WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Patna Saheb : ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

SHARE:

ਬੇਸਮੈਂਟ ’ਚ ਬਣੇਗਾ ਆਧੁਨਿਕ ਜੋੜਾਘਰ, ਨਵੀਂ ਸਰਾਂ ਦਾ ਨਿਰਮਾਣ ਵੀ ਜਾਰੀ

ਮਨਪ੍ਰੀਤ ਸਿੰਘ ਖਾਲਸਾ।

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਵੇਂ ਆਧੁਨਿਕ ਜੋੜਾਘਰ ਦੇ ਨਿਰਮਾਣ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਸ਼ੁਰੂ ਕਰ ਦਿੱਤੀ ਗਈ। ਤਖ਼ਤ ਸਾਹਿਬ ਦੇ ਬੇਸਮੈਂਟ ਵਿੱਚ ਬਣਨ ਵਾਲੇ ਇਸ ਜੋੜਾਘਰ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੰਪਰਦਾਇ ਵੱਲੋਂ ਨਿਭਾਈ ਜਾਵੇਗੀ। ਕਾਰ ਸੇਵਾ ਦੀ ਸ਼ੁਰੂਆਤ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ।

ਇਸ ਮੌਕੇ ਪੰਜ ਸਿੰਘ ਸਾਹਿਬਾਨ, ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ ਸਮੇਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ ਅਤੇ ਸੁਮਿਤ ਸਿੰਘ ਕਲਸੀ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ। ਤਖ਼ਤ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਅਤੇ ਹੋਰ ਵੱਡੇ ਧਾਰਮਿਕ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਟਨਾ ਸਾਹਿਬ ਪਹੁੰਚਦੀ ਹੈ, ਜਿਸ ਕਾਰਨ ਜੁੱਤੇ-ਚੱਪਲ ਸੁਰੱਖਿਅਤ ਰੱਖਣ ਲਈ ਢੁੱਕਵੀਂ ਵਿਵਸਥਾ ਕਰਨਾ ਕਈ ਵਾਰ ਚੁਣੌਤੀ ਬਣ ਜਾਂਦਾ ਹੈ।

Gambhir Car Associate Motion Ads Motion Ads

ਬੇਸਮੈਂਟ ਵਿੱਚ ਬਣਨ ਵਾਲਾ ਨਵਾਂ ਜੋੜਾਘਰ ਇਸ ਸਮੱਸਿਆ ਦਾ ਸਥਾਈ ਹੱਲ ਮੁਹੱਈਆ ਕਰਵਾਏਗਾ। ਇਸ ਨਾਲ ਵੱਡੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਨੂੰ ਆਪਣੇ ਜੁੱਤੇ-ਚੱਪਲ ਸੁਰੱਖਿਅਤ ਰੱਖਣ ਦੀ ਸਹੂਲਤ ਮਿਲੇਗੀ ਅਤੇ ਤਖ਼ਤ ਸਾਹਿਬ ਕੰਪਲੈਕਸ ਦੀਆਂ ਵਿਵਸਥਾਵਾਂ ਵੀ ਹੋਰ ਸੁਚੱਜੀਆਂ ਹੋਣਗੀਆਂ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੰਪਰਦਾਇ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਸੰਗਤ ਲਈ ਬੁਨਿਆਦੀ ਸਹੂਲਤਾਂ ਦੇ ਨਿਰਮਾਣ ਵਿੱਚ ਕਾਰ ਸੇਵਾ ਸੰਪਰਦਾਇ ਦਾ ਯੋਗਦਾਨ ਲੰਮੇ ਸਮੇਂ ਤੋਂ ਮਹੱਤਵਪੂਰਨ ਰਿਹਾ ਹੈ।

ਇਸ ਦੇ ਨਾਲ ਹੀ ਤਖ਼ਤ ਸਾਹਿਬ ਵਿਖੇ ਸੰਗਤ ਦੀ ਰਿਹਾਇਸ਼ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਨਵੀਂ ਸਰਾਂ ਦਾ ਨਿਰਮਾਣ ਵੀ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕਰਵਾਇਆ ਜਾ ਰਿਹਾ ਹੈ। ਸਰਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ ਅਤੇ ਇਸ ਦੇ ਦਸੰਬਰ ਮਹੀਨੇ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਵੱਡੇ ਧਾਰਮਿਕ ਸਮਾਗਮਾਂ ਅਤੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਪਹੁੰਚਣ ਵਾਲੀ ਸੰਗਤ ਲਈ ਰਿਹਾਇਸ਼ ਦੀ ਸਮੱਸਿਆ ਨੂੰ ਦੇਖਦਿਆਂ ਇਹ ਸਰਾਂ ਵੀ ਅਹਿਮ ਸਹੂਲਤ ਸਾਬਤ ਹੋਵੇਗੀ।

ਨਵੇਂ ਜੋੜਾਘਰ ਅਤੇ ਸਰਾਂ ਦੇ ਨਿਰਮਾਣ ਕਾਰਜਾਂ ਨੂੰ ਤਖ਼ਤ ਸਾਹਿਬ ਵਿਖੇ ਸੰਗਤ ਦੀਆਂ ਸਹੂਲਤਾਂ ਵਧਾਉਣ ਅਤੇ ਪ੍ਰਬੰਧਾਂ ਨੂੰ ਹੋਰ ਸੁਚੱਜਾ ਬਣਾਉਣ ਵੱਲ ਮਹੱਤਵਪੂਰਨ ਪਹਿਲ ਮੰਨਿਆ ਜਾ ਰਿਹਾ ਹੈ। ਕਾਰ ਸੇਵਾ ਦੀ ਸ਼ੁਰੂਆਤ ਮੌਕੇ ਸੰਗਤ ਨੇ ਵੀ ਇਨ੍ਹਾਂ ਕਾਰਜਾਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਤਖ਼ਤ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਵੱਡੀ ਸਹੂਲਤ ਕਰਾਰ ਦਿੱਤਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर