Breaking News
Guru Nanak Jayanti in Jamshedpur : फूलों की बारिश से महकेगा नगर कीर्तन का रास्ता, पालकी साहिब के आगे होगी भव्य पुष्पवर्षा Jamshedpur : महासंघ चुनाव में सियासी उलटफेर, रवींद्र की जमीन खिसकी तो वीरेन्द्र का दबदबा कायम, परिवारवाद पर मचा संग्राम Jamshedpur : पूर्व मुख्यमंत्री अर्जुन मुंडा की मां सायरा मुंडा का निधन, लंबे समय से थीं बीमार, पढ़ें बेटे का भावुक संदेश Guru Nanak Jayanti – 2026 : गुरु नानक देव जी के प्रकाशोत्सव पर हर घर में हो दीपमाला, हर आंगन में लगे पौधा- हरविंदर सिंह जमशेदपुरी की अपील को फतेह लाइव ने बनाया देशव्यापी जनमुहिम Jamshedpur : नानक पेड़ की 31वीं वर्षगांठ पर नई कमिटी गठित, तीन दिवसीय प्रतियोगिताओं का होगा आयोजन Baba Ramdev Jamshedpur Visit : बाबा रामदेव से मिले भाजपा युवा नेता सतबीर सिंह ‘सोमू’, पौधा भेंट कर दिया पर्यावरण संरक्षण का संदेश
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Bathinda Court : ਪੰਜਾਬੀ ਮਾਂ ਬੋਲੀ ਦੇ ਹੱਕ ਲਈ ਲੜਨ ਵਾਲਿਆਂ ਨੂੰ ਵੱਡੀ ਰਾਹਤ, ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬਰੀ

SHARE:

ਮਨਪ੍ਰੀਤ ਸਿੰਘ ਖਾਲਸਾ।

ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਇਸਦੇ ਬਣਦੇ ਹੱਕ ਬਹਾਲ ਕਰਵਾਉਣ ਲਈ ਮਈ 2018 ਵਿੱਚ ਲੜੇ ਗਏ ਸੰਘਰਸ਼ ਨਾਲ ਸਬੰਧਤ ਮਾਮਲੇ ਵਿੱਚ ਬਠਿੰਡਾ ਦੀ ਮਾਨਯੋਗ ਅਦਾਲਤ ਨੇ ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ, ਰਾਜਵਿੰਦਰ ਸਿੰਘ ਰਾਏਖਾਨਾ ਸਮੇਤ 11 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ। ਮਾਨਯੋਗ ਜੱਜ ਸ੍ਰੀ ਤਰਨ ਕੁਮਾਰ ਦੀ ਅਦਾਲਤ ਵੱਲੋਂ ਅੱਜ ਸੁਣਾਏ ਗਏ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਇਸ ਮਾਮਲੇ ਦਾ ਅੰਤ ਹੋ ਗਿਆ।

ਅਦਾਲਤ ਵੱਲੋਂ ਬਰੀ ਕੀਤੇ ਗਏ ਵਿਅਕਤੀਆਂ ਵਿੱਚ ਲਖਵੀਰ ਸਿੰਘ ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ, ਰਾਜਵਿੰਦਰ ਸਿੰਘ ਰਾਏਖਾਨਾ, ਰਮਨਦੀਪ ਸਿੰਘ ਗੁੰਮਟੀ ਕਲਾਂ, ਗੁਰਦੀਪ ਸਿੰਘ ਭਾਗੀਵਾਂਦਰ, ਅਮਰੀਕ ਸਿੰਘ ਭਾਗੀਵਾਂਦਰ, ਮੇਜਰ ਸਿੰਘ ਕੌਲੋਕੇ, ਸੁਖਦੀਪ ਸਿੰਘ ਨਥੇਹਾ, ਚਮਕੌਰ ਸਿੰਘ ਕੋਟ ਫੱਤਾ, ਮਨਪ੍ਰੀਤ ਸਿੰਘ ਸਿਧਾਣਾ ਅਤੇ ਰਣਜੀਤ ਸਿੰਘ ਫੂਲ ਸ਼ਾਮਲ ਹਨ। ਇਹ ਮਾਮਲਾ ਮਈ 2018 ਵਿੱਚ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਪੰਜਾਬ ਵੱਲੋਂ ਪੰਜਾਬੀ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਲਈ ਵਿੱਢੇ ਸੰਘਰਸ਼ ਨਾਲ ਸਬੰਧਤ ਸੀ।

Gambhir Car Associate Motion Ads

ਪੰਜਾਬੀ ਮਾਂ ਬੋਲੀ ਪੰਦਰਵਾੜੇ ਦੌਰਾਨ ਕਮੇਟੀ ਵੱਲੋਂ ਪੂਰੇ ਪੰਜਾਬ ਵਿੱਚ ‘ਪੋਚਾ ਮਾਰੂ ਮੁਹਿੰਮ’ ਚਲਾਈ ਗਈ ਸੀ, ਜਿਸ ਤਹਿਤ ਵੱਖ-ਵੱਖ ਬੋਰਡਾਂ ਉੱਪਰ ਲਿਖੀ ਇਬਾਰਤ ’ਤੇ ਕਾਲਾ ਪੋਚਾ ਫੇਰ ਕੇ ਪੰਜਾਬੀ ਦੇ ਹੱਕ ਵਿੱਚ ਰੋਸ ਪ੍ਰਗਟਾਇਆ ਗਿਆ ਸੀ। ਇਸੇ ਸੰਘਰਸ਼ ਨੂੰ ਲੈ ਕੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਸੰਘਰਸ਼ ਵਿੱਚ ਸ਼ਾਮਲ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਸੀ। ਮਾਮਲੇ ਦੀ ਅਦਾਲਤ ਵਿੱਚ ਪੈਰਵੀ ਕਰਦਿਆਂ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦਲੀਲ ਦਿੱਤੀ ਕਿ ਪੰਜਾਬੀ ਮਾਂ ਬੋਲੀ ਦਾ ਸਤਿਕਾਰ ਬਹਾਲ ਕਰਵਾਉਣ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣਾ ਕੋਈ ਗੁਨਾਹ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੰਘਰਸ਼ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਬਣਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਗਈ ਸੀ। ਫ਼ੈਸਲੇ ਤੋਂ ਬਾਅਦ ਲੱਖਾ ਸਿਧਾਣਾ ਨੇ ਆਪਣੇ ਸਾਥੀਆਂ, ਵਕੀਲ ਹਰਪਾਲ ਸਿੰਘ ਖਾਰਾ ਅਤੇ ਸੰਘਰਸ਼ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਰਾਜਵਿੰਦਰ ਸਿੰਘ ਰਾਏਖਾਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰੀਰਕ ਤੌਰ ’ਤੇ 75 ਫ਼ੀਸਦੀ ਅੰਗਹੀਣ ਹੋਣ ਦੇ ਬਾਵਜੂਦ ਰਾਏਖਾਨਾ ਨੇ ਸੰਘਰਸ਼ ਤੋਂ ਪਿੱਛੇ ਹਟਣ ਦੀ ਬਜਾਏ ਸਾਥੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕੀਤਾ ਅਤੇ ਜੇਲ੍ਹ ਵੀ ਕੱਟੀ।

ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਪੰਜਾਬ ਦੀ ਪਹਿਚਾਣ, ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਇਸਦੇ ਬਣਦੇ ਹੱਕਾਂ ਲਈ ਸੰਘਰਸ਼ ਅੱਗੇ ਵੀ ਜਾਰੀ ਰਹੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर