Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰ ਸਾਲ 12 ਫਰਵਰੀ ਦੇ ਮਹਾਨ ਦਿਹਾੜੇ ਉਤੇ ਖ਼ਾਲਸਾ ਪੰਥ ਦੇ 20ਵੀਂ ਸਦੀ ਦੇ ਮਹਾਨ ਸਿੱਖ ਵੱਜੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਐਲਾਨੇ ਗਏ ਸਿੱਖ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਇਸ ਵਾਰ ਵੀ ਇਹ ਸਮਾਗਮ ਪੂਰੀ ਸਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ । ਇਸ ਸਮਾਗਮ ਵਿਚ ਕੌਮ ਦੀ ਅਗਲੀ ਰਣਨੀਤੀ ਅਤੇ ਆਜਾਦ ਬਾਦਸਾਹੀ ਸਿੱਖ ਰਾਜ ਨਿਸਾਨੇ ਦੀ ਪ੍ਰਾਪਤੀ ਲਈ ਜਿਥੇ ਇਕ ਵਾਰ ਫਿਰ ਦ੍ਰਿੜਤਾ ਨਾਲ ਪ੍ਰਣ ਤੇ ਅਰਦਾਸ ਕੀਤੀ ਜਾਵੇਗੀ, ਉਥੇ ਕੌਮਾਂਤਰੀ ਪੱਧਰ ਤੇ ਆਜਾਦੀ ਚਾਹੁੰਣ ਵਾਲੀਆ ਕੌਮਾਂ ਦੇ ਹੱਕ ਵਿਚ…
ਸਦਰ ਬਾਜ਼ਾਰ ਮਾਰਕੀਟ ਦੇ ਵਿਕਾਸ ਲਈ ਸਦਰ ਬਾਜ਼ਾਰ ਵਿਕਾਸ ਬੋਰਡ ਦਾ ਐਲਾਨ ਕੀਤਾ ਜਾਵੇ- ਪੰਮਾ ਤੇ ਰਾਕੇਸ਼ ਯਾਦਵ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡ ਐਸੋਸੀਏਸ਼ਨ ਦੀ ਤਰਫੋਂ ਚੇਅਰਮੈਨ ਪਰਮਜੀਤ ਸਿੰਘ ਪੰਮਾ ਪ੍ਰਧਾਨ ਸ਼੍ਰੀ ਰਾਕੇਸ਼ ਯਾਦਵ ਦੀ ਪ੍ਰਧਾਨਗੀ ਹੇਠ ਸਦਰ ਬਜ਼ਾਰ ਵਿੱਚ ਵਪਾਰੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਸਦਰ ਬਜ਼ਾਰ ਵਿੱਚ ਨਿੱਤ ਦਿਨ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫੈਡਰੇਸ਼ਨ ਦੇ ਜਨਰਲ ਸਕੱਤਰ ਰਾਜਿੰਦਰ ਸ਼ਰਮਾ, ਕਮਲ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਮਹਿੰਦਰੂ, ਖਜ਼ਾਨਚੀ ਦੀਪਕ ਮਿੱਤਲ, ਉਪ ਖਜ਼ਾਨਚੀ ਗੋਪਾਲ ਗਰੋਵਰ, ਵਪਾਰੀ ਆਗੂ ਰਮੇਸ਼ ਸਚਦੇਵਾ ਸਮੇਤ ਕਈ…
ਟਿਊਸ਼ਨ ਫੀਸ ਵੰਡਣ ਦੀ ਸਕੀਮ ਦੋ ਵਿਭਾਗਾਂ ਵਿਚ ਵੰਡਣ ਕਾਰਣ ਸਿੱਖ ਭਾਈਚਾਰੇ ਸਮੇਤ ਘੱਟ ਗਿਣਤੀਆਂ ਦੇ ਵਿਦਿਆਰਥੀ ਮੁਸ਼ਕਿਲਾਂ ਵਿਚ: ਜਸਵਿੰਦਰ ਸਿੰਘ ਜੌਲੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਐਸ ਸੀ, ਐਸ ਟੀ, ਓ ਬੀ ਸੀ ਅਤੇ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵੰਡਣ ਦੀ ਸਕੀਮ ਦੋ ਵਿਭਾਗਾਂ ਵਿਚ ਵੰਡਣ ਕਾਰਣ ਸਿੱਖ ਭਾਈਚਾਰੇ ਸਮੇਤ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਰਪੇਸ਼ ਹਨ। ਉਹਨਾਂ ਕਿਹਾ ਕਿ ਜਿਥੇ ਐਸ ਸੀ, ਐਸ ਟੀ ਭਲਾਈ…
(ਅੰਮ੍ਰਿਤਸਰ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋ ਕੇ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੈਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਅੱਜ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਨੇ ਬਹੁਤ ਹੀ ਚੰਗਾ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਦਸਤਾਰ ਸਾਡੀ ਦੁਨੀਆਂ ਭਰ ਵਿਚ ਪਛਾਣ ਹੈ ਅਤੇ ਗੁਰਬਾਣੀ ਦਾ ਉਪਦੇਸ਼ ਹੈ ਕਿ ’’ਖੂਬ ਤੇਰੀ ਪਗੜੀ ਮਿੱਠੇ ਤੇਰੇ…
ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਬਾਬਾ ਕੁਲਵੰਤ ਸਿੰਘ ਜੀ ਤੇ ਵਿਸ਼ੇਸ਼ ਡੋਕੁਮੈਂਟਰੀ ਕੀਤੀ ਗਈ ਰਿਲੀਜ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੀ 25 ਜਨਵਰੀ ਨੂੰ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਅਬਚਲ ਨਗਰ ਵਿਖੇ ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਦੀ 25 ਸਾਲ ਦੀ ਸੇਵਾ ਦੀ ਯਾਦ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਸ ਇਤਿਹਾਸਕ ਮੌਕੇ ‘ਤੇ, ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਿੱਸਾ ਲੈ ਕੇ ਉਨ੍ਹਾਂ ਦੀ ਸੇਵਾਵਾਂ ਨੂੰ ਯਾਦ ਕੀਤਾ। 25 ਜਨਵਰੀ ਨੂੰ, ਇਕ ਵਿਸ਼ੇਸ਼ ਦੀਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਜਾਇਆ ਗਿਆ ਸੀ ਜਿਸ ਵਿਚ ਉਨ੍ਹਾਂ ਦੀਆਂ ਸੇਵਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜੱਥੇਦਾਰ…
ਅਮਿਤ ਸ਼ਾਹ ਨੇ ਕੀਤਾ ਸੀ ਸਿਰਸਾ ਦੇ ਹਕ਼ ਵਿਚ ਪ੍ਰਚਾਰ ਪਰ ਸਿੱਖ ਮੁਦਿਆਂ ਤੇ ਇਕ ਲਫ਼ਜ ਵੀ ਨਹੀਂ ਸੀ ਬੋਲਿਆ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਇਕ ਦਿਨ ਪਹਿਲਾਂ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਮਨਜਿੰਦਰ ਸਿੰਘ ਸਿਰਸਾ ਦੇ ਹਕ਼ ਵਿਚ ਪ੍ਰਚਾਰ ਕੀਤਾ ਪਰ ਦੁੱਖ ਦੀ ਗੱਲ ਹੈ ਕਿ ਸਿੱਖਾਂ ਕੋਲੋਂ ਵੋਟ ਮੰਗਣ ਅਤੇ ਮੰਗਵਾਣ ਵਾਲਾ ਮਨਜਿੰਦਰ ਸਿਰਸਾ ਸਿੱਖ ਮਸਲੇਆਂ ਤੇ ਇਕ ਵੀ ਅੱਖਰ ਗ੍ਰਿਹ ਮੰਤਰੀ ਕੋਲੋਂ ਨਹੀਂ ਅਖਵਾ ਸਕਿਆ। ਹਵਾਈ ਸਫ਼ਰ ਅਤੇ ਏਅਰਪੋਰਟ ਤੇ ਕੰਮ ਕਰ ਰਹੇ ਸਿੱਖਾਂ ਨੂੰ ਕਕਾਰਾਂ ਕਰਕੇ ਤੰਗ ਕੀਤਾ ਜਾਣਾ, ਬੱਚਿਆਂ ਨੂੰ ਪੇਪਰ ਦੇਣ ਸਮੇਂ ਕਕਾਰ ਉਤਰਵਾਏ ਜਾਣੇ, ਇਤਿਹਾਸਿਕ ਗੁਰਦੁਆਰਾ ਸਾਹਿਬਾਨ ਨੂੰ ਮੁੜ…
ਪੰਥਕ ਧਿਰਾਂ ਦੀ ਘਰਾਂ ਵਿੱਚ ਨਜ਼ਰ ਬੰਦ ਕਰਕੇ ਪੰਥਕ ਸੋਚ ਨੂੰ ਨਹੀਂ ਦਬਾਇਆ ਜਾ ਸਕਦਾ: ਬਾਬਾ ਮਹਿਰਾਜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗਣਤੰਤਰਤਾ ਦਿਵਸ ਦੇ ਵਿਰੋਧ ਵਿੱਚ ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 25 ਜਨਵਰੀ ਨੂੰ ਮਾਨਸਾ ਵਿਖੇ ਰੋਸ ਮਾਰਚ ਦਾ ਐਲਾਨ ਕੀਤਾ ਗਿਆ ਜਿਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਸਿੱਖ ਆਗੂਆਂ ਦੀ ਘਰੋ ਘਰੀ ਨਜ਼ਰਬੰਦੀ ਕਰ ਦਿੱਤੀ ਗਈ। ਜਿਸ ਵਿੱਚ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਰਾਜ, ਗੁਰਵਿੰਦਰ ਸਿੰਘ ਬਠਿੰਡਾ, ਬਲਕਾਰਨ ਸਿੰਘ ਡੱਬਵਾਲੀ, ਜੀਵਨ ਸਿੰਘ ਗਿੱਲ ਕਲਾਂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਸਮੇਤ ਕਈ ਆਗੂਆਂ ਦੇ ਨਾਮ ਪ੍ਰਮੁੱਖ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਦਰ ਬਾਜ਼ਾਰ ਦੀ ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਸਕੱਤਰ ਰਾਕੇਸ਼ ਯਾਦਵ ਨੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਣ ਵਾਲੇ ਕ੍ਰਾਂਤੀਕਾਰੀ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ, ਚੰਦਰਸ਼ੇਖਰ ਆਜ਼ਾਦ, ਰਾਮ ਪ੍ਰਸਾਦ ਬਿਸਮਿਲ, ਅਸ਼ਫ਼ਾਕੂਲਾਹ ਖਾਨ ਸਮੇਤ ਸਮੂਹ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦੇ ਦਰਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਮੌਕੇ ਰਜਿੰਦਰ ਸ਼ਰਮਾ, ਕਮਲ ਕੁਮਾਰ, ਸੁਰੇੰਦਰ ਮਹਿੰਦਰੂ, ਗੋਪਾਲ ਗਰੋਵਰ, ਰਮੇਸ਼ ਸੱਚਦੇਵਾ ਸਮੇਤ ਵਡੀ ਗਿਣਤੀ ਵਿਚ ਹਾਜਿਰ ਵਪਾਰੀਆਂ ਨੇ ਕ੍ਰਾਂਤੀਕਾਰੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਜੇਕਰ ਸਰਕਾਰ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 20 ਜਨਵਰੀ ਨੂੰ ਡੋਨਾਲਡ ਟਰੰਪ ਦੀ ਪ੍ਰੈਜੀਡੈਟ ਦੇ ਸੌਂਹ ਚੁੱਕ ਸਮਾਗਮ ਸਮੇਂ ਵਸਿੰਗਟਨ ਡੀਸੀ ਦੇ ਹੋਏ ਸੌਂਹ ਚੁੱਕ ਇਕੱਠ ਵਿਚ ਜਿਸ ਵੱਡੇ ਪੱਧਰ ਤੇ ਸਿੱਖ ਸਖਸ਼ੀਅਤਾਂ ਦੀ ਇਸ ਸਮਾਗਮ ਵਿਚ ਹਾਜਰੀ ਰਹੀ ਅਤੇ ਜਿਵੇ ਮੋਹਰਲੀਆਂ ਕਤਾਰਾਂ ਵਿਚ ਸਿੱਖਾਂ ਦਾ ਸਵਾਗਤ ਕਰਦੇ ਹੋਏ ਇਸ ਸੌਂਹ ਚੁੱਕ ਸਮਾਗਮ ਵਿਚ ਸਿੱਖ ਕੇਂਦਰ ਬਿੰਦੂ ਬਣੇ ਰਹੇ, ਉਸ ਤੋ ਇਨ੍ਹਾਂ ਹਿੰਦੂਤਵ ਹੁਕਮਰਾਨਾਂ ਨੂੰ ਇਹ ਪ੍ਰਤੱਖ ਹੋ ਜਾਣਾ ਚਾਹੀਦਾ ਹੈ ਕਿ ਅਮਰੀਕਾ ਹਕੂਮਤ ਦੇ ਸੰਬੰਧ ਇੰਡੀਆ ਦੀ ਹਕੂਮਤ ਨਾਲੋ ਸਿੱਖ ਕੌਮ ਨਾਲ ਬਹੁਤ ਗਹਿਰੇ ਅਤੇ ਅਰਥਭਰਪੂਰ ਸੰਜੀਦਾ ਸੰਬੰਧ ਹਨ। ਫਿਰ ਇਸ ਸੌਂਹ ਚੁੱਕ ਸਮਾਗਮ ਵਿਚ ਸ੍ਰੀ ਮੋਦੀ ਨੂੰ ਸੱਦਾ ਨਾ…
