Canada Sikh : ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੌਕੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

SHARE:

ਮਨਪ੍ਰੀਤ ਸਿੰਘ ਖਾਲਸਾ.

ਕੈਨੇਡਾ ਦੇ ਮੌਂਟਰੀਆਲ ਵਿਖ਼ੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਧਾਰਮਿਕ ਸਮਾਗਮ ਦੌਰਾਨ ਭਾਈ ਮੇਜਰ ਸਿੰਘ ਜ਼ਖ਼ਮੀ ਦੇ ਕੀਰਤਨ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ।

ਉਪਰੰਤ ਭਾਈ ਦਲਵੀਰ ਸਿੰਘ ਨੇ ਕਥਾ-ਵਿਚਾਰ ਰਾਹੀਂ ਸੰਗਤਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਅਤੇ ਲਾਸਾਨੀ ਸ਼ਹਾਦਤ ਦਾ ਇਤਿਹਾਸ ਸਾਂਝਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਗਮ ਵੀ ਆਯੋਜਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਕਮੇਟੀ ਨੇ ਹਾਲ ਹੀ ਵਿੱਚ ਹੋਏ ਮਹਾਨ ਨਗਰ ਕੀਰਤਨ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਾਸਾਲ ਵਿਖੇ ਦਿਨ-ਰਾਤ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਸਮੂਹ ਵਲੰਟੀਅਰਾਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਪੱਤਰ (ਵਲੰਟੀਅਰ ਸਰਟੀਫਿਕੇਟ) ਭੇਟ ਕਰਕੇ ਸਨਮਾਨਿਤ ਕੀਤਾ। ਸਟੇਜ ਸਕੱਤਰ ਦੀ ਸੇਵਾ ਭਾਈ ਮੁਲਖ ਸਿੰਘ ਨੇ ਨਿਭਾਈ। ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਨੇ ਸਮੂਹ ਸ਼ਰਧਾਲੂਆਂ ਅਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Gambhir Car Associate Motion Ads Motion Ads

ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡਣ ਦੀ ਸੇਵਾ ਭਾਈ ਅਵਤਾਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਰਸਪਾਲ ਸਿੰਘ ਬਦੇਸਾ ਅਤੇ ਗੁਰੂ ਘਰ ਦੇ ਵਜ਼ੀਰ ਬਾਬਾ ਜਗਤਾਰ ਸਿੰਘ ਨੇ ਸਾਂਝੇ ਤੌਰ ’ਤੇ ਨਿਭਾਈ। ਪ੍ਰਬੰਧਕ ਕਮੇਟੀ ਵੱਲੋਂ ਪਾਰਕ ਸੇਵਕਾਂ ਭਾਈ ਮੇਜਰ ਸਿੰਘ, ਭਾਈ ਜਰਨੈਲ ਸਿੰਘ ਜੈਲੀ, ਭਾਈ ਸੁਖਵਿੰਦਰ ਸਿੰਘ, ਭਾਈ ਬਿਕਰਮ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਅੰਗਰੇਜ਼ ਸਿੰਘ, ਭਾਈ ਰਣਜੀਤ ਸਿੰਘ ਮੱਲੀ, ਭਾਈ ਪਰਮਜੀਤ ਸਿੰਘ, ਭਾਈ ਜਨਪਾਲ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਜਸਵੰਤ ਸਿੰਘ, ਭਾਈ ਸਤਨਾਮ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਦੀਆਂ ਵਿਸ਼ੇਸ਼ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸਮੂਹ ਪ੍ਰਬੰਧਾਂ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਸਮਾਗਮ ਦੌਰਾਨ ਗੁਰੂ ਕੇ ਅਤੁੱਟ ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਦੀ ਸੇਵਾ ਨਿਰੰਤਰ ਚਲਦੀ ਰਹੀ, ਜਿਸ ਦਾ ਸੰਗਤਾਂ ਨੇ ਭਰਪੂਰ ਲਾਭ ਪ੍ਰਾਪਤ ਕੀਤਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर