Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ, ਜੋ ਕਿ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ ਅਧੀਨ ਚੱਲਦੇ ਹਨ, ਵਿਖੇ ਸੁਤੰਤਰਤਾ ਦਿਵਸ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਪ੍ਰੋਗਰਾਮ ਦੀ ਸ਼ੁਰੂਆਤ ‘ਦੇਹ ਸ਼ਿਵਾ ਬਰ ਮੋਹਿ ਇਹੈ ਹੈ’ ਦੇ ਸ਼ਬਦ ਗਾਇਨ ਨਾਲ ਹੋਈ। ਸ: ਹਰਮਨਜੀਤ ਸਿੰਘ, ਬਲਦੀਪ ਸਿੰਘ ਰਾਜਾ ਆਦਿ ਨੇ ਮਿਲ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ. ਉਪਰੰਤ ਬੱਚਿਆਂ ਨੇ ਭੰਗੜਾ, ਗਿੱਧਾ ਅਤੇ ਹੋਰ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਲਾਇਨਜ਼ ਕਲੱਬ ਵੱਲੋਂ ਬੱਚਿਆਂ ਲਈ ਯਾਦਗਾਰੀ ਚਿੰਨ੍ਹ ਅਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਡੈਪੂਟੇਸਨ ਇਸ ਸੰਸਥਾਂ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਜੋ ਬੀਤੇ ਕੱਲ੍ਹ ਗੁਰਦੁਆਰਾ ਚੋਣ ਕਮਿਸਨ ਦੇ ਮੁੱਖੀ ਜਸਟਿਸ ਐਸ.ਐਸ ਸਾਰੋ ਨੂੰ ਮਿਲਦੇ ਹੋਏ ਅਤੇ ਯਾਦ ਪੱਤਰ ਦਿੰਦੇ ਹੋਏ ਜੋ ਗੁਰੂਘਰ ਦੀਆਂ ਵੋਟਾਂ ਬਣਨ ਵਿਚ ਪਾਰਦਰਸ਼ੀ ਕਰਨ ਅਤੇ ਇਹ ਵੋਟਾਂ ਬਣਾਉਦੇ ਸਮੇਂ ਨਿਯਮਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆ ਵਿਰੁੱਧ ਕਾਰਵਾਈ ਕਰਨ ਦੀ ਗੱਲ ਤਾਂ ਸਹੀ ਹੈ। ਲੇਕਿਨ ਜੋ ਬੀਤੇ 14 ਸਾਲ ਤੋਂ ਸਿੱਖ ਕੌਮ ਦੀ ਇਸ ਧਾਰਮਿਕ ਸੰਸਥਾਂ ਦੀਆਂ ਜਰਨਲ ਚੋਣਾਂ ਨਾ ਕਰਵਾਕੇ ਸਿੱਖ ਕੌਮ ਦਾ ਫਤਵਾ ਨਹੀ ਲਿਆ ਜਾ ਰਿਹਾ, ਉਸ ਸੰਬੰਧੀ ਇਸ…
ਕੇਸਰੀ ਨਿਸ਼ਾਨ ਦੇ ਹੇਠ ਪੰਥ ਨੇ ਲੜਿਆ ਹੈ ਸੰਘਰਸ਼, ਪੰਥ ਲਈ ਇਹ ਰੰਗ ਹੈ ਕੁਰਬਾਨੀਆਂ ਦਾ ਪ੍ਰਤੀਕ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅੰਮ੍ਰਿਤ ਸੰਚਾਰ ਜੱਥਾ ਯੂਕੇ ਅਤੇ ਯੂਰਪ ਦੇ ਜੱਥੇਦਾਰ ਭਾਈ ਬਲਦੇਵ ਸਿੰਘ, ਭਾਈ ਰੇਸ਼ਮ ਸਿੰਘ, ਭਾਈ ਜਸਬੀਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਦੇਵ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਸੰਗਤਾਂ ਨਾਲ ਬਿਨਾਂ ਸਲਾਹ ਦੇ ਨਿਸ਼ਾਨ ਸਾਹਿਬ ਦੇ ਰੰਗ ਬਦਲਣ ਬਾਰੇ ਚਿੱਠੀ ਲਿਖੀ ਹੈ। ਉਨ੍ਹਾਂ ਲਿਖਿਆ ਭਾਈ ਹਰਜਿੰਦਰ ਸਿੰਘ ਜੀ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਸੀਂ ਅੰਮ੍ਰਿਤ ਸੰਚਾਰ ਜੱਥਾ ਯੂਕੇ ਅਤੇ ਯੂਰਪ ਵਲੋਂ ਆਪ ਜੀ ਨੂੰ ਬੇਨਤੀ ਕਰਨੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਦਿੱਲੀ ਵਿਖੇ ਮੀਟਿੰਗ ਕਰਕੇ ਵੱਖ – ਵੱਖ ਪੰਥਕ ਮਸਲਿਆਂ ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸਿੱਖ ਕੌਮ ਲਈ ਸਭ ਤੋਂ ਅਹਿਮ ਮਸਲੇ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੇ ਚੱਲਦਿਆਂ ਠੋਸ ਪ੍ਰੋਗਰਾਮ ਉਲੀਕਣ ਬਾਰੇ ਡੂੰਘੀ ਵਿਚਾਰ ਚਰਚਾ ਕੀਤੀ ਗਈ। ਇਸਤੋਂ ਇਲਾਵਾ ਸਰਨਾ ਨੇ ਪਾਰਟੀ ਪ੍ਰਧਾਨ ਨਾਲ ਪੰਜਾਬ ਅਤੇ ਦਿੱਲੀ ਦੀ ਪੰਥਕ ਸਿਆਸਤ ਦੇ ਮੌਜੂਦਾ ਹਾਲਤਾਂ ਬਾਰੇ ਵੀ ਵਿਚਾਰਾਂ ਕੀਤੀਆਂ। ਪਾਰਟੀ ਪ੍ਰਧਾਨ ਨਾਲ ਸ਼੍ਰੋਮਣੀ ਅਕਾਲੀ ਦਲ ਦੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਦੇ ਮੁੱਖ ਮੰਤਰੀ ਸੀ 2+50% ਦੇ ਫਾਰਮੁੱਲੇ ਅਤੇ ਕਾਨੂੰਨੀ ਖਰੀਦ ਗ੍ਰੰਟੀ ਤੋਂ ਬਿਨਾਂ 24 ਫਸਲਾਂ ਦੀ ਖਰੀਦ ਦੇ ਐਲਾਨ ਨੂੰ ਰੱਦ ਕਰ ਦਿੱਤਾ ਹੈ ਤੇ ਕਿਹਾ ਕਿ ਸੀ 2+50% ਅਤੇ ਖਰੀਦ ਦੀ ਕਾਨੂੰਨੀ ਗ੍ਰੰਟੀ ਤੋਂ ਘੱਟ ਕਿਸਾਨਾਂ ਨੂੰ ਮਨਜ਼ੂਰ ਨਹੀਂ ਕਿਉਕਿ ਸਿਰਫ਼ ਝੋਨੇ ਦੀ ਫਸਲ ’ਤੇ ਹੀ ਹਰਿਆਣੇ ਦੇ ਕਿਸਾਨਾਂ ਨੂੰ 3851.90 ਕਰੋੜ ਦਾ ਘਾਟਾ ਹੈ। ਐਸ. ਕੇ. ਐਮ. ਦੀ 20 ਅਗਸਤ ਦੀ ਮੀਟਿੰਗ ਵਿਚ ‘ਬੀ.ਜੇ.ਪੀ ਨੂੰ ਸਜ਼ਾ, ਵਿਰੋਧ ਅਤੇ ਬੇਨਕਾਬ’ ਕਰਨ ਲਈ ਵੱਡੇ ਜਨਤਕ ਐਕਸ਼ਨ ਕਰਨ ਦੀ ਯੋਜਨਾ ਦਾ ਵੀ ਐਲਾਨ ਕੀਤਾ ਹੈ। ਐਸ.ਕੇ.ਐਮ. ਹਰਿਆਣੇ ਦੇ ਮੁੱਖ ਮੰਤਰੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ਤੇ ਬੂਟੇ ਲਗਾਏ ਗਏ। ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਤੇ ਮੈਨੇਜਰ ਸ. ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੂਟੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਬਾਲਾਜੀ ਐਕਸ਼ਨ ਮੈਡੀਕਲ ਇੰਸਟੀਚਿਊਟ ਦੇ ਸਹਿਯੋਗ ਨਾਲ ਰੋਟਰੀ ਕਲੱਬ ਅਤੇ ਸਪਾਈਨ ਹੈਲਥ ਚੈਕਅੱਪ ਕੈਂਪ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਅੱਖਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਵਿੱਚ ਉੱਘੇ ਡਾਕਟਰਾਂ ਦੀ ਟੀਮ ਨੇ ਆ ਕੇ ਮਰੀਜਾਂ ਦਾ ਮੁਆਇਨਾ ਕੀਤਾ ਅਤੇ ਬਿਨਾਂ ਕਿਸੇ ਫੀਸ ਦੇ ਉਨ੍ਹਾਂ ਨੂੰ ਸਲਾਹ ਵੀ ਦਿੱਤੀ। ਰਾਜੌਰੀ ਗਾਰਡਨ ਵਿਚ ਸੰਗਤ ਦੀ ਸਿਹਤ ਦਾ ਖਿਆਲ ਰੱਖਣਾ ਜ਼ਰੂਰੀ ਹੈ, ਜਿਸ ਲਈ ਗੁਰਦੁਆਰਾ ਸਾਹਿਬ ਵਿਚ ਚੱਲ ਰਹੀ ਡਿਸਪੈਂਸਰੀ ਵਿਚ ਸੰਗਤ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਡਾਕਟਰਾਂ ਦੀ ਸਲਾਹ ‘ਤੇ ਸੰਗਤ ਨੂੰ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਡਿਸਪੈਂਸਰੀ ਉਨ੍ਹਾਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਜੇਲ੍ਹ ‘ਚੋਂ ਪੈਰੋਲ ਮਿਲਣ ‘ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ, ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 10ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਅਤੇ ਪੰਥਕ ਆਗੂ ਭਾਈ ਪਰਮਜੀਤ ਸਿੰਘ ਵੀਰ ਜੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ, ਕਾਤਲ ਅਤੇ ਬਲਾਤਕਾਰ ਦੇ ਸੰਗੀਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਰਾਇਟਰਜ਼ ਨੇ ਤਿੰਨ ਚੁਣੇ ਹੋਏ ਅਮਰੀਕੀ ਅਧਿਕਾਰੀਆਂ ਸਮੇਤ 19 ਸਿੱਖ ਭਾਈਚਾਰੇ ਦੇ ਨੇਤਾਵਾਂ ਨਾਲ ਗੱਲ ਕੀਤੀ, ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਅਮਰੀਕਾ ਅਤੇ ਕੈਨੇਡਾ ਵਿੱਚ ਧਮਕੀਆਂ ਅਤੇ ਪਰੇਸ਼ਾਨੀ ਦਾ ਨਿਸ਼ਾਨਾ ਬਣਾਇਆ ਗਿਆ ਹੈ – ਭਾਵੇਂ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕੈਨੇਡਾ ਵਿੱਚ ਇੱਕ ਸਿੱਖ ਆਗੂ ਸ਼ਹੀਦ ਭਾਈ ਹਰਦੀਪ ਸਿੰਘ ਨਿਝਰ ਅਤੇ ਅਮਰੀਕਾ ਵਿੱਚ ਇੱਕ ਹੋਰ ਸਿੱਖ ਆਗੂ ਗੁਰਪਤਵੰਤ ਪਨੂੰ ਦੀ ਹੱਤਿਆ ਦੀ ਨਾਕਾਮਯਾਬ ਕੋਸ਼ਿਸ਼ ਕਰਣ ਦੀ ਅਪਰਾਧਿਕ ਜਾਂਚ ਕਰ ਰਹੀਆਂ ਹਨ। ਸਿੱਖਸ ਰਾਇਟਰਜ਼ ਨੇ ਔਨਲਾਈਨ ਪਰੇਸ਼ਾਨੀ ਦਾ ਅਨੁਭਵ ਕਰਨ ਵਾਲੇ ਅਤੇ ਉਨ੍ਹਾਂ ਦੇ ਘਰਾਂ ਅਤੇ ਪੂਜਾ ਸਥਾਨਾਂ ‘ਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਈ ਪਰਮਜੀਤ ਸਿੰਘ ਖ਼ਾਲਸਾ ਜੀ ਦੇ ਅਕਾਲ ਚਲਾਣੇ ਤੇ ਫੈਡਰੇਸ਼ਨ ਪ੍ਰਧਾਨ ਅਵਤਾਰ ਸਿੰਘ ਮਾਕਨ ਅਤੇ 13 ਆਸਰਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸ ਪੁਰੀ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਮਜੀਤ ਸਿੰਘ ਖਾਲਸਾ ਜੀ ਬੜੇ ਹੀ ਧਾਰਮਿਕ ਪ੍ਰਵਿਰਤੀ ਦੇ ਗੁਰਸਿੱਖ ਸਨ. ਉਨ੍ਹਾਂ ਨੇ ਅਪਣਾ ਜੀਵਨ ਪੰਥਕ ਮਸਲਿਆਂ ਨੂੰ ਹੱਲ ਕਰਨ ਲਈ ਲਾਇਆ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਜਿੰਨ੍ਹਾ ਦਾ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਪੰਥ ਨੂੰ ਕਾਫੀ ਸਮੇਂ ਤੱਕ ਮਹਿਸੂਸ ਰਹੇਗਾ। ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਾ ਦਰਦ ਰੱਖਣ ਵਾਲੇ ਬਹੁਤ ਹੀ ਸਤਿਕਾਰਯੋਗ…
