Canada : ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ

SHARE:

ਮਨਪ੍ਰੀਤ ਸਿੰਘ ਖਾਲਸਾ.

ਕੈਨੇਡੀਅਨ ਪਾਰਲੀਮੈਂਟ ਹਿੱਲ, ਓਟਾਵਾ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ (ਮੋਂਟਰੀਆਲ) ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਜੂਨ 1984 ਦੇ ਸਮੂਹ ਸ਼ਹੀਦਾਂ, ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਅਤੇ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਇਸ ਮੌਕੇ ਹਾਜ਼ਰੀਨ ਸੰਗਤਾਂ ਨੇ ਵਡੀ ਗਿਣਤੀ ਖਾਲਿਸਤਾਨ ਜਿੰਦਾਬਾਦ ਦੇ ਨਾਹਰੇ ਲਗਾ ਕੇ ਖਾਲਿਸਤਾਨ ਪ੍ਰਤੀ ਆਪਣਾ ਸਮਰਥਨ ਦਿਤਾ। ਆਪਣੇ ਸੰਬੋਧਨ ਦੌਰਾਨ ਬਾਬਾ ਸੰਤੋਖ ਸਿੰਘ ਖੇਲਾ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਕੀਤੇ ਗਏ ਉਚਾਰਨ ਅਨੁਸਾਰ, ਜਦੋਂ ਭਾਰਤੀ ਫੌਜ ਦੇ ਪੈਰ ਦਰਬਾਰ ਸਾਹਿਬ ਵਿੱਚ ਪੈਣਗੇ ਤਾਂ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ, ਅਤੇ ਉਹ ਨੀਂਹ ਸ਼ਹੀਦਾਂ ਦੇ ਲਹੂ ਨਾਲ ਸਿੰਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੰਘਾਂ, ਸਿੰਘਣੀਆਂ, ਭੁਜੰਗੀਆਂ ਅਤੇ ਬਜ਼ੁਰਗਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਦਿਆਂ ਉਨ੍ਹਾਂ ਵੱਲੋਂ ਦਿਖਾਏ ਰਾਹ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਬਾਬਾ ਖੇਲਾ ਨੇ ਗੁਰਪਤਵੰਤ ਸਿੰਘ ਪੰਨੂ ਅਤੇ ਸਿੱਖਸ ਫਾਰ ਜਸਟਿਸ ਵੱਲੋਂ ਖਾਲਿਸਤਾਨ ਰੈਫਰੈਂਡਮ ਅਤੇ ਸਿੱਖ ਹੱਕਾਂ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਸੰਗਤਾਂ ਨੂੰ ਕੌਮੀ ਏਕਤਾ ਅਤੇ ਜਾਗਰੂਕਤਾ ਨੂੰ ਮਜ਼ਬੂਤ ਬਣਾਈ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਸੰਘਰਸ਼ ਦੇ ਤਰੀਕੇ ਵੀ ਬਦਲੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੌਮ ਨੂੰ ਹਥਿਆਰਬੰਦ ਸੰਘਰਸ਼ ਦੀ ਲੋੜ ਪਈ ਤਾਂ ਸਿੰਘਾਂ ਨੇ ਉਸ ਰੂਪ ਵਿੱਚ ਵੀ ਸੰਘਰਸ਼ ਕੀਤਾ ਅਤੇ ਕਰ ਰਹੇ ਹਨ, ਨਾਲ ਹੀ ਮੌਜੂਦਾ ਸਮੇਂ ਵਿੱਚ ਵਿਚਾਰਾਂ ਅਤੇ ਵੋਟਾਂ ਰਾਹੀਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਆਪਣੇ-ਆਪਣੇ ਢੰਗ ਨਾਲ ਖਾਲਿਸਤਾਨ ਦੀ ਸਥਾਪਨਾ ਲਈ ਯਤਨਸ਼ੀਲ ਹਨ ਅਤੇ ਸਮੂਹ ਪੰਥ ਦਾ ਫਰਜ਼ ਬਣਦਾ ਹੈ ਕਿ ਉਹ ਕੌਮੀ ਏਕਤਾ ਨੂੰ ਕਾਇਮ ਰੱਖਦੇ ਹੋਏ ਇਕ-ਦੂਜੇ ਦਾ ਸਾਥ ਦੇਣ। ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ ਨੇ ਆਪਣੇ ਸੰਬੋਧਨ ਵਿੱਚ ਮਹਿਲਾਵਾਂ ਦੀ ਭੂਮਿਕਾ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਦੀਆਂ ਬੀਬੀਆਂ ਵਾਂਗ ਅੱਜ ਵੀ ਬੀਬੀਆਂ ਆਜ਼ਾਦ ਮੁਲਕ ਦੀ ਸਥਾਪਨਾ ਲਈ ਚੱਲ ਰਹੀ ਜਦੋਜਹਿਦ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ, ਇਸ ਲਈ ਉਨ੍ਹਾਂ ਨੂੰ ਬਣਦਾ ਸਤਿਕਾਰ ਅਤੇ ਮਾਣ-ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸਿੱਖਾਂ ਵੱਲੋਂ ਜੂਨ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਮਸਲਿਆਂ ਸਬੰਧੀ ਆਪਣਾ ਰੋਸ ਅਤੇ ਵਿਚਾਰ ਸ਼ਾਂਤਮਈ ਢੰਗ ਨਾਲ ਪ੍ਰਗਟ ਕੀਤੇ ਗਏ। ਸਮਾਗਮ ਦੌਰਾਨ ਕੌਮੀ ਏਕਤਾ, ਸ਼ਹੀਦਾਂ ਦੀ ਯਾਦ ਅਤੇ ਸਿੱਖ ਹੱਕਾਂ ਨਾਲ ਸੰਬੰਧਿਤ ਵਿਚਾਰਾਂ ‘ਤੇ ਜ਼ੋਰ ਦਿੱਤਾ ਗਿਆ।

Gambhir Car Associate Motion Ads Motion Ads
[ays_poll id=1]
सबसे ज्यादा पढ़ी गई

Horoscope

Weather

और पढ़ें