(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਦੇ ਪੁਲਬੰਗਸ਼ ਇਲਾਕੇ ਵਿਚ 1 ਨਵੰਬਰ 1984 ਨੂੰ ਤਿੰਨ ਸਿੱਖਾਂ ਸਰਦਾਰ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਜਿਨ੍ਹਾਂ ਨੂੰ ਗੁਰਦੁਆਰੇ ਵਿੱਚ ਮਾਰ ਦਿੱਤਾ ਗਿਆ ਸੀ, ਜਿਸ ਵਿੱਚ ਟਾਈਟਲਰ ਮੁੱਖ ਦੋਸ਼ੀ ਹੈ, ਦੇ ਕਤਲ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀ.ਕੇ. ਦਾ ਬਿਆਨ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਅਦਾਲਤ ਅੰਦਰ ਸੁਣਵਾਈ ਹੋਣੀ ਸੀ ਪਰ ਜੱਜ ਸਾਹਿਬ ਛੁੱਟੀ ਤੇ ਹੋਣ ਕਰਕੇ ਮਾਮਲੇ ਵਿਚ ਕਿਸੇ ਕਿਸਮ ਦੀ ਕਾਰਵਾਈ ਨਹੀਂ ਹੋ ਸਕੀ।

ਇਸ ਮਾਮਲੇ ਵਿਚ ਨਾਮਜਦ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਅਦਾਲਤ ਅੰਦਰ ਨਿੱਜੀ ਤੌਰ ਤੇ ਪੇਸ਼ ਹੋਏ ਸਨ। ਜਿਕਰਯੋਗ ਹੈ ਕਿ ਸਰਦਾਰ ਮਨਜੀਤ ਸਿੰਘ ਜੀਕੇ ਨੇ ਦਿੱਲੀ ਦੀ ਇੱਕ ਅਦਾਲਤ ਸਾਹਮਣੇ ਗਵਾਹੀ ਦਿੱਤੀ ਸੀ ਕਿ ਉਸਨੂੰ 2018 ਵਿੱਚ ਇੱਕ ਪੈੱਨ ਡਰਾਈਵ ਮਿਲੀ ਸੀ ਜਿਸ ਵਿੱਚ ਕਥਿਤ ਤੌਰ ‘ਤੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਦਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ 100 ਸਿੱਖਾਂ ਦੇ ਕਤਲੇਆਮ ਵਿੱਚ ਉਸਦੀ ਭੂਮਿਕਾ ਦਾ ਇਕਬਾਲੀਆ ਬਿਆਨ ਸੀ, ਜਿਸ ਵਿੱਚ ਨਿਆਂਇਕ ਨਿਯੁਕਤੀਆਂ ਅਤੇ ਵਿੱਤੀ ਲੈਣ-ਦੇਣ ਦੇ ਦਾਅਵੇ ਵੀ ਸ਼ਾਮਲ ਸਨ। ਅਦਾਲਤ ਅੰਦਰ ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 16 ਮਈ ਨੂੰ ਹੋਵੇਗੀ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version