Breaking News
Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान Jamshedpur : सोनारी के मैदान से स्थानीयों को बेदखली पर सरयू राय सख्त, बोले – मामले का समाधान कराएंगे
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Canada : ਕੈਨੇਡੀਅਨ ਸਿੱਖ ਭਾਈ ਮਨਜਿੰਦਰ ਸਿੰਘ ਖਾਲਸਾ ਦੇ ਡਿਜ਼ਿਟਲ ਵੇਰਵੇ ਹਾਸਲ ਕਰਨ ਲਈ ਭਾਰਤੀ ਏਜੰਸੀਆਂ ਸਰਗਰਮ: ਟੀਮ ਸ਼ਹੀਦ ਨਿੱਝਰ

SHARE:

ਨਿੱਝਰ ਕਤਲ ਤੋਂ ਬਾਅਦ ਨਵਾਂ ਘਟਨਾਕ੍ਰਮ ਅਤਿ ਗੰਭੀਰ; ਕੈਨੇਡਾ ਸਰਕਾਰ ਤੋਂ ਤੁਰੰਤ ਉੱਚ ਪੱਧਰੀ ਜਾਂਚ ਦੀ ਮੰਗ

ਮਨਪ੍ਰੀਤ ਸਿੰਘ ਖਾਲਸਾ.

ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਨਜ਼ਦੀਕੀ ਸਾਥੀ ਅਤੇ “ਟੀਮ ਸ਼ਹੀਦ ਨਿੱਝਰ” ਦੇ ਸਰਗਰਮ ਮੈਂਬਰ ਭਾਈ ਮਨਜਿੰਦਰ ਸਿੰਘ ਖਾਲਸਾ ਨੂੰ ਨਿਸ਼ਾਨਾ ਬਣਾਉਣ ਸਬੰਧੀ ਚਿੰਤਾਵਾਂ ਉਸ ਵੇਲੇ ਹੋਰ ਗੰਭੀਰ ਹੋ ਗਈਆਂ ਜਦੋਂ ਸਪੈਸ਼ਲ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਭੇਜੇ ਗਏ ਇੱਕ ਪੱਤਰ ਵਿੱਚ ਭਾਈ ਮਨਜਿੰਦਰ ਸਿੰਘ ਖਾਲਸਾ ਦੇ ਖਾਤੇ ਨਾਲ ਸੰਬੰਧਤ ਜਾਣਕਾਰੀ ਅਤੇ ਹੋਰ ਵੇਰਵੇ ਮੰਗੇ ਜਾਣ ਦਾ ਦਸਤਾਵੇਜ਼ ਸਾਹਮਣੇ ਆਇਆ। ਇਹ ਦੋਸ਼ ਲਗਾਦਿਆਂ ਟੀਮ ਸ਼ਹੀਦ ਨਿੱਝਰ ਨੇ ਕਿਹਾ ਕਿ ਕਿਸੇ ਵੀ ਵਿਦੇਸ਼ੀ ਸਰਕਾਰ ਵਲੋਂ ਕਿਸੇ ਕੈਨੇਡਾ-ਅਧਾਰਿਤ ਸਿੱਖ ਕਾਰਕੁਨ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਸ ਦੇ ਪਿੱਛੇ ਦੀ ਮਨਸ਼ਾ ਅਤੇ ਮਕਸਦ ਦੀ ਕੈਨੇਡੀਅਨ ਅਧਿਕਾਰੀਆਂ ਵੱਲੋਂ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਟੀਮ ਨੇ ਕਿਹਾ ਕਿ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਕਈ ਸਿੱਖ ਕਾਰਕੁਨਾਂ ਨੂੰ ਸੰਭਾਵਿਤ ਖ਼ਤਰਿਆਂ ਸਬੰਧੀ ਚੇਤਾਵਨੀਆਂ ਜਾਰੀ ਕਰ ਚੁੱਕੀਆਂ ਹਨ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਉੱਠੇ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਦੇ ਮੱਦੇਨਜ਼ਰ ਇਹ ਤਾਜ਼ਾ ਘਟਨਾਕ੍ਰਮ ਹੋਰ ਵੀ ਗੰਭੀਰ ਹੋ ਜਾਂਦਾ ਹੈ। ਟੀਮ ਨੇ ਕਿਹਾ ਕਿ ਜੇਕਰ ਕਿਸੇ ਵਿਦੇਸ਼ੀ ਏਜੰਸੀ ਵੱਲੋਂ ਕੈਨੇਡਾ ਵਿੱਚ ਸ਼ਾਂਤਮਈ ਰਾਜਨੀਤਿਕ ਸਰਗਰਮੀਆਂ ਨਾਲ ਜੁੜੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਇਹ ਮਾਮਲਾ ਸਿਰਫ਼ ਪਰਦੇਦਾਰੀ ਦਾ ਨਹੀਂ, ਸਗੋਂ ਕੈਨੇਡਾ ਦੀ ਪ੍ਰਭੂਸੱਤਾ, ਲੋਕਤੰਤਰੀ ਅਧਿਕਾਰਾਂ ਅਤੇ ਨਾਗਰਿਕਾਂ ਦੀ ਸੁਰੱਖਿਆ ਨਾਲ ਵੀ ਜੁੜਿਆ ਹੋਇਆ ਹੈ। ਇਸ ਲਈ ਇਸ ਦੀ ਨਿਰਪੱਖ, ਪਾਰਦਰਸ਼ੀ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

Gambhir Car Associate Gambhir Car Associate Motion Ads Motion Ads

ਟੀਮ ਸ਼ਹੀਦ ਨਿੱਝਰ ਨੇ ਕੈਨੇਡਾ ਦੀ ਸੰਘੀ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਮਨਜਿੰਦਰ ਸਿੰਘ ਖਾਲਸਾ ਸਮੇਤ ਸਾਰੇ ਸ਼ਾਂਤਮਈ ਸਿੱਖ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਜੇਕਰ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਹੱਦ ਪਾਰ ਦਖ਼ਲਅੰਦਾਜ਼ੀ ਜਾਂ ਦਬਾਅ ਦੇ ਭਰੋਸੇਯੋਗ ਸਬੂਤ ਮਿਲਦੇ ਹਨ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਟੀਮ ਨੇ ਕਿਹਾ ਕਿ ਭਾਈ ਨਿੱਝਰ ਕਤਲ ਮਾਮਲੇ ਤੋਂ ਬਾਅਦ ਅਜਿਹੀ ਹਰ ਨਵੀਂ ਜਾਣਕਾਰੀ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ ਤਾਂ ਜੋ ਕੈਨੇਡਾ ਦੀ ਧਰਤੀ ‘ਤੇ ਕਿਸੇ ਵੀ ਵਿਅਕਤੀ ਦੇ ਲੋਕਤੰਤਰੀ ਅਤੇ ਸ਼ਾਂਤਮਈ ਅਧਿਕਾਰਾਂ ਨਾਲ ਸਮਝੌਤਾ ਨਾ ਹੋ ਸਕੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर