Author: फतेह लाइव • एडिटर

ਪੰਥਕ ਰੂਹਾਂ ਦੇ ਅੰਤਿਮ ਅਰਦਾਸ ਵਿਚ ਵੱਧ ਤੋਂ ਵੱਧ ਹਾਜ਼ਿਰੀ ਭਰਣ ਦੀ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੁੜ੍ਹੈਲ ਜੇਲ੍ਹ ਅੰਦਰ ਨਜ਼ਰਬੰਦ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਨੇ ਆਪਣੀ ਪਰਿਵਾਰਿਕ ਮੁਲਾਕਾਤ ਦੌਰਾਨ ਪੰਥ ਨੂੰ ਭੇਜੇ ਸੁਨੇਹੇ ਵਿਚ ਕਿਹਾ ਕਿ ਅੱਜ ਹੀ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਸਰੀਰ ਛੱਡਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ ਲਏ ‘ਅਤੇ ਆਪਣੇ ਜੀਵਨ ਕਾਲ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਲੰਬੀ ਲੜਾਈ ਲੜੀ ਸੀ। ਬਾਪੂ ਸੂਰਤ ਸਿੰਘ 1984 ਤੋਂ ਹੀ ਸਿੱਖ ਸੰਘਰਸ਼ ‘ਚ ਆਪਣਾ ਯੋਗਦਾਨ ਪਾ ਰਹੇ ਸਨ। ਇਹ…

Read More

ਨਹੀਂ ਤਾਂ ਹੋਵੇਗਾ ਸਖ਼ਤ ਵਿਰੋਧ- ਬਾਬਾ ਹਰਦੀਪ ਸਿੰਘ ਮਹਿਰਾਜ ਫਿਲਮ ਅੰਦਰ ਸਿੱਖਾਂ ਦੀ ਕੀਤੀ ਗਈ ਹੈ ਕਿਰਦਾਰਕੁਸ਼ੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਜਪਾ ਦੀ ਸੰਸਦ ਮੈਬਰ ਅਤੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋ ਬਣਾਈ ਗਈ ਐਮਰਜੈਂਸੀ ਫਿਲਮ ਪੰਜਾਬ ਦੇ ਵੱਖ-ਵੱਖ ਸਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ. ਇਸ ਫਿਲਮ ਦੀਆ ਟਿਕਟਾ ਵੀ ਬੁੱਕ ਹੋਣੀਆ ਸੁਰੂ ਹੋ ਗਈਆ ਹਨ. ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਇਸ ਫਿਲਮ ਨੂੰ ਪਹਿਲਾਂ ਵੀ ਪੰਜਾਬ ਵਿੱਚ ਲੱਗਣ ਤੋ ਰੋਕਣ ਲਈ ਸਿੱਖ ਕੌਮ ਵੱਲੋ ਭਾਰੀ ਰੋਸ ਜਤਾਇਆ ਗਿਆ ਸੀ. ਇਨਾ ਸ਼ਬਦਾਂ ਦਾ ਪ੍ਰਗਟਾਵਾ ਪੰਥਕ ਸੇਵਕ ਜਥਾ ਤੇ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਕਰਦਿਆਂ ਕਿਹਾ ਗਿਆ ਕਿ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਇਸ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ। ਇਹ ਫ਼ਿਲਮ 17 ਜਨਵਰੀ 2025 ਨੂੰ ਰਲੀਜ਼ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਫ਼ਿਲਮ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਵਿਸਾਖੀ 1978 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਕਲੀ ਨਿਰੰਕਾਰੀਆਂ ਦੇ ਗੁਰੂ ਡੰਮ੍ਹ ਦਾ ਵਿਰੋਧ ਕਰਦਿਆਂ ਸ਼ਹੀਦ ਹੋਏ ਅਖੰਡ ਕੀਰਤਨੀ ਜੱਥੇ ਦੇ ਮੋਢੀ ਸਿੰਘ ਭਾਈ ਫੌਜਾ ਸਿੰਘ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਜੀ ਪਿਛਲੇ ਦਿਨੀਂ ਗੁਰੂ ਹੁਕਮਾਂ ਅਨੁਸਾਰ ਅਕਾਲ ਚਲਾਣਾ ਕਰ ਗਏ ਹਨ। ਬੀਬੀ ਅਮਰਜੀਤ ਕੌਰ ਅਤੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਪ੍ਰਧਾਨ ਬੀਬੀ ਰਣਜੀਤ ਕੌਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਬੀਬੀ ਅਮਰਜੀਤ ਕੌਰ ਜੀ ਨੇ ਪੰਥਕ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਜਪਾ ਦੇ ਕੌਮੀ ਸਕੱਤਰ ਤੇ ਰਾਜੌਰੀ ਗਾਰਡਨ ਹਲਕੇ ਤੋਂ ਪਾਰਟੀ ਉਮੀਦਵਾਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਦੇ ਨਾਲ ਕੇਂਦਰੀ ਕੈਬਨਿਟ ਮੰਤਰੀ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਐਮ ਪੀ ਕਮਲਜੀਤ ਸਹਿਰਾਵਤ ਤੇ ਰਾਜੀਵ ਬੱਬਰ ਵੀ ਸਨ। ਉਹਨਾਂ ਦੀ ਧਰਮ ਪਤਨੀ ਸਰਦਾਰਨੀ ਸਤਵਿੰਦਰ ਕੌਰ ਸਿਰਸਾ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਸਰਦਾਰ ਸਿਰਸਾ ਨੇ ਸਮਰਥਕਾਂ ਦੇ ਭਾਰੀ ਹਜ਼ੂਮ ਨਾਲ ਖਿਆਲਾ ਤੋਂ ਰੋਡ ਸ਼ੋਅ ਕੱਢਿਆ। ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਸਿਰਸਾ ਨੇ ਰਾਜ ਰਾਜੌਰੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੂਰਤ ਸਿੰਘ ਖਾਲਸਾ ਜਿਨ੍ਹਾਂ ਨੂੰ ਬਾਪੂ ਸੂਰਤ ਸਿੰਘ ਖਾਲਸਾ ਵੀ ਕਿਹਾ ਜਾਂਦਾ ਹੈ, ਜੋ ਕਿ ਪੰਥਕ ਅਤੇ ਰਾਜਨੀਤਿਕ ਕਾਰਕੁਨ ਸਨ। ਬਾਪੂ ਸੂਰਤ ਸਿੰਘ ਖਾਲਸਾ ਪੰਜਾਬ ਵਿੱਚ ਸਿੱਖ ਪੰਥ ਨਾਲ ਸਬੰਧਤ ਵੱਖ-ਵੱਖ ਸਿਆਸੀ ਸੰਘਰਸ਼ਾਂ ਵਿੱਚ ਸ਼ਾਮਲ ਸਨ, ਪਰ ਓਹ ਸਿਆਸੀ ਕੈਦੀਆਂ ਦੀ ਗੈਰ-ਕਾਨੂੰਨੀ ਅਤੇ ਲੰਮੀ ਨਜ਼ਰਬੰਦੀ ਵਿਰੁੱਧ ਸ਼ਾਂਤਮਈ ਰੋਸ ਵਜੋਂ ਭੁੱਖ ਹੜਤਾਲ ਲਈ ਚਰਚਾ ਵਿੱਚ ਆਏ ਸਨ। ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਚੇਅਰਮੈਨ, ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਅਤੇ ਪੰਥਕ ਸੇਵਾਦਾਰ ਭਾਈ ਪਰਮਜੀਤ ਸਿੰਘ ਵੀਰਜੀ ਨੇ ਮੀਡਿਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਬਾਪੂ ਜੀ ਨੇ 16 ਜਨਵਰੀ 2015…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤੀ ਜਨਤਾ ਪਾਰਟੀ ਦੀ ਮੈੰਬਰ ਪਾਰਲੀਮੈੰਟ ਕੰਗਨਾ ਰਣੌਤ ਦੀ ਵਿਵਾਦਤ ਫ਼ਿਲਮ ‘ਐਂਮਰਜੈਂਸੀ’ ਨੂੰ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਕੇੰਦਰ ਸਰਕਾਰ ਵੱਲੋਂ ਜਾਰੀ ਹੋਣ ਦੇਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਨੇ ਸਿੱਖਾਂ ਦੀ ਹਰ ਭਾਵਨਾ ਤੇ ਹਰ ਮੰਗ ਨੂੰ ਦਰਕਿਨਾਰ ਕਰਨ ਦਾ ਪੱਕਾ ਮਨ ਬਣਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਇਸੇ ਕਾਰਨ ਉਹ ਹਰ ਉਹ ਫੈਸਲਾ ਕਰ ਰਹੀ ਹੈ ਜਿਸ ਨਾਲ ਸਿੱਖਾਂ ਦੇ ਹਿਰਦਿਆਂ ਨੂੰ ਠੇਸ…

Read More

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਿਨੇਮਾ ਘਰਾਂ ਬਾਹਰ ਕੀਤਾ ਪ੍ਰਦਰਸ਼ਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਰੋਸ ਨੂੰ ਦੇਖਦਿਆਂ ਸਿਨੇਮਾ ਪ੍ਰਬੰਧਕਾਂ ਨੇ ਫਿਲਮ ਐਮਰਜੈਂਸੀ ਨੂੰ ਨਾ ਚਲਾਉਣ ਦਾ ਫੈਸਲਾ ਕੀਤਾ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਰਸ਼ਨ ਸਮਾਪਤ ਕੀਤੇ ਗਏ। ਅੰਮ੍ਰਿਤਸਰ ਵਿਖੇ ਫਿਲਮ ਦੇ ਵਿਰੋਧ ਵਿੱਚ ਪੀਵੀਆਰ ਸਿਨੇਮਾ (ਸੂਰਜ ਚੰਦਾ ਤਾਰਾ), ਟਰੀਲੀਅਮ ਮਾਲ ਅਤੇ ਅਲਫਾ ਵਨ ਮਾਲ ਵਿਖੇ…

Read More

ਨਤੀਜੇ ਨਿਕਲਣਗੇ ਗੰਭੀਰ: ਬਾਬਾ ਹਰਦੀਪ ਸਿੰਘ ਮਹਿਰਾਜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਮਰਜੈਂਸੀ ਫਿਲਮ ਦੀ ਆੜ ਵਿੱਚ ਭਾਜਪਾ ਆਰਐਸਐਸ ਅਤੇ ਪੰਜਾਬ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡ ਰਹੀਆਂ ਹਨ ਪਰ ਸਰਕਾਰਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਜਦੋਂ ਸਿੱਖ ਕੌਮ ਤੇ ਕਿਸੇ ਵੀ ਤਰੀਕੇ ਨਾਲ ਹਮਲਾ ਹੋਇਆ ਹੈ ਤਾਂ ਪੂਰੀ ਪੰਥਕ ਜਥੇਬੰਦੀਆਂ ਤੇ ਕੌਮ ਇੱਕਜੁੱਟ ਹੋ ਕੇ ਉਸ ਵਿਰੋਧੀ ਧਿਰ ਆਵਾਜ਼ ਦਾ ਮੁਕਾਬਲਾ ਕਰਨ ਲਈ ਸੜਕਾਂ ਤੇ ਆਈਆਂ ਹਨ ‘ਤੇ ਹੁਣ ਵੀ ਇਸ ਐਮਰਜਂਸੀ ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਚੱਲਣ ਦੇਵਾਂਗੇ ਭਾਵੇਂ ਕੁਝ ਵੀ ਕਰਨਾ ਪਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਦਲ ਖਾਲਸਾ ਦੇ ਸੀਨੀਅਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਵਰਲਡ ਸਿੱਖ ਪਾਰਲੀਮੈਂਟ ਬਾਪੂ ਸੂਰਤ ਸਿੰਘ ਖਾਲਸਾ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ, ਜੋ ਕਿ ਪੰਥਕ ਸੋਚ ਅਤੇ ਨਿਰਸਵਾਰਥ ਸੇਵਾ ਦੀ ਮਿਸਾਲ ਸਨ। ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਬਾਪੂ ਸੂਰਤ ਸਿੰਘ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ੀਲ ਸਨ ਤੇ ਉਹਨਾਂ ਦੀ ਕੌਮ…

Read More