Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਜਾਲਣ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦਿੱਤਾ ਕਿ ਬਾਇਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਤੇ ਉੱਤਰੀ ਭਾਰਤ ਦੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ’ਤੇ ਗੁਰਧਾਮਾਂ ਦੇ ਦਰਸ਼ਨ ਵਾਸਤੇ ਜੱਥਾ ਰਵਾਨਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕੀਤੀ ਗਈ ਤੇ ਫਿਰ ਜੱਥਾ ਰਵਾਨਾ ਹੋਇਆ। ਜੱਥੇ ਵਿਚ 106 ਮੈਂਬਰ ਰਵਾਨਾ ਹੋਏ ਹਨ। ਜਥੇ ਦੀ ਅਗਵਾਈ ਕਮੇਟੀ ਮੈਂਬਰ ਸਰਦਾਰ ਹਰਜੀਤ ਸਿੰਘ ਪੱਪਾ ਕਰ ਰਹੇ ਹਨ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਜੱਥਾ ਅੱਜ ਅੰਮ੍ਰਿਤਸਰ ਪਹੁੰਚੇਗਾ ਤੇ ਕੱਲ੍ਹ ਅਟਾਰੀ ਵਾਹਗਾ ਰਾਹੀਂ ਪਾਕਿਸਤਾਨ ਦਾਖਲ ਹੋਵੇਗਾ। ਉਥੇ ਪਾਕਿਸਤਾਨ ਵਿਚ ਗੁਰਪੁਰਬ…
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਪਹੁੰਚ ਪੰਜਾਬ ਅਤੇ ਪੰਜਾਬੀਆਂ ਦਾ ਸਿੱਧੇ ਤੌਰ ’ਤੇ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਸਥਾਪਤੀ ਪੰਜਾਬ ਦੇ ਦਰਜ਼ਨਾਂ ਪਿੰਡਾਂ ਦੀ ਹੋਂਦ ਨੂੰ ਖ਼ਤਮ ਕਰਨ ਨਾਲ ਹੋਈ ਹੈ, ਜਿਸ ਕਰਕੇ ਇਸ ਸ਼ਹਿਰ ’ਤੇ ਕੇਵਲ ਪੰਜਾਬ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ। ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਬਾਣੀ ਰਿਸਰਚ ਫਾਉਂਡੇਸ਼ਨ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੋਸਾਇਟੀ ਵਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਿੱਲੀ ਹਾਟ ਜਨਕਪੁਰੀ ਵਿਖ਼ੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਦਿਆਰਥੀਆਂ/ਨੌਜੁਆਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਦੇ ਸਾਬਕਾ ਮੁੱਖ ਸੇਵਾਦਾਰ, ਗੁਰਬਾਣੀ ਰਿਸਰਚ ਫਾਉਂਡੇਸ਼ਨ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੋਸਾਇਟੀ ਦੇ ਚੇਅਰਮੈਨ ਪੰਥਕ ਆਗੂ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗੁਰਸਿੱਖੀ ਸਰੂਪ ਪ੍ਰਤੀ ਲਗਨ ਪੈਦਾ ਕਰਨਾ ਕਰਨਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਮੰਨਤ ਕੌਰ ਨੇ ਪਹਿਲਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਅਦਾਲਤ ਅੰਦਰ ਸੀਨੀਅਰ ਵਕੀਲ ਐਚ ਐਸ ਫੂਲਕਾ, ਕਾਮੀਨੀ ਵੋਹਰਾ ਅਤੇ ਗੁਰਬਖ਼ਸ਼ ਸਿੰਘ ਨਾਲ ਪੇਸ਼ ਹੋਏ ਸਨ। ਅਦਾਲਤ ਅੰਦਰ ਅਜ ਮਾਮਲੇ ਦੀ ਸ਼ਿਕਾਇਤ ਕਰਤਾ ਬੀਬੀ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਪੂਰੀ ਹੋ ਗਈ ਹੈ ਤੇ ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਨੂੰ ਕਰਣ ਦੇ ਆਦੇਸ਼ ਦਿੱਤੇ ਗਏ। ਜਿਕਰਯੋਗ ਹੈ ਕਿ ਬੀਤੇ ਕਲ ਟਾਈਟਲਰ ਵਲੋਂ ਇਹ ਮਾਮਲਾ ਰੋਕਣ ਲਈ ਅਦਾਲਤ ਅੰਦਰ ਅਪੀਲ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਅਤੇ ਹਥਿਆਰਾਂ ਦੇ ਡੀਲਰ ਅਭਿਸ਼ੇਕ ਵਰਮਾ ਨੂੰ ਮੰਗਲਵਾਰ ਨੂੰ ਰੌਜ਼ ਐਵੇਨਿਊ ਅਦਾਲਤ ਨੇ ਫਰਜੀ ਵੀਸਾ ਕੇਸ ਵਿੱਚ ਬਰੀ ਕਰ ਦਿੱਤਾ। ਇਨ੍ਹਾਂ ਦੋਵਾਂ ‘ਤੇ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਫਰਜ਼ੀ ਲੈਟਰਹੈੱਡ ‘ਤੇ ਚੀਨੀ ਨਾਗਰਿਕਾਂ ਨੂੰ ਫਰਜ਼ੀ ਵੀਜ਼ਾ ਜਾਰੀ ਕਰਨ ਦੇ ਮਾਮਲੇ ‘ਚ ਦੋਸ਼ੀ ਸੀ। ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਨੇ ਇੱਕ ਮਾਮਲੇ ਵਿੱਚ ਜਗਦੀਸ਼ ਟਾਈਟਲਰ ਅਤੇ ਅਭਿਸ਼ੇਕ ਵਰਮਾ ਵਿਰੁੱਧ ਦੋਸ਼ਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਦੋਵਾਂ ਨੇ 2009 ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੰਬੋਧਿਤ ਇੱਕ ਪੱਤਰ ਜਾਅਲੀ…
ਕੈਨੇਡਾ ਘਟਨਾ ਮਾਮਲੇ ਚ ਸਿੱਖਾਂ ਨੂੰ ਬਦਨਾਮ ਕਰਨਾ ਠੀਕ ਨਹੀਂ-ਐਡਵੋਕੇਟ ਧਾਮੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ, ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵਜੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਕੱਟੇ ਜਾਣ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਬਣ ਰਹੀਆਂ ਵੋਟਾਂ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਅਹਿਮ ਮਤੇ ਪਾਸ ਕੀਤੇ ਗਏ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਹਾਈਕੋਰਟ ਨੇ ਮੁਕੱਦਮੇ ਦੀ ਕਾਰਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਸੋਮਵਾਰ ਨੂੰ ਹਾਈ ਕੋਰਟ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਉੱਤਰੀ ਦਿੱਲੀ ਦੇ ਪੁਲਬੰਗਸ਼ ਇਲਾਕੇ ਵਿੱਚ ਤਿੰਨ ਲੋਕਾਂ ਦੇ ਕਤਲ ਨਾਲ ਸਬੰਧਤ ਇੱਕ ਮਾਮਲੇ ਵਿੱਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਾਉਣ ਦੀ ਬੇਨਤੀ ਕੀਤੀ ਸੀ। ਟਾਈਟਲਰ ਦੇ ਵਕੀਲ ਨੇ ਕਿਹਾ ਕਿ ਇਸਤਗਾਸਾ ਪੱਖ ਦੇ ਗਵਾਹ ਦੇ ਬਿਆਨ ਦਰਜ ਕਰਨ ਲਈ ਕੇਸ ਨੂੰ ਮੰਗਲਵਾਰ ਨੂੰ ਹੇਠਲੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਇੰਡੀਆਂ ਦੀ ਬੀਜੇਪੀ-ਆਰ.ਐਸ.ਐਸ ਹਕੂਮਤ ਦੀ ਕੈਬਨਿਟ ਵਿਚ ਸਾਮਿਲ ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਰਾਅ ਮੁੱਖੀ ਰਵੀ ਸਿਨ੍ਹਾ ਅਤੇ ਸਾਬਕਾ ਰਾਅ ਮੁੱਖੀ ਸੰਮਤ ਗੋਇਲ, ਵਿਕਾਸ ਯਾਦਵ, ਨਿੱਖਿਲ ਗੁਪਤਾ ਵੱਲੋਂ ਹਰਦੀਪ ਸਿੰਘ ਨਿੱਝਰ, ਰਿਪੁਦਮਨ ਸਿੰਘ ਮਲਿਕ ਅਤੇ ਸੁਖਦੂਲ ਸਿੰਘ ਕੈਨੇਡਾ, ਬਰਤਾਨੀਆ ਵਿਚ ਅਵਤਾਰ ਸਿੰਘ ਖੰਡਾ, ਪਾਕਿਸਤਾਨ ਵਿਚ ਪਰਮਜੀਤ ਸਿੰਘ ਪੰਜਵੜ ਅਤੇ ਲਖਬੀਰ ਸਿੰਘ ਰੋਡੇ, ਹਰਿਆਣਾ ਵਿਚ ਦੀਪ ਸਿੰਘ ਸਿੱਧੂ, ਪੰਜਾਬ ਵਿਚ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ, ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕਰਵਾਏ ਗਏ ਹਨ, ਇਥੋ ਤੱਕ ਅਮਰੀਕਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਉਤੇ ਨਿਊਯਾਰਕ ਵਿਚ ਹਮਲਾ ਕਰਨ ਦੀ…
