WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸਿੱਖ ਕਤਲੇਆਮ ਮਾਮਲੇ ਵਿਚ ਜਗਦੀਸ਼ ਟਾਈਟਲਰ ਵਿਰੁੱਧ ਸੰਗੀਨ ਧਾਰਾਵਾਂ ਹੇਠ ਦੋਸ਼ ਆਇਦ

SHARE:

ਟਾਈਟਲਰ ਵਿਰੁੱਧ ਮਾਮਲੇ ਵਿੱਚ ਤਿੰਨ ਲੋਕਾਂ ਦੇ ਕਤਲ ਖ਼ਿਲਾਫ਼ ਕਾਰਵਾਈ ਦਾ ਮਜ਼ਬੂਤ ​​ਆਧਾਰ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਦੇ ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਦਾ ਮਜ਼ਬੂਤ ​​ਆਧਾਰ ਹੈ। ਟਾਈਟਲਰ ਮਾਮਲੇ ਵਿਚ ਦਾਖਿਲ ਕੀਤੀ ਗਈ ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਸੀਬੀਆਈ ਨੇ 6 ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਟਾਈਟਲਰ ਦੀ ਘਟਨਾ ਵਾਲੀ ਥਾਂ ‘ਤੇ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚੋਂ ਚਾਰ ਗਵਾਹਾਂ ਨੇ ਉਸ ਨੂੰ ਭੀੜ ਨੂੰ ਭੜਕਾਉਂਦੇ ਦੇਖਿਆ। ਚਾਰਜਸ਼ੀਟ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਟਾਈਟਲਰ ਨੇ ਆਪਣੇ ਹਲਕੇ ਵਿੱਚ ਘੱਟ ਸਿੱਖਾਂ ਦੀ ਹੱਤਿਆ ‘ਤੇ ਨਿਰਾਸ਼ਾ ਪ੍ਰਗਟਾਈ ਅਤੇ ਜਾਂਚ ਨੂੰ ਪ੍ਰਭਾਵਿਤ ਕਰਨ ਅਤੇ ਗਵਾਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ।

Gambhir Car Associate Gambhir Car Associate Motion Ads Motion Ads

ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਕਰੇਗੀ। ਇਸ ਦੌਰਾਨ ਟਾਈਟਲਰ ਨੂੰ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ। ਸ਼ੁੱਕਰਵਾਰ ਨੂੰ ਅਦਾਲਤ ਨੇ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਦੋਸ਼ ਆਇਦ ਕੀਤੇ ਹਨ। ਇਹ ਕੇਸ ਸਿੱਖ ਭਾਈਚਾਰੇ ਦੇ ਤਿੰਨ ਵਿਅਕਤੀਆਂ, ਬਾਦਲ ਸਿੰਘ, ਸਰਦਾਰ ਠਾਕੁਰ ਸਿੰਘ ਅਤੇ ਗੁਰਚਰਨ ਸਿੰਘ ਦੇ ਕਤਲ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਅਗਲੇ ਦਿਨ 1 ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰੇ ਨੂੰ ਸਾੜਨ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਆਇਦ ਕਰਨ ਦੇ ਮਾਮਲੇ ‘ਤੇ ਫੈਸਲਾ ਰਾਖਵਾਂ ਰੱਖਿਆ ਗਿਆ ਸੀ।

ਅਦਾਲਤ ਅੰਦਰ ਸੁਣਵਾਈ ਦੌਰਾਨ ਜਗਦੀਸ਼ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਮਨੂੰ ਸ਼ਰਮਾ ਨੇ ਕਿਹਾ ਸੀ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਦੋ ਕਲੋਜ਼ਰ ਰਿਪੋਰਟਾਂ ਦਾਇਰ ਕੀਤੀਆਂ ਹਨ। 2009 ਵਿੱਚ ਸਹਿ-ਮੁਲਜ਼ਮ ਸੁਰੇਸ਼ ਕੁਮਾਰ ਪੰਨੇਵਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਮਨੂੰ ਸ਼ਰਮਾ ਨੇ ਕਿਹਾ ਕਿ ਇਸ ਕੇਸ ਵਿੱਚ 1984 ਤੋਂ 2022-23 ਤੱਕ ਕੋਈ ਗਵਾਹ ਨਹੀਂ ਸੀ। ਇੰਨੇ ਲੰਬੇ ਸਮੇਂ ਬਾਅਦ ਪੇਸ਼ ਹੋਏ ਗਵਾਹਾਂ ‘ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ? ਮਨੂੰ ਸ਼ਰਮਾ ਨੇ ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਬਰੀ ਕਰਨ ਦੀ ਮੰਗ ਵੀ ਕੀਤੀ ਸੀ।

ਇਸ ਦੇ ਨਾਲ ਹੀ ਜਗਦੀਸ਼ ਟਾਈਟਲਰ ਦੀ ਤਰਫੋਂ ਗੁਰਪਤਵੰਤ ਪੰਨੂ ਦਾ ਨਾਂ ਲੈਂਦਿਆਂ ਕਿਹਾ ਗਿਆ ਕਿ ਕਿਉਂਕਿ ਪੰਨੂ ਗਵਾਹਾਂ ਦਾ ਵਕੀਲ ਸੀ ਅਤੇ ਉਸ ਨੂੰ ਭਾਰਤ ਵੱਲੋਂ ਅਤਿ ਲੋੜੀਂਦਾ ਐਲਾਨਿਆ ਗਿਆ ਸੀ, ਇਸ ਲਈ ਜਗਦੀਸ਼ ਟਾਈਟਲਰ ਵਿਰੁੱਧ ਕੇਸ ਚਲਾਉਣ ਦੀ ਕੋਈ ਤੁਕ ਨਹੀਂ ਬਣਦੀ ਜਿਸ ਕਰਕੇ ਉਸ ਨੂੰ ਬਰੀ ਕਰ ਦੇਣਾ ਚਾਹੀਦਾ ਹੈ। ਇਸ ਮਾਮਲੇ ‘ਚ ਸੀਬੀਆਈ ਨੇ 16 ਅਪ੍ਰੈਲ ਨੂੰ ਦੋਸ਼ ਤੈਅ ਕਰਨ ‘ਤੇ ਬਹਿਸ ਪੂਰੀ ਕਰ ਲਈ ਸੀ। 4 ਅਗਸਤ 2023 ਨੂੰ ਰੌਜ਼ ਐਵੇਨਿਊ ਦੀ ਸੈਸ਼ਨ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ 26 ਜੁਲਾਈ 2023 ਨੂੰ ਜਗਦੀਸ਼ ਟਾਈਟਲਰ ਵਿਰੁੱਧ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 147, 109 ਅਤੇ 302 ਤਹਿਤ ਕੇਸ ਦਰਜ ਕੀਤਾ ਹੈ। ਸੀਬੀਆਈ ਮੁਤਾਬਕ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਭੀੜ ਨੇ ਪੁਲਬੰਗਸ਼ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਸੀ।

ਅਦਾਲਤ ਦੇ ਫੈਸਲੇ ਨਾਲ ਕਤਲੇਆਮ ਦੇ ਪੀੜੀਤਾਂ ਨੇ ਕਿਹਾ ਕਿ ਭਾਵੇਂ ਦੇਰ ਨਾਲ ਸਹੀ ਪਰ ਅਦਾਲਤ ਵਲੋਂ ਇਨਸਾਫ਼ ਕੀਤਾ ਗਿਆ ਹੈ ਤੇ ਹੁਣ ਸਾਨੂੰ ਆਸ ਹੈ ਕਿ ਇਹ ਵੀ ਸੱਜਣ ਕੁਮਾਰ ਵਾਂਗ ਜਲਦ ਸਲਾਖਾਂ ਪਿੱਛੇ ਹੋਵੇਗਾ ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर