Breaking News
Jamshedpur Bar Association : अधिवक्ताओं ने झारखंड हाईकोर्ट में उठाई कल्याण योजनाओं की मांग, मेडिकल इंश्योरेंस और पेंशन पर हुई चर्चा Jamshedpur : साकची में रंगारंग सांस्कृतिक कार्यक्रमों के साथ मनाया गया तीज महोत्सव, समाजसेवी रानी गुप्ता ने की अगुवाई Jamshedpur : अपर्णा गुहा बनीं महिला फुटबॉल महासंघ की आंतरिक शिकायत समिति की संयोजक Jamshedpur : झामुमो संपर्क कार्यालय में दिवंगत मंत्री सुदित्य कुमार सोनू को दी गई श्रद्धांजलि Jamshedpur : सुदिव्य कुमार सोनू के आकस्मिक निधन पर पूर्व मुख्यमंत्री रघुवर दास और विधायक पूर्णिमा ने जताया गहरा शोक Sikh Fedration Uk : ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ : ਦਬਿੰਦਰਜੀਤ ਸਿੰਘ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Chandigarh : ਜਰਮਨੀ ਤੋਂ ਪੰਥਕ ਜਥੇਬੰਦੀਆਂ ਦੀ ਲਲਕਾਰ, ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ ਗਵਰਨਰ ਹਾਊਸ ਦੇ ਘਿਰਾਓ ਦੀ ਹਮਾਇਤ

SHARE:

ਮਨਪ੍ਰੀਤ ਸਿੰਘ ਖਾਲਸਾ.

ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਗਵਰਨਰ ਹਾਊਸ ਦੇ ਕੀਤੇ ਜਾ ਰਹੇ ਘਿਰਾਓ ਦੀ ਹਮਾਇਤ ਕਰਦਿਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਨੇ ਭਾਰਤੀ ਹਕੂਮਤ ਵਿਰੁੱਧ ਤਿੱਖਾ ਰੋਸ ਜ਼ਾਹਰ ਕੀਤਾ ਹੈ। ਆਗੂਆਂ ਨੇ ਪੰਜਾਬ ਅਤੇ ਆਸ-ਪਾਸ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚਣ ਅਤੇ ਯੂਰਪ ਦੀਆਂ ਸੰਗਤਾਂ ਨੂੰ ਫ਼ਰੈਂਕਫ਼ਰਟ ਸਥਿਤ ਭਾਰਤੀ ਕੌਂਸਲਖਾਨੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਨਿਆਂ ਅਤੇ ਕਾਨੂੰਨ ਦੀ ਬਰਾਬਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਪੰਥਕ ਆਗੂਆਂ ਨੇ ਪੰਜਾਬ ਵਿੱਚ 1984 ਤੋਂ ਬਾਅਦ ਦੇ ਦੌਰ ਨੂੰ ਯਾਦ ਕਰਦਿਆਂ ਬੇਅੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ’ਤੇ ਸਿੱਖ ਨੌਜਵਾਨਾਂ ਵਿਰੁੱਧ ਵੱਡੇ ਪੱਧਰ ’ਤੇ ਦਮਨਕਾਰੀ ਕਾਰਵਾਈਆਂ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਉਸ ਸਮੇਂ ਗ੍ਰਿਫ਼ਤਾਰੀਆਂ, ਪੁਲਿਸ ਹਿਰਾਸਤ ਵਿੱਚ ਤਸ਼ੱਦਦ, ਗੁੰਮਸ਼ੁਦਗੀਆਂ ਅਤੇ ਕਥਿਤ ਨਕਲੀ ਮੁਕਾਬਲਿਆਂ ਦੀਆਂ ਘਟਨਾਵਾਂ ਨੇ ਪੰਜਾਬ ਦੇ ਸਿੱਖ ਪਰਿਵਾਰਾਂ ਦੇ ਮਨਾਂ ਵਿੱਚ ਡੂੰਘੇ ਜ਼ਖ਼ਮ ਛੱਡੇ। ਆਗੂਆਂ ਅਨੁਸਾਰ ਅਨੇਕਾਂ ਨੌਜਵਾਨਾਂ ਨੂੰ ਅੱਤਵਾਦ ਦੇ ਦੋਸ਼ਾਂ ਤਹਿਤ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਰੱਖਿਆ ਗਿਆ ਅਤੇ ਕਈ ਪਰਿਵਾਰ ਆਪਣੇ ਲਾਪਤਾ ਹੋਏ ਪੁੱਤਰਾਂ ਬਾਰੇ ਸਾਲਾਂ ਤੱਕ ਜਵਾਬ ਲੱਭਦੇ ਰਹੇ। ਉਨ੍ਹਾਂ ਕਿਹਾ ਕਿ ਉਸ ਦੌਰ ਨਾਲ ਜੁੜੇ ਮਨੁੱਖੀ ਅਧਿਕਾਰਾਂ ਅਤੇ ਜਵਾਬਦੇਹੀ ਦੇ ਸਵਾਲਾਂ ਦਾ ਪੂਰਾ ਨਿਪਟਾਰਾ ਨਾ ਹੋਣਾ ਅੱਜ ਵੀ ਸਿੱਖ ਕੌਮ ਦੇ ਰੋਸ ਦਾ ਵੱਡਾ ਕਾਰਨ ਹੈ। ਉਨ੍ਹਾਂ ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਗੁਰਮੀਤ ਸਿੰਘ ਇੰਜੀਨੀਅਰ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਨਾਰੰਗਵਾਲ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਈ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਈ ਸਬੰਧੀ ਕੀਤੇ ਸਰਕਾਰੀ ਐਲਾਨਾਂ ਦੇ ਬਾਵਜੂਦ ਅਮਲ ਨਾ ਹੋਣਾ ਸਰਕਾਰ ਦੀ ਭਰੋਸੇਯੋਗਤਾ ’ਤੇ ਸਵਾਲ ਹੈ। ਮੀਡੀਆ ਨੂੰ ਜਾਰੀ ਕੀਤੇ ਸਾਂਝੇ ਬਿਆਨ ਵਿੱਚ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਬੱਬਰ ਖਾਲਸਾ ਦੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਰਮਨੀ ਦੇ ਭਾਈ ਹੀਰਾ ਸਿੰਘ ਮੱਤੇਵਾਲ, ਦਲ ਖਾਲਸਾ ਜਰਮਨੀ ਦੇ ਭਾਈ ਹਰਮੀਤ ਸਿੰਘ ਲੇਹਲ ਅਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਹੁਣ ਸਿਰਫ਼ ਰਿਹਾਈ ਤੱਕ ਸੀਮਤ ਨਹੀਂ ਰਿਹਾ, ਸਗੋਂ ਸਿੱਖ ਕੌਮ ਦੇ ਨਿਆਂ, ਹੱਕਾਂ ਅਤੇ ਸਿਆਸੀ ਭਵਿੱਖ ਨਾਲ ਜੁੜ ਚੁੱਕਾ ਹੈ।

Gambhir Car Associate Motion Ads Motion Ads

ਆਗੂਆਂ ਨੇ ਕਿਹਾ, “ਸਿੱਖਾਂ ਦਾ ਸਿਧਾਂਤ ਹੱਕ ਮੰਗਣਾ ਨਹੀਂ, ਸਗੋਂ ਆਪਣੇ ਹੱਕ ਹਾਸਲ ਕਰਨਾ ਹੈ। ਇਸ ਗੁਲਾਮੀ ਦਾ ਇੱਕੋ-ਇੱਕ ਪੱਕਾ ਹੱਲ ਆਪਣਾ ਆਜ਼ਾਦ ਸਿੱਖ ਰਾਜ (ਖਾਲਿਸਤਾਨ) ਹੀ ਹੈ ਅਤੇ ਸਾਨੂੰ ਆਪਣੇ ਸੰਘਰਸ਼ ਦਾ ਰੁੱਖ ਸਿੱਧਾ ਕੌਮੀ ਆਜ਼ਾਦੀ ਵੱਲ ਮੋੜਨਾ ਹੋਵੇਗਾ।” ਉਨ੍ਹਾਂ ਕਿਹਾ ਕਿ 15 ਅਗਸਤ ਦੇ ਚੰਡੀਗੜ੍ਹ ਅਤੇ ਯੂਰਪ ਵਿੱਚ ਹੋਣ ਵਾਲੇ ਰੋਸ ਪ੍ਰੋਗਰਾਮਾਂ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖਾਂ ਦੇ ਸਿਆਸੀ ਹੱਕਾਂ ਦਾ ਮੁੱਦਾ ਕੌਮਾਂਤਰੀ ਪੱਧਰ ’ਤੇ ਉਠਾਇਆ ਜਾਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर