Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮਹਾਰਾਸ਼ਟਰ ਦੀ ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਕਦਮ ਤਹਿਤ, ਮਹਾਰਾਸ਼ਟਰ ਸਰਕਾਰ ਦੇ ਘੱਟ ਗਿਣਤੀ ਵਿਕਾਸ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਅਧਿਕਾਰਿਕ ਹੁਕਮ ਜਾਰੀ ਕਰ ਦਿੱਤੇ ਹਨ ਤਾਂ ਜੋ ਸਿੱਖ ਆਨੰਦ ਕਾਰਜ ਐਕਟ ਦੀ ਮਹਾਰਾਸ਼ਟਰ ਰਾਜ ਵਿੱਚ ਪੂਰੀ ਤਰ੍ਹਾਂ ਲਾਗੂਅਤ ਨੂੰ ਯਕੀਨੀ ਬਣਾਇਆ ਜਾ ਸਕੇ। ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ 11 ਮੈਂਬਰੀ ਸਿੱਖ ਕੋਆਰਡੀਨੇਸ਼ਨ ਕਮੇਟੀ, ਮਹਾਰਾਸ਼ਟਰ ਸਰਕਾਰ, ਨੇ ਬੀਤੀ 6 ਫਰਵਰੀ ਨੂੰ ਸ਼੍ਰੀ ਰੁਚੇਸ਼ ਜੈਵਨਸ਼ੀ, ਆਈ.ਏ.ਐਸ., ਸਕੱਤਰ, ਘੱਟ ਗਿਣਤੀ ਵਿਕਾਸ ਵਿਭਾਗ, ਨੂੰ ਇੱਕ ਅਧਿਕਾਰਿਕ ਚਿੱਠੀ ਸੌਂਪੀ ਸੀ, ਜਿਸ ਵਿੱਚ ਸਿੱਖ ਆਨੰਦ ਕਾਰਜ ਐਕਟ ਦੀ ਲਾਗੂਅਤ, ਵਿਆਹ ਰਜਿਸਟਰੇਸ਼ਨ ਅਤੇ ਮੈਰਿਜ ਸਰਟੀਫਿਕੇਟ ਜਾਰੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਉੱਤਰਾਖੰਡ ਵਿਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ 2700 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਲਈ ਮਨਜ਼ੂਰੀ ਦੇਣ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਸ਼ਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਜਿਸ ਅਸਥਾਨ ’ਤੇ ਬੈਠ ਕੇ ਤੱਪ ਕੀਤਾ, ਉਹ ਅਸਥਾਨ ਅੱਜ ਸਮੁੱਚੇ ਸਿੱਖ ਭਾਈਚਾਰੇ ਲਈ ਸ੍ਰੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੱਛਮੀ ਦਿੱਲੀ ਦੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੀ ਪ੍ਰਬੰਧਕ ਕਮੇਟੀ ਨੇ ਇਕ ਉਦਾਹਰਣ ਪੇਸ਼ ਕਰਦਿਆਂ ਸਕੂਲ ਦੀ ਅਧਿਆਪਕਾ ਸੁਖਰਾਜ ਕੌਰ ਨੂੰ ਉਸ ਦੀਆਂ ਸੇਵਾਵਾਂ ਖਤਮ ਹੋਣ ਦੇ ਬਾਅਦ ਸਨਮਾਨਿਤ ਵਿਦਾਈ ਦਿੱਤੀ। ਇਸ ਮੌਕੇ ‘ਤੇ ਸਕੂਲ ਦੇ ਮੈਨੇਜਰ ਜਗਜੀਤ ਸਿੰਘ, ਪ੍ਰਿੰਸੀਪਲ ਮਨਪ੍ਰੀਤ ਕੌਰ ਅਤੇ ਸੀਨੀਅਰ ਅਧਿਆਪਕਾਂ ਨੇ ਹਾਜ਼ਰੀ ਸੀ। ਜਗਜੀਤ ਸਿੰਘ ਨੇ ਕਿਹਾ ਕਿ ਗੁਰੂਦਵਾਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਮੁੱਖ ਸੇਵਾਦਾਰ ਸਰਦਾਰ ਹਰਮਨਜੀਤ ਸਿੰਘ, ਸਕੱਤਰ ਸਰਦਾਰ ਮਨਜੀਤ ਸਿੰਘ ਖੰਨਾ, ਸਕੂਲ ਦੇ ਚੇਅਰਮੈਨ ਬਲਦੀਪ ਸਿੰਘ ਰਾਜਾ ਸਮੇਤ ਪੂਰੀ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਜੋ ਵੀ ਅਧਿਆਪਕ ਆਪਣੀਆਂ ਸੇਵਾਵਾਂ ਪੂਰੀ ਕਰਨ ਦੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਬੀਤੀ ਰਾਤ ਲੰਡਨ ਵਿੱਚ ਸਿੱਖਾਂ ਦੇ ਵੱਡੇ ਮੁਜਾਹਿਰੇ ਦਾ ਸਾਹਮਣਾ ਕਰਨਾ ਪਿਆ ਅਤੇ ਇੱਕ ਖਾਲਿਸਤਾਨੀ ਪੱਖੀ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਕਾਰ ਵੱਲ ਭੱਜਿਆ ਅਤੇ ਭਾਰਤੀ ਰਾਸ਼ਟਰੀ ਝੰਡਾ ਪਾੜ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜੈਸ਼ੰਕਰ ਭਾਰਤੀ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਚੈਥਮ ਹਾਊਸ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਵਿੱਚੋਂ ਬਾਹਰ ਆ ਰਹੇ ਸਨ। ਜਿਕਰਯੋਗ ਹੈ ਕਿ ਸਿੱਖਾਂ ਵਲੋਂ ਜੈਸ਼ੰਕਰ ਦਾ ਵਿਰੋਧ ਕਰਦਿਆਂ ਮੰਗ ਕੀਤੀ ਜਾ ਰਹੀ ਸੀ ਕਿ ਭਾਰਤ ਵਲੋਂ ਵਿਦੇਸ਼ਾਂ ਅੰਦਰ ਦਖਲਅੰਦਾਜ਼ੀ ਬੰਦ ਕਰਦਿਆਂ ਆਜ਼ਾਦੀਪਸੰਦ ਸਿੱਖਾਂ ਦੇ ਕਤਲ ਅਤੇ ਕਤਲ ਦੀ ਸਾਜ਼ਿਸ਼ਾ ਉਪਰ ਤੁਰੰਤ ਰੋਕ ਲਗਾਈ ਜਾਏ…
ਯੂਕੇ ਸਰਕਾਰ ਜੱਗੀ ਦੀ ਨਜ਼ਰਬੰਦੀ ਅਤੇ ਤਸ਼ੱਦਦ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਵੇ: ਅਮਰੀਕ ਸਿੰਘ ਗਿੱਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬ੍ਰਿਟੇਨ ਦੀ ਸਰਕਾਰ ਜਗਤਾਰ ਸਿੰਘ ਜੌਹਲ ਦੇ ਬਰੀ ਹੋਣ ਤੋਂ ਬਾਅਦ ਉਸ ਦੇ ਤਸ਼ੱਦਦ ਦੀ ਪੂਰੀ ਅਤੇ ਸੁਤੰਤਰ ਜਾਂਚ ਲਈ ਜਨਤਕ ਤੌਰ ‘ਤੇ ਜ਼ੋਰ ਦੇ ਰਹੀ ਹੈ। 4 ਮਾਰਚ ਨੂੰ ਜਗਤਾਰ ਸਿੰਘ ਜੌਹਲ ਦੇ ਬਰੀ ਹੋਣ ਤੋਂ ਬਾਅਦ ਜਸ ਅਠਵਾਲ ਐਮ.ਪੀ., ਬ੍ਰਿਟਿਸ਼ ਸਿੱਖਾਂ ਲਈ ਏਪੀਪੀਜੀ ਦੇ ਚੇਅਰ ਡਗਲਸ ਮੈਕਐਲਿਸਟਰ ਐਮਪੀ ਨੇ ਬੀਤੇ ਦਿਨ ਸੰਸਦ ਵਿੱਚ ਸਦਨ ਦੀ ਨੇਤਾ, ਲੂਸੀ ਪਾਵੇਲ ਨਾਲ ਪੁਆਇੰਟਸ ਆਫ਼ ਆਰਡਰ ਉਠਾਏ ਹਨ। ਯੂਕੇ ਸਰਕਾਰ ਉਪਰ ਜਗਤਾਰ ਸਿੰਘ ਜੌਹਲ ਵਿਰੁੱਧ “ਤਸ਼ੱਦਦ ਦੇ ਦੋਸ਼ਾਂ ਦੀ ਪੂਰੀ…
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁਕਤ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਸ. ਰਘੂਜੀਤ ਸਿੰਘ ਵਿਰਕ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ.…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਬਚਾਉਣ ਵਾਸਤੇ ਅੱਜ ਜਥੇਦਾਰ ਸਾਹਿਬਾਨ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਹੈ ਤੇ ਅੱਜ ਦਾ ਦਿਨ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ। ਦਿੱਲੀ ਕਮੇਟੀ ਵਲੋਂ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਇਤਿਹਾਸਕ ਫੈਸਲਾ ਸੁਣਾਉਣ ਵਾਲੇ ਪੰਜ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਨੇਤਾ ਹਰਪ੍ਰੀਤ ਸਿੰਘ ਬੰਨੀ ਜੋਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਜੱਥੇਦਾਰ ਸਾਹਿਬਾਨ ਨੂੰ ਪਦ ਤੋਂ ਹਟਾਉਣ ਦੇ ਫੈਸਲੇ ਨੂੰ ਦੁੱਖਦਾਇਕ ਦੱਸਦੇ ਹੋਏ ਅੱਜ ਦੇ ਦਿਨ ਨੂੰ ਇਤਿਹਾਸ ਵਿੱਚ ਕਾਲੇ ਦਿਨ ਵੱਜੋਂ ਯਾਦ ਰੱਖੇ ਜਾਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਇਹ ਬਹੁਤ ਦੁੱਖਦਾਇਕ ਗੱਲ ਹੈ ਕਿ 2 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਇਤਿਹਾਸਕ ਫੈਸਲਾ ਸੁਣਾਉਣ ਵਾਲੇ ਪੰਜ ਸਿੱਖ ਸਾਹਿਬਾਨ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਦੇ ਪਦ ਤੋਂ ਮੁਕਤ ਕੀਤਾ ਅਤੇ ਅੱਜ ਗਿਆਨੀ ਰਘਵੀਰ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ, ਜਦੋਂ ਬਾਦਲ ਕਮੇਟੀ ਨੇ ਜਥੇਦਾਰ ਸਾਹਿਬਾਨ ਨੂੰ ਜਾਬਰਾਨਾਂ ਤਰੀਕੇ ਨਾਲ ਬਰਤਫ਼ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ‘ਤੇ ਸਿੱਧਾ ਹਮਲਾ ਕੀਤਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇਕ ਪ੍ਰੈਸ ਨੋਟ ਰਾਹੀਂ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਪੰਥਕ ਸੇਵਾਦਾਰ ਅਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸਰਗਰਮ ਮੈਂਬਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਰਾਹੀਂ ਕੀਤਾ। ਉਹਨਾਂ ਕਿਹਾ ਕਿ ਇਹ ਸਿਰਫ਼ ਜਥੇਦਾਰ ਸਾਹਿਬਾਨਾਂ ਦੀ ਬਰਤਰਫ਼ੀ ਨਹੀਂ, ਸਗੋਂ ਸਿੱਖ ਕੌਮ ਦੀ ਧਾਰਮਿਕ…
फतेह लाइव, रिपोर्टर. इनर व्हील क्लब जमशेदपुर वेस्ट ने महिला दिवस के अवसर पर 7 मार्च को साकची बंगाल क्लब में तीन दिवसीय इनरव्हील हार्ट का आयोजन किया. इस महत्वपूर्ण कार्यक्रम का उद्घाटन AIWC प्रेसिडेंट पारूल मंगल ने किया. इस कार्यक्रम के दौरान क्लब अध्यक्ष पापिया चटर्जी ने महिलाओं के सशक्तिकरण की कामना की और समाज में उनके योगदान को सराहा. इनर व्हील क्लब जमशेदपुर वेस्ट पिछले छः सालों से सफलतापूर्वक यह कार्यक्रम आयोजित कर रहा है. यहां इमबरयडरी साड़ीयां, कुर्ती, ड्रेस मैटीरियल , होम डेकोर सामान, ज्वेलरी और खाने- पीने के सामान उपलब्ध हैं. यह इनर व्हील साठ महिलाओं…
