Breaking News
BIT Sindri : उड़ान फेलोशिप 2026 में 24 टीमों ने पेश किए नवाचार के प्रस्ताव, चयनित विद्यार्थियों को 10 महीने तक मिलेगी आर्थिक सहायता Germany : ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ Chandigarh : ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਸਾਹਿਬ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ Delhi : ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ Delhi : ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਲਈ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦਿੱਲੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ Jamshedpur Heart Safe City : ‘दिल धड़कने दो’ अभियान की शुरुआत, जमशेदपुर में 100 AED मशीनें लगाने का लक्ष्य
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Chandigarh : ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਸਾਹਿਬ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ

SHARE:

ਕੌਮੀ ਸ਼ਹਾਦਤਾਂ ਨੂੰ ਸਿਰਫ਼ ਯਾਦ ਨਹੀਂ, ਇਤਿਹਾਸ ਦੀ ਜ਼ਿੰਮੇਵਾਰੀ ਵਜੋਂ ਸੰਭਾਲਿਆ ਜਾਏ

ਮਨਪ੍ਰੀਤ ਸਿੰਘ ਖਾਲਸਾ।

ਅਸੁਰ ਸੰਘਾਰਬੇ ਕਉ, ਦੁਰਜਨ ਕੇ ਮਾਰਬੇ ਕਉ, ਪਤਿਤ ਉਧਾਰਬੇ ਕਉ ਖਾਲਸਾ ਬਨਾਯੋ ਹੈ। ਦੁਸ਼ਟ ਦਮਨ ਸਤਿਗੁਰੂ ਜੀ ਦੀ 96 ਕਰੋੜੀ ਭੁਜੰਗ ਫੌਜ ਦੇ ਮਹਾਨ ਸਿਪਾਹਸਾਲਾਰ, ਨੌਂ-ਖੰਡੀ ਖਾਲਸਾਈ ਝੰਡੇ ਝੁਲਾਉਣ ਵਾਲੀ ਕਲਗੀਧਰ ਪਾਤਸ਼ਾਹ ਦੀ ਵਿਸ਼ੇਸ਼ ਫੌਜੀ ਟੁਕੜੀ ਦੇ ਮਹਾਨ ਜੋਧੇ, ਖਾਲਸੇ ਦੇ ਪਾਤਸ਼ਾਹੀ ਦਾਅਵੇ “ਕਿ ਰਾਜ ਕਰੈ ਹੈਂ ਕਿ ਲੜ ਮਰੈ ਹੈਂ” ਦੇ ਸਿਧਾਂਤ ’ਤੇ ਪੂਰਨ ਪਹਿਰਾ ਦੇਣ ਵਾਲੇ ਅਮਰ ਸ਼ਹੀਦ ਭਾਈ ਸਾਹਿਬ ਭਾਈ ਫੌਜਾ ਸਿੰਘ ਦੀ ਵਹੀਰ ਦੇ ਮਹਾਨ ਜੋਧਿਆਂ ਵਿੱਚੋਂ ਭਾਈ ਤਲਵਿੰਦਰ ਸਿੰਘ ਪਰਮਾਰ ਵੀ ਇੱਕ ਸਨ।

Gambhir Car Associate Motion Ads

ਭਾਈ ਤਲਵਿੰਦਰ ਸਿੰਘ ਪਰਮਾਰ ਨੇ ਬੱਬਰ ਖਾਲਸਾ ਦੇ ਬਾਨੀ ਜਥੇਦਾਰ ਵਜੋਂ ਖਾਲਸਾਈ ਹੱਕਾਂ ਦੀ ਆਵਾਜ਼ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਬੁਲੰਦ ਕੀਤਾ ਅਤੇ ਦੁਨੀਆ ਸਾਹਮਣੇ ਸਿੱਖਾਂ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਿਆ। ਐਸੇ ਮਹਾਨ ਜੋਧੇ ਭਾਈ ਤਲਵਿੰਦਰ ਸਿੰਘ ਪਰਮਾਰ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਤਿਕਾਰ ਸਹਿਤ ਯਾਦ ਕਰਦਿਆਂ ਇਹ ਵੀ ਯਾਦ ਕਰਨਾ ਬਣਦਾ ਹੈ ਕਿ ਉਹ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੀ ਉਸ ਬਾਲ ਫੁਲਵਾੜੀ ਨਾਲ ਜੁੜੇ ਹੋਏ ਸਨ, ਜਿਸ ਨੇ ਗਦਰੀ ਬਾਬਿਆਂ ਅਤੇ ਬੱਬਰ ਜੋਧਿਆਂ ਦੀ ਕੁਰਬਾਨੀ ਦੀ ਪਰੰਪਰਾ ਤੋਂ ਪ੍ਰੇਰਣਾ ਲੈਂਦਿਆਂ ਅਖੰਡ ਕੀਰਤਨੀ ਜਥੇ ਦੀ ਗੁਰਮੁਖੀ ਅਤੇ ਪੰਥਕ ਵਿਰਾਸਤ ਨੂੰ ਅੱਗੇ ਤੋਰਿਆ।

ਉਪਰਲੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬੁੜੈਲ ਜੇਲ੍ਹ ਅੰਦਰ ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਭਾਈ ਤਲਵਿੰਦਰ ਸਿੰਘ ਪਰਮਾਰ ਦੇ ਸ਼ਹੀਦੀ ਦਿਵਸ ਮੌਕੇ ਸਿੱਖ ਸੰਗਤ ਨੂੰ ਤਿੱਖਾ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਭਾਈ ਸਾਹਿਬ ਦੀ ਸ਼ਹਾਦਤ ਨੂੰ ਸਿਰਫ਼ ਇੱਕ ਸਾਲਾਨਾ ਯਾਦ ਤੱਕ ਸੀਮਤ ਨਾ ਕੀਤਾ ਜਾਵੇ, ਸਗੋਂ ਉਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਕੁਰਬਾਨੀ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾਵੇ। ਭਾਈ ਭਿਓਰਾ ਨੇ ਭਾਈ ਤਲਵਿੰਦਰ ਸਿੰਘ ਪਰਮਾਰ ਨੂੰ ਅਖੰਡ ਕੀਰਤਨੀ ਜਥੇ ਦੇ ਉੱਘੇ ਗੁਰਮੁਖ ਅਤੇ ਪੰਥਕ ਸੰਘਰਸ਼ ਦੇ ਪ੍ਰਮੁੱਖ ਚਿਹਰੇ ਵਜੋਂ ਯਾਦ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ “ਕੌਮੀ ਇਤਿਹਾਸ ਦਾ ਅਹਿਮ ਅਧਿਆਇ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਆਪਣੇ ਵਿਸ਼ਵਾਸ ਅਤੇ ਪੰਥਕ ਹੱਕਾਂ ਦੀ ਆਵਾਜ਼ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਇਆ।

ਭਾਈ ਭਿਓਰਾ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਦਿਵਸ ਮੌਕੇ ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਭਾਈ ਤਲਵਿੰਦਰ ਸਿੰਘ ਪਰਮਾਰ ਦੀ ਯਾਦ ਨੂੰ ਸਮਰਪਿਤ ਢਾਡੀ ਦਰਬਾਰ, ਕਵੀਸ਼ਰੀ ਦਰਬਾਰ, ਕੀਰਤਨ ਦਰਬਾਰ, ਕਵੀ ਦਰਬਾਰ ਅਤੇ ਇਤਿਹਾਸਕ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਦੇ ਸ਼ਬਦਾਂ ਵਿੱਚ, ਸ਼ਹਾਦਤਾਂ ਦੀ ਅਸਲ ਯਾਦ ਉਹੀ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਸਿਧਾਂਤ, ਵਿਰਸੇ, ਹੱਕਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰੇ। ਭਾਈ ਪਰਮਜੀਤ ਸਿੰਘ ਭਿਓਰਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਾਈ ਤਲਵਿੰਦਰ ਸਿੰਘ ਪਰਮਾਰ ਦੀ ਯਾਦ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਨਾਅਰਿਆਂ ਜਾਂ ਸਮਾਗਮਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਨੁਸਾਰ ਸਿੱਖ ਸੰਗਤ ਨੂੰ ਗੁਰਬਾਣੀ, ਸੇਵਾ, ਪੰਥਕ ਏਕਤਾ ਅਤੇ ਆਪਣੇ ਇਤਿਹਾਸ ਦੀ ਸਮਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਸੰਗਤ ਨੂੰ ਸੱਦਾ ਦਿੱਤਾ ਕਿ ਭਾਈ ਸਾਹਿਬ ਦੀ ਸ਼ਹਾਦਤ ਦੇ ਮੌਕੇ ’ਤੇ ਪੰਥਕ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਸਿਧਾਂਤਾਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਪ੍ਰਣ ਕਰੀਏ ਕਿ ਅਸੀਂ ਸਾਰੇ ਆਪਣੀਆਂ ਅੰਤਮ ਸਵਾਸਾਂ ਤੱਕ ਖਾਲਸਾਈ ਹਲੇਮੀ ਰਾਜ ਪ੍ਰਾਪਤ ਕਰਨ ਲਈ ਜਤਨਸ਼ੀਲ ਰਹਾਂਗੇ, ਭਾਵੇਂ ਸਾਡੇ ਸਿਰਾਂ ‘ਤੇ ਆਰੇ ਚੱਲਣ, ਭਾਵੇਂ ਸਾਨੂੰ ਦੇਗਾਂ ਵਿੱਚ ਉਬਾਲਿਆ ਜਾਵੇ, ਭਾਵੇਂ ਸਾਨੂੰ ਚਰਖੜੀਆਂ ‘ਤੇ ਚੜ੍ਹਾਇਆ ਜਾਵੇ, ਭਾਵੇਂ ਸਾਡੇ ਖੋਪਰ ਲਾ ਦਿੱਤੇ ਜਾਣ, ਅਸੀਂ ਖਾਲਸਾਈ ਹਲੇਮੀ ਰਾਜ ਦੀ ਪ੍ਰਾਪਤੀ ਤੱਕ ਸੰਘਰਸ਼ਸ਼ੀਲ ਰਹਾਂਗੇ। ਇਹੋ ਭਾਈ ਸਾਹਿਬ ਦੀ ਮਹਾਨ ਯਾਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। “ਭਾਈ ਤਲਵਿੰਦਰ ਸਿੰਘ ਪਰਮਾਰ ਦੀ ਸ਼ਹਾਦਤ ਨੂੰ ਲੱਖ-ਲੱਖ ਕੇਸਰੀ ਸਲਾਮਾਂ ਅਤੇ ਕੋਟਿ-ਕੋਟਿ ਪ੍ਰਣਾਮ”।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर