ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਅੰਬੈਸੀ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸਿੱਖ ਕੌਮ ਦੀ ਆਜ਼ਾਦੀ ਦੇ ਚਾਹਵਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਜਿਸ ਵਿਚ ਭਾਰਤ ਦੇ ਹੱਥ ਹੋਣ ਬਾਰੇ ਸ਼ੰਕਾਵਾਂ ਉਠੀਆਂ ਹਨ ਤੇ ਕੈਨੇਡਾ ਦੇ ਸਾਬਕਾ ਪੀਐਮ ਟਰੂਡੋ ਨੇ ਵੀਂ ਭਾਰਤੀ ਹਕੂਮਤ ਦਾ ਹੱਥ ਹੋਣ ਬਾਰੇ ਗੱਲ ਕਹੀ ਸੀ, ਦੀ ਸ਼ਹਾਦਤ ਨੂੰ ਸਮਰਪਿਤ ਜਾਗਦੀ ਜਮੀਰ ਦੇ ਸਿੱਖਾਂ ਵਲੋਂ ਹਰ ਮਹੀਨੇ ਦੀ 18 ਤਰੀਕ ਨੂੰ ਵੈਨਕੂਵਰ ਵਿਖੇ ਭਾਰਤੀ ਅੰਬੈਸੀ ਵਿਖੇ ਭਾਰੀ ਰੋਸ ਮੁਜਾਹਿਰਾ ਕੀਤਾ ਜਾਂਦਾ ਹੈ।

ਬੀਤੇ ਦਿਨ 18 ਮਈ 2025 ਨੂੰ ਭਾਈ ਨਿੱਝਰ ਦੀ ਸ਼ਹੀਦੀ ਦੇ 700 ਦਿਨ ਪੂਰੇ ਹੋਣ ਤੇ ਉਸ ਨੂੰ ਸਮਰਪਿਤ ਕੈਨੇਡਾ ਦੀਆਂ ਸਿੱਖ-ਸੰਗਤਾਂ ਵੱਲੋਂ ਭਾਰੀ ਰੋਸ-ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਹਰਿਆਂ ਨਾਲ ਗੂੰਜਾਂ ਪਾਈਆਂ ਗਈਆਂ । ਇਸ ਮੌਕੇ ਭਾਰਤੀ ਕੌਂਸਲੇਟ ਨੂੰ ਬੰਦ ਕਰਨ ਦੇ ਨਾਲ ਭਾਈ ਹਰਦੀਪ ਸਿੰਘ ਦੀ ਸ਼ਹਾਦਤ ਵਿੱਚ ਸ਼ਾਮਲ ਭਾਰਤੀ ਰਾਜਦੁਤ ਜਿਹੜੇ ਹੁਣ ਕੈਨੇਡਾ ਤੋਂ ਭਗੌੜੇ ਹਨ ਉਹਨਾਂ ਨੂੰ ਵਾਪਿਸ ਕੈਨੇਡਾ ਲਿਆ ਕੇ ਕੈਨੇਡੀਅਨ ਕਾਨੂੰਨ ਅਧੀਨ ਕਟਹਿਰੇ ਵਿੱਚ ਖੜੇ ਕਰਨ ਦੀ ਵੀ ਮੰਗ ਵੀ ਜ਼ੋਰਾਂ ਤੇ ਹੈ।

ਇਸ ਮੌਕੇ ਭਾਈ ਗੁਰਮੀਤ ਸਿੰਘ ਤੂਰ ਜੋ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਸੈਕਟਰੀ ਹਨ ਉਹਨਾਂ ਵੱਲੋਂ 17 ਅਗਸਤ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਅੰਦਰ ਹੋਣ ਵਾਲੀਆਂ ਰੈਫਰੰਡਮ ਦੀਆਂ ਵੋਟਾਂ ਵਿੱਚ ਸਿੱਖ ਸੰਗਤਾਂ ਨੂੰ ਵੱਧ ਚੜ ਕੇ ਹਿੱਸਾ ਲੈਣ ਲਈ ਅਪੀਲ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਵਿਚ ਗੁਰੂ ਘਰ ਦੇ ਪ੍ਰਬੰਧਕ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ ਅਤੇ ਭਾਈ ਅਜੈਪਾਲ ਸਿੰਘ, ਭਾਈ ਜੈਗ ਸਿੰਘ ਸਿੱਧੂ ਸਿੰਘ ਸਮੇਤ ਵਡੀ ਗਿਣਤੀ ਅੰਦਰ ਸੰਗਤਾਂ ਸ਼ਾਮਲ ਸਨ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version