Author: फतेह लाइव • एडिटर
ਡੇਰਾ ਪ੍ਰੇਮੀਆਂ ਵਲੋਂ ਬਾਦਲ ਦਲ ਹਕੂਮਤ ਵੇਲੇ ਸ਼ਹੀਦ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਮਿਲੇ ਇਨਸਾਫ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀਆਂ ਸਰਕਾਰਾਂ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਝੂਠੇ ਪੁਲਿਸ ਮੁਕਾਬਲਿਆਂ ਦਾ ਵਾਅਦਾ ਕਰਕੇ ਇਨਸਾਫ਼ ਨਾ ਕਰਵਾਉਣ ਦੀ ਥਾਂ ’ਤੇ ਸੰਗੀਨ ਕਤਲਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁਮੇਧ ਸੈਣੀ ਨੂੰ ਪੁਲਿਸ ਮੁਖੀ ਲਾਉਣਾ, ਬਰਗਾੜੀ ’ਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਸਿੱਖਾਂ ’ਤੇ ਗੋਲੀਆਂ ਦਾ ਮੀਂਹ ਵਰਸਾ ਕੇ ਕਤਲ ਕਰਨਾ ਆਦਿ ਸਾਰੇ ਗੁਨਾਹ ਪ੍ਰਤੱਖ ਰੂਪ ਵਿਚ ਕਬੂਲਣ ਬਾਅਦ ਹੁਣ ਪੰਜਾਬ ਸਰਕਾਰ ਉਸ ’ਤੇ…
ਭਾਈ ਜੇਤਾ ਜੀ ਨੇ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸੀਸ ਨਾਲ ਆਨੰਦਪੁਰ ਸਾਹਿਬ ਜਾਦਿਆਂ ਬਗਪਤ ਕੀਤਾ ਸੀ ਪਹਿਲਾ ਪੜਾਅ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਦੇ ਗੁਰੂਦੁਆਰਾ ਸ਼ੀਸ਼ ਗੰਜ ਤੋਂ ਬਾਗਪਤ ਤੱਕ ਗੁਰੂ ਤੇਗ ਬਹਾਦਰ ਸ਼ੀਸ਼ ਯਾਤਰਾ ਨਿਕਾਲੀ ਗਈ ਜਿਸ ਵਿੱਚ ਸੰਗਤ ਨੇ ਪੈਦਲ ਮਾਰਚ ਕਰਦੇ ਹੋਏ ਭਾਗ ਲਿਆ। ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਚੱਲਦੀ ਰਹੀ। ਸ਼ਾਮ ਨੂੰ ਬਾਗਪਤ ਵਿੱਚ ਵਿਸ਼ੇਸ਼ ਦੀਵਾਨ ਸਜਾਇਆ ਗਿਆ। ਯਾਤਰਾ ਦੇ ਆਯੋਜਕ ਆਰ ਐਸ ਆਹੂਜਾ ਅਤੇ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੰਗਤ ਵਿੱਚ ਜਾਗਰੂਕਤਾ ਲਿਆਂਦੇ ਕਰਨ ਲਈ ਦਿੱਲੀ ਤੋਂ…
ਗੱਤਕਾ ਖੇਡ ਨੂੰ ਅੱਗੇ ਵਧਾਉਣ ਲਈ ਪੰਥ ਦੇ ਸਮੂਹ ਸਕੂਲਾਂ ਕਾਲਜਾਂ ਅੰਦਰ ਗੱਤਕਾ ਸਿੱਖਿਆ ਦੇਣੀ ਕੀਤੀ ਜਾਏ ਲਾਜ਼ਮੀ: ਜਗਪ੍ਰੀਤ ਸਿੰਘ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ ਦਿੱਲੀ ਵਿਚ ਗੱਤਕਾ ਅਖਾੜਾ ਸਿੱਖ ਰਹੇ ਨੌਜਵਾਨ ਬੱਚਿਆਂ ਵੱਲੋਂ ਗੱਤਕਾ ਕੋਚ ਭਾਈ ਜਗਪ੍ਰੀਤ ਸਿੰਘ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਰਾਜੋਰੀ ਗਾਰਡਨ ਤੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਕਾਲੇ ਗਏ ਨਗਰ ਕੀਰਤਨ ਵਿਚ ਗੱਤਕੇ ਦੇ ਜੌਹਰ ਵਿਖਾਏ ਗਏ। ਭਾਈ ਜਗਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਗੱਤਕਾ ਸਾਡੇ ਸਿੱਖ ਵਿਰਸੇ ਦਾ ਇਕ ਅਨਿੱਖੜਵਾਂ ਅੰਗ ਹੈ ਅਤੇ ਗੱਤਕਾ ਖੇਡ ਨੂੰ ਅੱਗੇ…
ਸਰਕਾਰ ਨੇ ਕੁੱਲ ₹ 76,000 ਕਰੋੜ ਦੀ ਰਕਮ ਦੇ ਨਾਲ ਵਿਆਪਕ ਸੈਮੀਕਨ ਇੰਡੀਆ ਪ੍ਰੋਗਰਾਮ ਨੂੰ ਦਿੱਤੀ ਮਨਜ਼ੂਰੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਾਰਲੀਮੈਂਟ ਦੇ ਵਰਤਮਾਨ ਸੈਸ਼ਨ ਦੌਰਾਨ ਡਾ. ਵਿਕਰਮਜੀਤ ਸਿੰਘ ਸਾਹਨੀ ਮੈਂਬਰ ਪਾਰਲੀਮੈਂਟ (ਰਾਜਸਭਾ) ਨੂੰ ਦਿੱਤੇ ਇੱਕ ਲਿਖਤੀ ਜਵਾਬ ਵਿੱਚ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਜਿਤਿਨ ਪ੍ਰਸਾਦਾ ਨੇ ਮੋਹਾਲੀ ਦੀ ਸੈਮੀ-ਕੰਡਕਟਰ ਲੈਬਾਰਟਰੀ (ਐਸ.ਸੀ.ਐਲ.) ਦੇ ਆਧੁਨਿਕੀਕਰਨ ਦੀ ਯੋਜਨਾ ਬਾਰੇ ਇੱਕ ਅੱਪਡੇਟ ਮੁਹੱਈਆ ਕਰਵਾਇਆ ਹੈ। ਡਾ. ਸਾਹਨੀ ਨੇ ਫਰਵਰੀ 2024 ਵਿੱਚ ਐਸਸੀਐਲ ਲਈ ₹10,000 ਕਰੋੜ ਦੀ ਆਧੁਨਿਕੀਕਰਨ ਯੋਜਨਾ ਅਤੇ ਕੈਬਨਿਟ ਦੀ ਮਨਜ਼ੂਰੀ ਲਈ ਇਸਦੀ ਸਮਾਂ-ਸੀਮਾ ਬਾਰੇ ਸਰਕਾਰ ਦੀ ਪਹਿਲੀ ਘੋਸ਼ਣਾ ਬਾਰੇ ਸਪੱਸ਼ਟੀਕਰਨ ਮੰਗਿਆ ਸੀ। ਡਾ. ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੁਆਰਾ…
ਮੌਜੂਦਾ ਹਾਲਤਾਂ ਲਈ ਜ਼ਿੰਮੇਵਾਰ ਕਾਰਕਾਂ ਤੇ ਕਾਰਨਾਂ ਦੀ ਕੀਤੀ ਜਾਏ ਪੜਚੋਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਫੈਸਲੇ ਬੀਤੇ ਦਿਨੀਂ ਹੋਏ ਬਿਨਾ ਸ਼ੱਕ ਉਹਨਾਂ ਨੇ ਪੂਰੀ ਦੁਨੀਆ ਅੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰੁਤਬੇ ਨੂੰ ਉਜਾਗਰ ਕੀਤਾ ਹੈ ਤੇ ਜਿਸ ਤਰ੍ਹਾਂ ਸ. ਸੁਖਬੀਰ ਸਿੰਘ ਬਾਦਲ ਸਮੇਤ ਬਾਕੀ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅੱਗੇ ਸਿਰ ਝੁਕਾਇਆ ਹੈ ਉਸਨੇ ਵੀ ਕੁੱਲ ਦੁਨੀਆ ਅੱਗੇ ਛੇਵੇਂ ਪਾਤਸ਼ਾਹ ਦੇ ਸੱਚੇ ਤਖ਼ਤ ਪ੍ਰਤੀ ਸਿੱਖਾਂ ਦੀ ਸਮਰਪਿਤ ਭਾਵਨਾ ਨੂੰ ਪ੍ਰਗਟ ਵੀ ਕੀਤਾ ਹੈ। ਪਰ ਜੋ ਸੇਵਾ ਨਿਭਾ ਰਹੇ ਸ. ਸੁਖਬੀਰ ਸਿੰਘ ਬਾਦਲ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਹਮਲਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 10 ਫੀਸਦੀ ਜ਼ਮੀਨ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੇ ਹਿੱਸੇ ਵਜੋਂ ਕਿਸਾਨਾਂ ਨੇ ਸ਼ਨੀਵਾਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਪਰੀ ਚੌਕ ‘ਤੇ ਰੋਕ ਲਿਆ ਅਤੇ 60 ਤੋਂ ਵੱਧ ਕਿਸਾਨਾਂ ਅਤੇ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਲਕਸਰ ਜੇਲ੍ਹ ਭੇਜ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਆਪਣੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਹੈ। ਸ਼ਨੀਵਾਰ ਨੂੰ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਦੀ ਸੂਚਨਾ ‘ਤੇ ਸਵੇਰ ਤੋਂ ਹੀ ਭਾਰੀ ਗਿਣਤੀ ‘ਚ ਪੁਲੀਸ, ਪੀਏਸੀ ਅਤੇ ਮਹਿਲਾ ਆਰਪੀਐੱਫ ਦੇ…
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ ਸ. ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀਆਂ ਮਾਰਨ ਦੇ ਦੋਸ਼ੀ ਸ. ਨਰਾਇਣ ਸਿੰਘ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ.…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚਾਂਦਨੀ ਚੌਂਕ ਵਿਚ ਆਪਣੀ ਸ਼ਹਾਦਤ ਦੇ ਕੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਸਟ੍ਰੇਲੀਆ ਦੀ ਫੈਡਰਲ ਸਰਕਾਰ ਵੱਲੋਂ ਖਿਜ਼ਰ ਹਯਾਤ ਨੂੰ ਸਿੱਖ ਪੰਥ ਦੇ ਧਾਰਮਿਕ ਗੁਟਕਾ ਸਾਹਿਬ ਜੀ ਦੀ ਬੇਅਦਬੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਦਾ ਵੀਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਓਸ ਨੂੰ ਆਸਟ੍ਰੇਲੀਆ ਤੋਂ ਡਿਪੋਰਟ ਕਰ ਦਿੱਤਾ ਜਾਵੇਗਾ। ਖਿਜ਼ਰ ਹਯਾਤ ਨੇ ਸਤੰਬਰ ਵਿੱਚ ਨਸਲੀ ਤੌਰ ‘ਤੇ ਪਰੇਸ਼ਾਨ ਕਰਨ ਦੇ ਇਰਾਦੇ ਦੇ ਇੱਕ ਮਾਮਲੇ ਵਿੱਚ ਦੋਸ਼ੀ ਮੰਨਿਆ ਅਤੇ ਉਸਨੂੰ ਇਕ ਸਮਾਜ ਵਿਰੁੱਧ ਨਫਰਤ ਫੈਲਾਨ ਲਈ ਸਜ਼ਾ ਸੁਣਾਈ ਗਈ। 21 ਸਾਲਾ ਨੌਜਵਾਨ ਖਿਜ਼ਰ ਹਯਾਤ ਨੇ 27 ਅਗਸਤ ਨੂੰ ਕੈਨਿੰਗ ਵੇਲ ਗੁਰਦੁਆਰੇ ਦੇ ਬਾਹਰ ਜ਼ਮੀਨ ‘ਤੇ ਸਿੱਖਾਂ ਦੇ ਪਵਿੱਤਰ ਗ੍ਰੰਥ ਗੁਟਕਾ ਸਾਹਿਬ ਨੂੰ ਸੁੱਟਦੇ ਹੋਏ ਕਈ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ…