WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਦੇ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਦਾ ਕੈਨੇਡੀਅਨ ਪੁਲਿਸ ਨੇ ਐਲਾਨ ਕੀਤਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਕੈਨੇਡਾ ‘ਚ ਰਹਿਣ ਵਾਲੇ ਚੌਥੇ ਭਾਰਤੀ ਨਾਗਰਿਕ ‘ਤੇ ਪਿਛਲੇ ਸਾਲ ਬ੍ਰਿਟਿਸ਼ ਕੋਲੰਬੀਆ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ ਆਇਦ ਕੀਤੇ ਗਏ ਹਨ।
ਪ੍ਰੋਵਿੰਸ ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਸ਼ਨੀਵਾਰ ਨੂੰ ਜਾਰੀ ਕੀਤੀ ਇੱਕ ਰੀਲੀਜ਼ ਵਿੱਚ ਕਿਹਾ ਕਿ 22 ਸਾਲਾ ਅਮਨਦੀਪ ਸਿੰਘ ਪਹਿਲਾਂ ਹੀ ਓਨਟਾਰੀਓ ਵਿੱਚ ਪੀਲ ਰੀਜਨਲ ਪੁਲਿਸ ਦੀ ਹਿਰਾਸਤ ਵਿੱਚ ਗੈਰ-ਸੰਬੰਧਿਤ ਹਥਿਆਰਾਂ ਦੇ ਦੋਸ਼ਾਂ ਅੱਧੀਨ ਬੰਦ ਸੀ ।

ਪੁਲਿਸ ਬਿਆਨ ਵਿੱਚ ਕਿਹਾ ਗਿਆ ਕਿ ਆਈਐਚਆਈਟੀ ਨੇ ਸਬੂਤਾਂ ਦੀ ਪੈਰਵੀ ਕੀਤੀ ਅਤੇ ਬੀਸੀ ਪ੍ਰੌਸੀਕਿਊਸ਼ਨ ਸਰਵਿਸ ਨੂੰ ਅਮਨਦੀਪ ਸਿੰਘ ਉੱਤੇ ਫਰਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਣ ਲਈ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਹੈ । ਪੁਲਿਸ ਨੇ ਇਹ ਵੀ ਪੁਸ਼ਟੀ ਕੀਤੀ ਕਿ ਸਿੰਘ ਇੱਕ ਭਾਰਤੀ ਨਾਗਰਿਕ ਹੈ ਜੋ ਕੈਨੇਡਾ ਵਿੱਚ ਬਰੈਂਪਟਨ, ਓਨਟਾਰੀਓ, ਸਰੀ, ਬੀ.ਸੀ. ਅਤੇ ਐਬਟਸਫੋਰਡ, ਬੀ.ਸੀ. ਵਿੱਚ ਵੀ ਰਿਹਾ ਹੈ। ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਚੱਲ ਰਹੀ ਜਾਂਚ ਅਤੇ ਅਦਾਲਤੀ ਪ੍ਰਕਿਰਿਆਵਾਂ ਕਾਰਨ ਗ੍ਰਿਫਤਾਰੀ ਦੇ ਹੋਰ ਵੇਰਵੇ ਜਾਰੀ ਨਹੀਂ ਕੀਤੇ ਜਾ ਸਕਦੇ ਹਨ।

Gambhir Car Associate Motion Ads Motion Ads

ਪੁਲਿਸ ਹੈਂਡਆਉਟ ਵਲੋਂ ਜਾਰੀ ਕੀਤੇ ਗਏ ਚਿੱਤਰ ਵਿੱਚ 22 ਸਾਲਾ ਅਮਨਦੀਪ ਸਿੰਘ ਦਿਖਾਇਆ ਗਿਆ ਹੈ। ਬ੍ਰਿਟਿਸ਼ ਕੋਲੰਬੀਆ ‘ਚ ਪੁਲਿਸ ਨੇ ਪਿਛਲੇ ਸਾਲ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਚੌਥੇ ਭਾਰਤੀ ਨਾਗਰਿਕ ‘ਤੇ ਦੋਸ਼ ਲਗਾਇਆ ਹੈ। ਹੱਤਿਆ ਦੇ ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਸਿੰਘ ਪਹਿਲਾਂ ਹੀ ਓਨਟਾਰੀਓ ਵਿੱਚ ਗੈਰ-ਸੰਬੰਧਿਤ ਹਥਿਆਰਾਂ ਦੇ ਦੋਸ਼ਾਂ ਲਈ ਹਿਰਾਸਤ ਵਿੱਚ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ‘ਤੇ ਨਿੱਝਰ ਦੀ ਮੌਤ ‘ਚ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ।

ਇਸ ਮਹੀਨੇ ਦੇ ਸ਼ੁਰੂ ਵਿੱਚ, ਪੁਲਿਸ ਨੇ ਤਿੰਨ ਭਾਰਤੀ ਨਾਗਰਿਕਾਂ – ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੂੰ ਐਡਮਿੰਟਨ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਹਨਾਂ ‘ਤੇ ਨਿਝਰ ਦੀ ਮੌਤ ਵਿੱਚ ਫਰਸਟ-ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਸਨ ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर