(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਓਟਾਵਾ ਨੇ ਪਿਛਲੇ ਸਾਲ ਜੂਨ ਵਿੱਚ ਕੈਨੇਡਾ ਵਿੱਚ ਮਾਰੇ ਗਏ ਭਾਰਤੀ ਮੂਲ ਦੇ ਨਾਗਰਿਕ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਮੌਤ ਦੇ ਸਰਟੀਫਿਕੇਟ ਲਈ ਕੌਮੀ ਜਾਂਚ ਏਜੰਸੀ ਐਨਆਈਏ ਦੀ ਬੇਨਤੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਭਾਰਤ ਵਿਚ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ ਐਨਆਈਏ ਦੁਆਰਾ ਜਾਂਚ ਕੀਤੇ ਜਾ ਰਹੇ ਨੌਂ ਮਾਮਲਿਆਂ ਵਿੱਚ ਦੋਸ਼ੀ ਬਣਾਇਆ ਗਿਆ ਸੀ।
ਐਨਆਈਏ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਮੌਤ ਦੇ ਸਰਟੀਫਿਕੇਟ ਲਈ ਕੈਨੇਡਾ ਤੱਕ ਪਹੁੰਚ ਕੀਤੀ ਸੀ ਤਾਂ ਜੋ ਉਸ ਦੇ ਖਿਲਾਫ ਲੰਬਿਤ ਮਾਮਲਿਆਂ ਦੇ ਮੱਦੇਨਜ਼ਰ ਅਦਾਲਤਾਂ ਨੂੰ ਅਪਡੇਟ ਕਰਨ ਦੀ ਕਾਨੂੰਨੀ ਜ਼ਰੂਰਤ ਨੂੰ ਪੂਰਾ ਕੀਤਾ ਜਾ ਸਕੇ। ਕੈਨੇਡੀਅਨ ਅਧਿਕਾਰੀਆਂ ਨੇ ਇਸ ਮਾਮਲੇ ਲਈ ਐਨਆਈਏ ਅਗੇ ਕੁਝ ਜਵਾਬੀ ਸਵਾਲ ਖੜ੍ਹੇ ਕੀਤੇ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ ਭਾਰਤ ਦੁਆਰਾ ਆਪਣੇ ਨਾਗਰਿਕ ਦਾ ਮੌਤ ਸਰਟੀਫਿਕੇਟ ਕਿਉਂ ਮੰਗਿਆ ਜਾਣਾ ਚਾਹੀਦਾ ਹੈ। ਇੱਕ ਅਧਿਕਾਰੀ ਨੇ ਕਿਹਾ, “ਉਸ ਤੋਂ ਬਾਅਦ, ਉਨ੍ਹਾਂ ਨੇ ਉਸਦਾ ਮੌਤ ਦਾ ਸਰਟੀਫਿਕੇਟ ਸਾਂਝਾ ਕਰਨ ਤੋਂ ਇਨਕਾਰ ਕਰ ਦਿੱਤਾ।