ ਸੰਸਥਾ ਦੇ ਸਰਪ੍ਰਸਤ ਮੈਂਬਰਾਂ ਦੇ ਦੁਆਰਾ ਬੀਬੀ ਜੀ ਦਾ ਸੁਆਗਤ ਕੀਤਾ ਅਤੇ ਬਾਅਦ ਵਿੱਚ ਬੀਬੀ ਜੀ ਦੁਆਰਾ ਸਾਰੇ ਨਵੇਂ ਚੁਣੇ ਗਏ ਮੈਂਬਰਾਂ ਦਾ ਸੁਆਗਤ ਕੀਤਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੱਛਮੀ ਦਿੱਲੀ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੋਰੀ ਗਾਰਡਨ ਵਿਖੇ ਪਹਿਲੀ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਹਫਤੇ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ. ਇਨ੍ਹਾਂ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ. ਇਸ ਮੌਕੇ ਗੁਰੂ ਨਾਨਕ ਪਬਲਿਕ ਸਕੂਲ ਰਾਜ਼ੋਰੀ ਗਾਰਡਨ ਦੇ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਬਦ ਗੁਰੂ ਜੀ ਦੇ ਲੜ੍ਹ ਲੱਗਣ ਦੀ ਤਕੀਦ ਵੀ ਕੀਤੀ. ਕਥਾ ਵਾਚਕਾਂ ਤੇ ਪ੍ਰਚਾਰਕਾਂ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ…
ਕਾਲਕਾ ਵੱਲੋਂ ਆਪਣੇ ਪਰਿਵਾਰ ਨੂੰ ਵਿਧਾਨ ਸਭਾ ਦੀ ਟਿਕਟ ਦਵਾਉਣ ਲਈ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਕੀਤੀ ਜਾ ਰਹੀ ਸ਼ਰੇਆਮ ਸ਼ਮੂਲੀਅਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਿਆਦ ਪੁਗਾ ਚੁੱਕੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਜੋ ਆਪਣੇ ਪਰਿਵਾਰ ਨੂੰ ਵਿਧਾਨ ਸਭਾ ਦੀ ਟਿਕਟ ਦਵਾਉਣ ਲਈ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਸ਼ਰੇਆਮ ਆਮ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਬੇਹੱਦ ਨਿੰਦਣਯੋਗ ਹੈ। ਹਰਮੀਤ ਸਿੰਘ ਕਾਲਕਾ ਦੀ ਆਪਣੀ ਤੇ ਕੋਈ ਇੱਜ਼ਤ ਹੈ ਨਹੀਂ ਪਰ ਘੱਟੋ ਘੱਟ ਉਹ ਜਿਸ ਅਹੁਦੇ ਤੇ ਕਾਬਜ਼ ਹੋਇਆ ਬੈਠਾ ਹੈ । ਉਸਦੀ ਮਾਣ ਮਰਿਯਾਦਾ ਦਾ ਜ਼ਰੂਰ ਖਿਆਲ ਰੱਖਣਾ ਚਾਹੀਦਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਦਿੱਲੀ ਅੰਦਰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ। ਜਦੋਂ ਯੂਥ ਅਕਾਲੀ ਦਲ ਦੀ ਕੌਮੀ ਕੋਰ ਕਮੇਟੀ ਮੈੰਬਰ ਸ. ਜਸਮੀਤ ਸਿੰਘ ਪੀਤਮਪੁਰਾ ਵੱਲੋਂ ਕਰਵਾਈ ਗਈ ਮੀਟਿੰਗ ਵਿੱਚ ਉੱਤਰੀ ਜ਼ੋਨ ਵਿੱਚੋਂ ਵੱਡੀ ਗਿਣਤੀ ਅੰਦਰ ਨੌਜਵਾਨਾਂ ਨੇ ਯੂਥ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪਾਰਟੀ ਇੰਨ੍ਹਾ ਨੌਜੁਆਨਾਂ ਨੂੰ ਪਾਰਟੀ ਅੰਦਰ ਸ਼ਾਮਿਲ ਹੋਣ ਤੇ ਜੀ ਆਇਆਂ ਨੂੰ ਆਖਿਆ ਅਤੇ ਪਾਰਟੀ ਦੀ ਮੈਂਬਰਸ਼ਿਪ ਅਤੇ ਅਹੁਦੇ ਦੇ ਕੇ ਨਿਵਾਜਿਆ। ਸ. ਪਰਮਜੀਤ ਸਿੰਘ ਸਰਨਾ ਨੇ ਇਸ ਮੀਟਿੰਗ ਲਈ ਜਿੱਥੇ ਸ. ਜਸਮੀਤ ਸਿੰਘ ਪੀਤਮਪੁਰਾ ਦੀ ਸ਼ਲਾਘਾ…
