Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਸਰਪ੍ਰਸਤ ਬਲ ਮਲਕੀਤ ਸਿੰਘ ਨੇ ਕੰਗਨਾ ਰਣੌਤ ਦੀ ਨਿਰਦੇਸ਼ਿਤ ਫਿਲਮ ਵਿੱਚ ਸਿੱਖਾਂ ਦੀ ਅਣਉਚਿਤ ਪੇਸ਼ਕਾਰੀ ਦੇ ਖਿਲਾਫ ਅਪੀਲ ਕੀਤੀ ਅਤੇ ਕੰਗਨਾ ਰਣੌਤ ਸਟਾਰਰ “ਐਮਰਜੈਂਸੀ” ਨੂੰ ਲੈ ਕੇ ਚਿੰਤਾਜਨਕ ਜਾਣਕਾਰੀ ਮਿਲੀ ਹੈ। ਪਤਾ ਲੱਗਾ ਹੈ ਕਿ ਇਸ ਫਿਲਮ ਵਿੱਚ ਸਿੱਖ ਕੌਮ ਪ੍ਰਤੀ ਡੂੰਘੀ ਇਤਰਾਜ਼ਯੋਗ ਅਤੇ ਅਪਮਾਨਜਨਕ ਸਮੱਗਰੀ ਹੈ। ਫਿਲਮ ਵਿੱਚ ਸਿੱਖ ਪਾਤਰਾਂ ਦਾ ਅਣਉਚਿਤ ਚਿਤਰਣ ਅਤੇ ਇਤਿਹਾਸਕ ਘਟਨਾਵਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨਾ ਨਾ ਸਿਰਫ ਗਲਤ ਹੈ ਸਗੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਵੀ ਹੈ। ਸਾਡੇ ਇਤਿਹਾਸ ਨੂੰ ਵਿਗਾੜਨ ਜਾਂ ਸਾਡੇ ਸੱਭਿਆਚਾਰ ਦਾ ਅਪਮਾਨ ਕਰਨ ਦੀ ਕੋਈ ਵੀ ਕੋਸ਼ਿਸ਼…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਈ-ਮੇਲ ਰਾਹੀਂ ਇਸ ਸਬੰਧੀ ਭੇਜੀ ਗਈ ਜਾਣਕਾਰੀ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸੰਜੀਦਗੀ ਨਾਲ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀਆਂ ਸਿੱਖ ਜਥੇਬੰਦੀਆਂ ਨੇ ਮਿਲਕੇ ਇੱਕ ਇੱਕਠ ਕਰਕੇ ਵੇਸਟ ਦਿੱਲੀ ਦੇ ਡੀਸੀਪੀ ਨਾਲ ਕੰਗਣਾ ਰਣੌਤ ਦੀ ਫਿਲਮ “ਐਮਰਜੈਂਸੀ” ਨੂੰ ਸਿਨੇਮਾਘਰਾਂ ਵਿਚ ਇਸ ਦੇ ਪ੍ਰਦਰਸ਼ਨ ਨੂੰ ਰੋਕਣ ਬਾਬਤ ਇੱਕ ਮੰਗ ਪੱਤਰ ਦਿੱਤਾ ਨਾਲ ਹੀ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਫਿਲਮ ਤੇ ਪਾਬੰਦੀ ਲਗਾਈ ਜਾਵੇ । ਮੰਗ ਪੱਤਰ ਦੇਣ ਲਈ ਹਾਜਿਰ ਸੰਗਤਾਂ ਨੂੰ ਡੀਸੀਪੀ ਨੇ ਪੂਰਨ ਵਿਸ਼ਵਾਸ ਦਿੱਤਾ ਕੀ ਉਹ ਜਲਦ ਹੀ ਸੈਂਸਰ ਬੋਰਡ ਨੂੰ ਇਸ ਬਾਬਤ ਲਿਖਤੀ ਪੱਤਰ ਦੇਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਦਸਿਆ ਕਿ ਇਹ ਫਿਲਮ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਰਮਨਦੀਪ ਸਿੰਘ ਸੋਨੂੰ ਫੁਲ ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਦਸਿਆ ਕਿ ਵਿਵਾਦਮਈ ਕਲਾਕਾਰ ਤੇ ਮੰਡੀ, ਹਿਮਾਚਲ ਤੋਂ ਭਾਜਪਾ ਸਾਂਸਦ ਕੰਗਨਾ ਰਨੌਤ ਦੀ 6 ਸਤੰਬਰ ਦੇ ਦਿਨ ਰਿਲੀਜ਼ ਹੋਣ ਵਾਲੀ ਫਿਲਮ ‘ਐਮਰਜੈਂਸੀ’ ਖਿਲਾਫ ਦਿੱਲੀ ਅਤੇ ਪੰਜਾਬ ਦੇ ਸਿੱਖਾਂ ਵਿਚ ਸਖਤ ਰੋਸ ਹੈ। ਸੋਨੂੰ ਨੇ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਪੰਜਾਬ ਵਿਚ ਫਿਲਮ ਨੂੰ ਸਿਨੇਮਾ ਘਰਾਂ ਅੰਦਰ ਨਹੀਂ ਲੱਗਣ ਦਵੇਗਾ। ਉਹਨਾਂ ਦਸਿਆ ਕਿ 14 ਅਗੱਸਤ ਨੂੰ ‘ਯੂਟੂਬ’ ‘ਤੇ ਰਿਲੀਜ਼ ਕੀਤੇ ਗਏ ਫਿਲਮ ਦੇ ਟ੍ਰੇਲਰ ‘ਚ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ਼ਲਤ ਪੇਸ਼ਕਾਰੀ ਕਰਦਿਆਂ ਇੰਦਰਾ ਗਾਂਧੀ ਵਲੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸਪੈਸ਼ਲ ਟ੍ਰੇਨ ਰਾਹੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਿਕਲੀ ਸੰਗਤ ਦਾ ਤਖ਼ਤ ਪਟਨਾ ਸਾਹਿਬ ਪਹੁੰਚਣ ‘ਤੇ ਪਟਨਾ ਸਾਹਿਬ ਸਟੇਸ਼ਨ ‘ਤੇ ਪ੍ਰਬੰਧਕ ਕਮੇਟੀ ਤਖ਼ਤ ਪਟਨਾ ਸਾਹਿਬ ਅਤੇ ਪਟਨਾ ਦੀ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤ੍ਰਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਵਜੋਂ ਯਾਤਰਾ ਨੂੰ ਤਖ਼ਤ ਪਟਨਾ ਸਾਹਿਬ ਲਿਆਂਦਾ ਗਿਆ। ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵੱਲੋਂ ਯਾਤਰਾ ਦੇ ਤਖ਼ਤ ਸਾਹਿਬ ਪਹੁੰਚਣ ‘ਤੇ ਯਾਤਰਾ ਦੇ ਨਾਲ ਆਏ ਜਥੇਦਾਰ ਸਾਹਿਬ ਅਤੇ ਗ੍ਰੰਥੀ ਸਿੰਘ, ਸੇਵਾਦਾਰਾਂ ਨੂੰ ਸਿਰੋਪਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਸੰਘਰਸ਼ੀ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ ਜੋ ਕਿ ਤਾਮਿਲਨਾਡੂ ਵਿਖੇ ਕਿਸਾਨੀ ਮੰਗਾਂ ਸੰਬੰਧੀ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਜਾ ਰਹੇ ਸਨ । ਉਹਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਾਰਨ ਹਵਾਈ ਅੱਡੇ ਦੇ ਸੁਰੱਖਿਆ ਅਮਲੇ ਵੱਲੋਂ ਰੋਕਣਾ ਕਿਸਾਨਾਂ ਪ੍ਰਤੀ ਕੇਂਦਰ ਦੀ ਨਫ਼ਰਤ ਦਾ ਪ੍ਰਗਟਾਵਾ ਤੇ ਹੈ ਹੀ ਨਾਲ ਹੀ ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਵੀ ਕੇਂਦਰ ਦਾ ਹਮਲਾ ਹੈ । ਕੀ ਹੁਣ ਅੰਮ੍ਰਿਤਧਾਰੀ ਗੁਰਸਿੱਖ ਦੇਸ਼ ਵਿੱਚ ਆਪਣੇ ਧਾਰਮਿਕ ਅਕੀਦੇ ਦੇ ਕਾਇਮ ਰਹਿ ਕੇ ਵਿਚਰ ਨਹੀ ਸਕਦੇ ? ਕੀ ਇਹ ਸਿੱਖਾਂ ਪ੍ਰਤੀ ਨਸਲੀ ਅਪਰਾਧ ਨਹੀਂ ? ਸ਼੍ਰੋਮਣੀ ਅਕਾਲੀ ਦਲ ਦੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਹਿਮਾਚਲ ਦੀ ਐਮ.ਪੀ ਕੰਗਣਾ ਰਣੌਤ ਦੇ ਮਨ-ਆਤਮਾ ਵਿਚ ਸਰਬੱਤ ਦਾ ਭਲਾ ਮੰਗਣ ਵਾਲੇ ਪੰਜਾਬੀਆਂ ਅਤੇ ਸਿੱਖ ਕੌਮ ਪ੍ਰਤੀ ਜੋ ਨਫਰਤ ਸਪੱਸਟ ਰੂਪ ਵਿਚ ਦਿਖਾਈ ਦੇ ਰਹੀ ਹੈ ਅਤੇ ਜਿਸ ਤਰ੍ਹਾਂ ਉਹ ਅਤਿ ਅਪਮਾਨਜਨਕ ਅਤੇ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦਾਂ ਦੀ ਵਰਤੋ ਕਰਕੇ ਖੁੱਲ੍ਹੇਆਮ ਸਮਾਜ ਵਿਰੋਧੀ ਬਿਆਨਬਾਜੀ ਨਿਰੰਤਰ ਕਰਦੀ ਆ ਰਹੀ ਹੈ। ਬੀਜੇਪੀ ਪਾਰਟੀ ਵੱਲੋ ਉਸ ਵਿਰੁੱਧ ਕੋਈ ਵੀ ਅਨੁਸਾਸਨੀ ਕਾਰਵਾਈ ਨਹੀ ਕੀਤੀ ਜਾ ਰਹੀ। ਇਸ ਤੋ ਸਪੱਸਟ ਹੋ ਜਾਂਦਾ ਹੈ ਕਿ ਇਸ ਬੀਬੀ ਨੂੰ ਸੈਂਟਰ ਦੇ ਗ੍ਰਹਿ ਵਜੀਰ ਅਮਿਤ ਸ਼ਾਹ ਦੀ ਪੂਰੀ ਸਰਪ੍ਰਸਤੀ ਅਤੇ ਸਹਿ ਹੈ। ਇਹੀ ਵਜਹ ਹੈ ਕਿ ਉਹ ਪਾਰਲੀਮੈਟ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੇਸ਼ ਵਿੱਚ ਪਿਛਲੇ ਕੁਝ ਸਾਲਾਂ ਤੋਂ ਧਰਮ ਪਰਿਵਰਤਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਵਿਚਾਰ ਕਰਨ ਲਈ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸਿੱਖ ਯੂਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ ਅਤੇ ਇਸ ਮੌਕੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਇਸ ਮੌਕੇ ਬੁਲਾਰਿਆਂ ਵਜੋਂ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸੇਵਾਮੁਕਤ ਕਰਨਲ ਜੀ.ਐਸ.ਗਰੇਵਾਲ, ਪ੍ਰੋਫੈਸਰ ਅਜੈ ਸ਼ਰਮਾ, ਮਧੂਲਿਖਾ ਜੋਇਸ ਆਦਿ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਿੱਖ ਯੂਥ ਫਾਊਂਡੇਸ਼ਨ ਦੇ ਮੁਖੀ ਹਰਨੇਕ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਵਿਸ਼ੇਸ਼…

Read More

ਗੁਰਦੁਆਰਾ ਸੰਗਤ ਸਾਹਿਬ ਵਿੱਚ ਬੇਟੀ ਬਿਕਰਮਜੀਤ ਕੌਰ ਦਾ ਗੋਲਡ ਮੈਡਲ ਨਾਲ ਸਨਮਾਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਾਂਝੇ ਤੌਰ ਤੇ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਕਰਵਾਏ ਗਏ। ਇਸ ਮੌਕੇ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬੀਬੀ ਜਸਮੀਤ ਕੌਰ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਤੇ ਦੇਸ਼ ਪੰਜਾਬ ਦੀ ਧਰਤੀ ਤੋਂ ਆਏ ਗਿਆਨੀ ਗੁਰਪ੍ਰਤਾਪ ਸਿੰਘ ਪੱਦਮ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸ਼ਰਧਾ ਦੇ ਫੁੱਲ ਅਰਪਣ…

Read More