Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜਦੋ ਅਮਰੀਕਾ-ਕੈਨੇਡਾ ਦੀ ਦੋਹਰੀ ਨਾਗਰਿਕਤਾ ਦਾ ਹੱਕ ਸ. ਗੁਰਪਤਵੰਤ ਸਿੰਘ ਪੰਨੂ ਨੂੰ ਇੰਡੀਆ ਵੱਲੋ ਮਾਰਨ ਦੀ ਬਣਾਈ ਸਾਜਿਸ ਸੰਪੂਰਨ ਰੂਪ ਵਿਚ ਸੰਸਾਰ ਸਾਹਮਣੇ ਨਸਰ ਹੋ ਚੁੱਕੀ ਹੈ, ਫਿਰ ਇੰਡੀਆਂ ਇਸ ਗੱਲ ਤੋ ਕਿਵੇ ਬਚ ਸਕਦਾ ਹੈ ਕਿ ਉਸਨੇ ਕੈਨੇਡਾ, ਬਰਤਾਨੀਆ, ਪਾਕਿਸਤਾਨ ਅਤੇ ਇੰਡੀਆ ਵਿਚ ਨਾਮਵਰ ਆਜਾਦੀ ਚਾਹੁੰਣ ਵਾਲੇ ਖਾਲਿਸਤਾਨੀਆਂ ਨੂੰ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਕਰਕੇ ਆਪਣੀਆ ਖੂਫੀਆ ਏਜੰਸੀਆ ਰਾਹੀ ਭਾੜੇ ਦੇ ਟੱਟੂ ਖਰੀਦਕੇ ਕਤਲ ਕਰਵਾ ਚੁੱਕਾ ਹੈ। ਉਸ ਕੌਮਾਂਤਰੀ ਪੱਧਰ ਤੇ ਲੱਗੇ ਕਤਲ ਦੇ ਦੋਸ਼ਾਂ ਤੋ ਇੰਡੀਆ ਅੱਜ ਸੰਸਾਰ ਦੀ ਕਚਹਿਰੀ ਵਿਚ ਦੋਸ਼ੀ ਬਣਕੇ ਖੜ੍ਹਾ ਹੈ ? ਜੋ ਖੁਦ ਇੰਡੀਆ ਦੀ ਸਰਕਾਰ ਆਜਾਦੀ ਚਾਹੁੰਣ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਓਟਾਵਾ ਨੇ ਪਿਛਲੇ ਸਾਲ ਜੂਨ ਵਿੱਚ ਕੈਨੇਡਾ ਵਿੱਚ ਮਾਰੇ ਗਏ ਭਾਰਤੀ ਮੂਲ ਦੇ ਨਾਗਰਿਕ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਮੌਤ ਦੇ ਸਰਟੀਫਿਕੇਟ ਲਈ ਕੌਮੀ ਜਾਂਚ ਏਜੰਸੀ ਐਨਆਈਏ ਦੀ ਬੇਨਤੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਭਾਰਤ ਵਿਚ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ ਐਨਆਈਏ ਦੁਆਰਾ ਜਾਂਚ ਕੀਤੇ ਜਾ ਰਹੇ ਨੌਂ ਮਾਮਲਿਆਂ ਵਿੱਚ ਦੋਸ਼ੀ ਬਣਾਇਆ ਗਿਆ ਸੀ। ਐਨਆਈਏ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਮੌਤ ਦੇ ਸਰਟੀਫਿਕੇਟ ਲਈ ਕੈਨੇਡਾ ਤੱਕ ਪਹੁੰਚ ਕੀਤੀ ਸੀ ਤਾਂ ਜੋ ਉਸ ਦੇ ਖਿਲਾਫ ਲੰਬਿਤ ਮਾਮਲਿਆਂ ਦੇ ਮੱਦੇਨਜ਼ਰ ਅਦਾਲਤਾਂ ਨੂੰ ਅਪਡੇਟ ਕਰਨ ਦੀ ਕਾਨੂੰਨੀ ਜ਼ਰੂਰਤ ਨੂੰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਸ਼ਹਿ ਨਾਲ ਸਿੱਖ ਸੰਸਥਾ ’ਤੇ ਕਾਬਜ਼ ਹੋਣ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਕਰੜੀ ਆਲੋਚਨਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਹਥਿਆਉਣ ਲਈ ਅੱਜ ਪੰਥ ਵਿਰੋਧੀ ਤਾਕਤਾਂ ਵੱਲੋਂ ਕੋਝੇ ਹੱਥਕੰਡੇ ਅਪਨਾਏ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮਾਤਾ ਸੁੰਦਰੀ ਕਾਲਜ ਫਾਰ ਵੂਮੈਨ, ਦਿੱਲੀ ਯੂਨੀਵਰਸਿਟੀ ਵਲੋਂ 22 ਅਤੇ 23 ਅਕਤੂਬਰ ਨੂੰ 47ਵਾਂ ਗੁਰਬਾਣੀ ਕੀਰਤਨ ਅਤੇ ਟੀਮ ਐਲਾਨਨਾਮਾ ਦਾ ਮੁਕਾਬਲਾ ਕੋਲੇਜ ਵਿਖ਼ੇ ਕਰਵਾਇਆ ਗਿਆ। ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ ਨਵੀਂ ਦਿੱਲੀ ਦੇ ਮਿਊਜੀਕ ਕਲਾਸ ਦੇ ਟੀਚਰ ਭਾਈ ਅੰਮ੍ਰਿਤਪਾਲ ਸਿੰਘ ਨੇ ਦਸਿਆ ਕਿ ਇਹ ਮੁਕਾਬਲੇ ਜਿਨ੍ਹਾਂ ਦਾ ਵਿਸ਼ਾ ਗੁਰੂ ਰਾਮਦਾਸ ਜੀ ਦੀ ਵਿਚਾਰਧਾਰਾ, ਮਨੁੱਖਤਾ ਦਾ ਸੁਨੇਹਾ, ਕੀਰਤਨ ਮੁਕਾਬਲਾ ਗੁਰੂ ਸਾਹਿਬ ਜੀ ਦੇ ਕਿਸੇ ਵੀ ਸ਼ਬਦ ‘ਤੇ ਆਧਾਰਿਤ ਸੀ ‘ਤੇ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰੂ ਰਾਮਦਾਸ ਜੀ ਦੀ ਬਾਣੀ, ਨਿਰਧਾਰਿਤ ਰਾਗ ਅਨੁਸਾਰ ਅਤੇ ਰਹਾਉ ਤੋਂ ਹੀ ਸ਼ੁਰੂ ਹੋਣੀ ਚਾਹੀਦੀ ਹੈ। ਉਨ੍ਹਾਂ ਦਸਿਆ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਵੰਬਰ 1984 ਵਿਚ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਕੇਸ ਵਿੱਚ ਮੁਲਜ਼ਮ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਰੌਜ਼ ਐਵੇਨਿਊ ਅਦਾਲਤ ਨੇ ਪੂਰੀ ਕਰ ਲਈ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸਾਰੀਆਂ ਧਿਰਾਂ ਨੂੰ ਦੋ-ਤਿੰਨ ਦਿਨਾਂ ਵਿੱਚ ਲਿਖਤੀ ਬਹਿਸ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਅੰਦਰ ਸੁਣਵਾਈ ਦੌਰਾਨ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ ਅਤੇ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੀ ਵੀਡੀਓ ਕੋਨਫਰੈਂਸਿੰਗ ਵਿਚ ਦਿੱਕਤ ਆਂਦੀ ਰਹੀ ਸੀ । 16 ਦਸੰਬਰ 2021 ਨੂੰ ਸੱਜਣ ਕੁਮਾਰ ਨੇ ਇਸ ਮਾਮਲੇ ‘ਚ ਖੁਦ ਨੂੰ ਬੇਕਸੂਰ ਦੱਸਿਆ ਸੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ. ਆਰਪੀ ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਗੁਰਦੁਆਰਾ ਪ੍ਰਬੰਧ ਨੂੰ ਅੰਗਰੇਜ਼ ਸਰਕਾਰ ਦੇ ਹੱਥੋਂ ਖੋਹ ਕੇ ਪੰਥਕ ਭਾਵਨਾਵਾਂ ਅਨੁਸਾਰ ਚਲਾਉਣ ਲਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਹੈ। ਇਸ ਸੰਸਥਾ ਨੇ ਆਪਣੇ 104 ਸਾਲ ਦੇ ਇਤਿਹਾਸ…

Read More

ਪਹਿਲੇ ਸਥਾਨ ਲਈ 11 ਲੱਖ ਰੁਪਏ ਅਤੇ ਪੰਜ ਸਾਥੀ ਰਾਗੀਆਂ ਨੂੰ 51-51 ਹਜ਼ਾਰ ਰੁਪਏ ਦੀ ਮਿਲੇਗੀ ਨਗਦ ਰਾਸ਼ੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਰਾਗਾਂ ’ਤੇ ਆਧਾਰਿਤ ਗੁਰਬਾਣੀ ਦੀ ਸੰਭਾਲ ਦੇ ਮਾਮਲੇ ਵਿਚ ਇਕ ਅਹਿਮ ਫੈਸਲਾ ਲੈਂਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਰਾਗਾਂ ਦੇ ਆਧਾਰ ’ਤੇ ਕੀਰਤਨ ਕਰਨ ਵਾਲੇ ਕੀਰਤਨੀਆਂ ਨੂੰ ’ਸ਼੍ਰੋਮਣੀ ਕੀਰਤਨੀਏ’ ਦਾ ਐਵਾਰਡ ਦਿੱਤਾ ਜਾਵੇਗਾ ਜਿਸ ਵਿਚ 11 ਲੱਖ ਰੁਪਏ ਦੀ ਰਾਸ਼ੀ ਹੋਵੇਗੀ ਅਤੇ ਨਾਲ ਹੀ ਪੰਜ ਹੋਰ ਕੀਰਤਨੀਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ ਜਿਹਨਾਂ ਨੂੰ 51-51 ਹਜ਼ਾਰ ਰੁਪਏ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਜੋ 4 ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਲਿਆ ਗਿਆ ਹੈ, ਉਹ 104 ਸਾਲਾ ਪੁਰਾਣੀ ਪਾਰਟੀ ਦੇ ਇਤਿਹਾਸ ਨੂੰ ਖ਼ਤਮ ਕਰਨ ਵੱਲ ਸੇਧਤ ਫੈਸਲਾ ਹੈ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਹਮੇਸ਼ਾ ਪੰਜਾਬ ਤੇ ਸਿੱਖ ਕੌਮ ਦੇ ਮੁੱਦਿਆਂ ਲਈ ਲੜਨ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ ਤੇ ਸਕੱਤਰ ਸ.…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਸੱਚੀ ਪਾਤਸ਼ਾਹੀ ਦਾ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਮਤਿ ਸਿਧਾਂਤਾਂ ਦੀ ਤਰਜ਼ਮਾਨੀ…

Read More