Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਤੀ 22 ਮਾਰਚ 2025 ਨੂੰ ਮੁਲਾਕਾਤ ਕੀਤੀ। ਜਿਨ੍ਹਾਂ ਕਿਹਾ ਕਿ ਸਾਨੂੰ ਏਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ ਫ਼ੈਸਲਾ ਕੀਤਾ ਅਤੇ ਹੁਣ ਸਾਨੂੰ ਪੰਜਾਬ ਦੀ ਧਰਤੀ ‘ਤੇ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ। ਇੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਹੀਂ। ਉਹਨਾਂ ਆਪਣੇ ਸੂਬੇ ਹਿਮਾਚਲ ਵਿੱਚ ਗੁਰੂ ਘਰ ਬਣਾਉਣ ਲਈ ਜ਼ਮੀਨ ਦੇਣ ਦੀ ਵੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੋਰੀ ਗਾਰਡਨ ਵਿੱਚ, ਜਿਥੇ ਇਕ ਵੱਡੀ ਡਿਸਪੈਂਸਰੀ ਚੱਲ ਰਹੀ ਹੈ ਜਿਸ ਵਿੱਚ ਦੂਰ-ਦੂਰ ਤੋਂ ਸੰਗਤ ਆਪਣਾ ਇਲਾਜ ਕਰਵਾਉਂਦੀ ਹੈ, ਉਥੇ ਸਮੇਂ-ਸਮੇਂ ਤੇ ਕਮੇਟੀ ਵੱਲੋਂ ਹੈਲਥ ਚੈਕਅਪ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਹੀ ਕਦਮਾਂ ਵਿੱਚ ਬਾਲਾਜੀ ਐਕਸ਼ਨ ਮੈਡੀਕਲ ਇੰਸਟੀਟਿਊਟ ਦੇ ਸਹਿਯੋਗ ਨਾਲ ਸਪਾਈਨ ਹੈਲਥ ਚੈਕਅਪ ਕੈਂਪ ਲਗਾਇਆ ਗਿਆ ਜਿਸ ਵਿੱਚ ਸੰਗਤ ਨੇ ਬੈਕ, ਗਲਾ, ਪਿੱਠ ਆਦਿ ਸਪਾਈਨ ਨਾਲ ਜੁੜੇ ਸਾਰੇ ਕਿਸਮ ਦੇ ਟੈਸਟ ਕਰਵਾਏ ਅਤੇ ਡਾਕਟਰਾਂ ਤੋਂ ਸਲਾਹ-ਮਸ਼ਵਰਾ ਵੀ ਲਿਆ। ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਹਰਮਨਜੀਤ ਸਿੰਘ, ਮਨਜੀਤ ਸਿੰਘ ਖੰਨਾ, ਪ੍ਰੀਤ ਪ੍ਰਤਾਪ ਸਿੰਘ, ਸੁੰਦਰ ਸਿੰਘ ਨਾਰੰਗ,…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਅਸ਼ੋਕ ਨਗਰ, ਤਿਲਕ ਨਗਰ ਅਤੇ ਜੱਥਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਰਜਿ. (ਦਿੱਲੀ) ਦੇ ਵਿਸ਼ੇਸ਼ ਸਹਿਯੋਗ ਨਾਲ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਅਕਾਲ ਤਖ਼ਤ ਦੇ ਨਿਧੜਕ ਜਥੇਦਾਰ ਵਜੋਂ ਜਾਣੇ ਜਾਂਦੇ ਅਕਾਲੀ ਬਾਬਾ ਫੂਲਾ ਸਿੰਘ ਦੇ 202 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। 22 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਕਰਵਾਏ ਗਏ ਸਨ ਜਿਸ ਅੰਦਰ ਸੈਕੜੇ ਪ੍ਰਾਣੀ ਗੁਰੂ ਵਾਲੇ ਬਣੇ। ਬੀਤੇ ਦਿਨ ਸੰਧਿਆਂ ਵੇਲੇ ਸੋਦਰ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ…
ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾ ਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੀਆਂ ਵੱਖ ਵੱਖ ਸਰਹਦਾ ਤੇ ਕਿਸਾਨੀ ਕਿੱਤੇ ਨਾਲ ਸੰਬੰਧਿਤ ਮਸਲਿਆਂ ਲਈ ਵੱਖ ਵੱਖ ਕਿਸਾਨ ਜੱਥੇਬੰਦੀਆਂ ਵਲੋਂ ਬੀਤੇ 13 ਮਹੀਨਿਆਂ ਤੋ ਧਰਨਾ ਲਗਾਇਆ ਗਿਆ ਸੀ ਜਿਸ ਨੂੰ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪੁਲਿਸ ਮਹਿਕਮੇ ਦੀ ਵਰਤੋਂ ਨਾਲ ਜਬਰੀ ਚੁਕਵਾ ਦਿੱਤਾ ਗਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਗਿਆਨੀ ਮਾਲਕ ਸਿੰਘ ਨੇ ਕਿਹਾ ਕਿ ਭਾਰਤ ਇਕ ਲੋਕਤੰਤਰਿਕ ਦੇਸ਼ ਹੈ ਇਥੇ ਸਭ ਨੂੰ ਆਪਣੇ ਜੰਮਹੂਰੀ ਹੱਕਾਂ ਲਈ ਆਵਾਜ਼ ਚੁੱਕਣ ਦਾ ਅਧਿਕਾਰ ਹੈ. ਪਰ ਬੀਤੇ ਦਿਨੀਂ ਜਿਸ ਤਰ੍ਹਾਂ ਭਗਵੰਤ ਮਾਨ ਸਰਕਾਰ ਨੇ ਦੇਸ਼ ਦੀ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਕਿਸਾਨਾਂ ਦਾ ਸ਼ਾਂਤਮਈ ਧਰਨਾ ਪੁਲਿਸ ਮਹਿਕਮੇ ਦੀ…
ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਲੁਧਿਆਣਾ ਦੇ ਪੁਰਾਣੀ ਸਬਜੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ, ਜਿਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਬੰਧ ਵਿੱਚ ਅਹਿਮ ਐਲਾਨ ਕੀਤਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਰਾਜਪੁਰਾ ਤੋਂ ਤਖਤ ਪਟਨਾ ਸਾਹਿਬ ਦਰਸ਼ਨ ਲਈ ਪਹੁੰਚੀਆਂ ਬੀਬੀਆਂ ਦਾ ਅੱਜ ਸਵੇਰੇ ਪਟਨਾ ਦੇ ਮੈਰੀਨ ਡ੍ਰਾਈਵ ਤੇ ਤੇਜ਼ ਰਫਤਾਰ ਕਾਰ ਨਾਲ ਐਕਸੀਡੈਂਟ ਹੋ ਗਿਆ। ਤਖਤ ਪਟਨਾ ਸਾਹਿਬ ਤੋਂ 5 ਬੀਬੀਆਂ ਬੈਟਰੀ ਰਿਕਸ਼ੇ ‘ਤੇ ਸਵਾਰ ਹੋ ਕੇ ਹਾਂਡੀ ਸਾਹਿਬ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਸਨ ਜਦੋਂ ਬੈਟਰੀ ਰਿਕਸ਼ਾ ਮੈਰੀਨ ਡ੍ਰਾਈਵ ਤੋਂ ਹੋ ਕੇ ਗੋਲੰਬਰ ਦੇ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਕੇ ਕਾਰ ਨੇ ਜੋਰਦਾਰ ਟੱਕਰ ਮਾਰੀ ਜਿਸ ਨਾਲ ਰਿਕਸ਼ਾ ਉਲਟ ਗਿਆ। ਹਾਦਸੇ ਦੇ ਸਮੇਂ ਪਟਨਾ ਵਾਸੀ ਮਨਪ੍ਰੀਤ ਸਿੰਘ ਉਥੇ ਤੋਂ ਗੁਜ਼ਰ ਰਹੇ ਸਨ ਜਿਨ੍ਹਾਂ ਨੇ ਇਸ ਦੀ ਜਾਣਕਾਰੀ ਤਖਤ ਪਟਨਾ ਸਾਹਿਬ ਦੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿੱਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿੱਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਮੁਲਾਕਾਤ ਦੌਰਾਨ ਪੀੜਤ ਪਰਿਵਾਰਾਂ ਨੇ ਜਥੇਦਾਰ ਗੜਗੱਜ ਨੂੰ ਸਮੁੱਚੀ ਘਟਨਾ ਦੇ ਵੇਰਵੇ ਵਿਸਥਾਰ ਵਿੱਚ ਸਾਂਝੇ ਕੀਤੇ ਕਿ ਕਿਵੇਂ 31 ਜਨਵਰੀ 2017 ਨੂੰ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਸਿਆਸੀ ਰੈਲੀ ਦੇ ਦੌਰਾਨ ਬੰਬ ਧਮਾਕਾ ਹੋਇਆ ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨੀਂ ਅਮਿਤ ਸ਼ਾਹ ਵਲੋਂ ਦਿੱਤੇ ਗਏ ਬਿਆਨ ‘ਤੇ ਸਿੱਖ ਭਾਈਚਾਰੇ ਵਿੱਚ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਕਈ ਸਿੱਖ ਆਗੂਆਂ ਨੇ ਵੀ ਇਸ ਬਿਆਨ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਕਿਸੇ ਵੀ ਕੌਮ ਨੂੰ ਨਿਸ਼ਾਨਾ ਬਣਾਉਣ ਦੇ ਬਰਾਬਰ ਹਨ। ਜਿਕਰਯੋਗ ਹੈ ਬੀਤੇ ਦਿਨੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਪੰਜਾਬ ਵਿੱਚ ਕਈ ਲੋਕ ਭਿੰਡਰਾਂਵਾਲਾ ਬਣਨਾ ਚਾਹੁੰਦੇ ਹਨ, ਪਰ ਹੁਣ ਉਹ ਅਸਾਮ ਦੀ ਜੇਲ ਵਿੱਚ ਬੈਠ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਸ਼ਾਹ ਨੇ ਇਹ ਬਿਆਨ ਵਿਰੋਧੀ ਧਿਰ ਦੇ ਆਗੂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ ਕੀਤਾ ਗਿਆ। ਅਮਰੀਕਨ ਪੌਲਿਟਿਕਸ ਵਿੱਚ ਸਰਗਰਮ ਨੌਜਵਾਨ ਸਿੱਖ ਆਗੂ ਜਪਨੀਤ ਸਿੰਘ ਦੀ ਸਖ਼ਤ ਮਿਹਨਤ ਅਤੇ ਸਟੇਟ ਸੈਨੇਟਰ ਜੈਸਿਕਾ ਰੇਮੋਸ ਅਤੇ ਹੋਰਨਾਂ ਦੇ ਯਤਨਾਂ ਸਦਕਾ ਸਿੱਖ ਕੌਮ ਦੀ ਨਸਲਕੁਸ਼ੀ ਸਬੰਧੀ ਬਿੱਲ (ਸੈਨੇਟ ਮਤਾ ਨੰਬਰ 569) ਪਾਸ ਹੋਣ ਦਾ ਇਹ ਕਾਰਜ ਪੂਰਾ ਹੋਇਆ। ਪਾਸ ਕੀਤੇ ਗਏ ਮੱਤੇ ਅੰਦਰ ਲਿਖਿਆ ਗਿਆ ਕਿ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ 1984 ਦੇ ਸਿੱਖ ਕਤਲੇਆਮ ਦੀ ਯਾਦ ਵਿੱਚ ਸਿੱਖ ਧਰਮ, ਜੋ ਕਿ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਪੈਦਾ ਹੋਇਆ ਹੈ, ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਧਰਮ…