Amritsar : ਸਾਕਾ ਨੀਲਾ ਤਾਰਾ ਦੀ 40ਵੀਂ ਯਾਦ ਤੇ  ਸੁਲਤਾਨਵਿੰਡ ਵਿਖੇ ਪੰਥਕ ਦੀਵਾਨ 5 ਜੂਨ ਨੂੰ ਸੱਜਣਗੇ: ਬਾਬਾ ਮਹਿਰਾਜ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਤੀਜੇ ਘੱਲੂਘਾਰੇ ( ਸਾਕਾ ਨੀਲਾ ਤਾਰਾ ਜੂਨ 1984) ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ‘ਪੰਥਕ ਦੀਵਾਨ’ ਗੁਰਦੁਆਰਾ ਅਟਾਰੀ ਸਾਹਿਬ, ਪਾਤਿਸ਼ਾਹੀ ਛੇਵੀਂ, ਸੁਲਤਾਨਵਿੰਡ (ਅੰਮ੍ਰਿਤਸਰ) ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਥਕ ਸੇਵਾਦਾਰ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਤੀਜੇ ਘੱਲੂਘਾਰੇ ਮੌਕੇ ਗੁਰਧਾਮਾਂ ਉੱਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਬਿਪਰਵਾਦੀ ਦਿੱਲੀ ਹਕੂਮਤ ਨੇ ਸਿੱਖਾਂ ਨਾਲ ਆਪਣਾ ਪੰਜ ਸਦੀਆਂ ਦਾ ਵੈਰ ਪਰਗਟ ਕੀਤਾ ਸੀ ਅਤੇ ਖਾਲਸਾ ਪੰਥ ਦੇ ਯੋਧਿਆਂ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਗੁਰਧਾਮਾਂ ਦੀ ਅਜ਼ਮਤ ਲਈ ਸ਼ਹਾਦਤਾਂ ਪਾ ਕੇ ਖਾਲਸਾ ਪੰਥ ਦੀ ਇਤਿਹਾਸਕ ਪੈੜ ਅੱਜ ਦੇ ਸਮੇਂ ਵਿਚ ਮੁੜ ਪਰਗਟ ਕੀਤੀ।

Gambhir Car Associate Motion Ads Motion Ads

ਉਹਨਾ ਕਿਹਾ ਕਿ ਦੁਨੀਆ ਭਰ ਦੀਆਂ ਸਿੱਖ ਸੰਗਤਾਂ, ਜਥਿਆਂ, ਸੰਸਥਾਵਾਂ, ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਕਰਨ ਵਾਲੀਆਂ ਕਮੇਟੀਆਂ ਵੱਲੋਂ ਤੀਜੇ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਮੌਕੇ ਸ਼ਹੀਦੀ ਸਮਾਗਮ, ਗੁਰਮਤਿ ਸਮਾਗਮ, ਸੈਮੀਨਾਰ, ਵਿਚਾਰ-ਗੋਸ਼ਟੀਆਂ ਅਤੇ ਹੋਰ ਅਜਿਹੇ ਸਮਾਗਮ ਉਲੀਕੇ ਜਾ ਰਿਹੇ ਹਨ ਜਿਨ੍ਹਾਂ ਰਾਹੀਂ ਸਿੱਖ ਨੌਜਵਾਨ ਪੀੜ੍ਹੀ ਅਤੇ ਸੰਸਾਰ ਸਾਹਮਣੇ ਘੱਲੂਘਾਰੇ ਦਾ ਸੱਚ ਤੇ ਸ਼ਹੀਦਾਂ ਦਾ ਪ੍ਰੇਰਣਾਮਈ ਇਤਿਹਾਸ ਰੱਖਿਆ ਜਾ ਰਿਹਾ ਹੈ। ਉਹਨਾ ਕਿਹਾ ਕਿ ਅਜਿਹੇ ਸੰਗਤੀ ਉੱਦਮ ਸਵਾਗਤਯੋਗ ਹਨ ਅਤੇ ਇਹ ਯਤਨ ਅਗਾਂਹ ਵੀ ਜਾਰੀ ਰਹਿਣੇ ਚਾਹੀਦੇ ਹਨ।

ਸੁਲਤਾਨਵਿੰਡ ਵਿਖੇ ਹੋਣ ਵਾਲੇ ਪੰਥਕ ਦੀਵਾਨ ਬਾਰੇ ਜਾਣਕਾਰੀ ਦਿੰਦਿਆਂ ਉਹਨਾ ਕਿਹਾ ਕਿ ਇਹ ਦੀਵਾਨ ਗੁ: ਅਟਾਰੀ ਸਾਹਿਬ ਦੇ ਇਤਿਹਾਸਕ ਸਥਾਨ ਵਿਖੇ ਸ਼ਾਮ 7:30 ਤੋਂ 10:30 ਵਜੇ ਤੱਕ ਸਜੇਗਾ। ਇਸ ਪੰਥਕ ਦੀਵਾਨ ਵਿਚ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ ਅਤੇ ਬੁਲਾਰੇ ਭਵਿੱਖ ਦੀ ਲੋੜੀਂਦੀ ਸੇਧ ਬਾਰੇ ਆਪਣੇ ਵੀਚਾਰ ਸੰਗਤਾਂ ਨਾਲ ਸਾਂਝੇ ਕਰਨਗੇ।

[ays_poll id=1]
सबसे ज्यादा पढ़ी गई

Horoscope

Weather

और पढ़ें